13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਡੇਅਰੀ ਵਿਕਾਸ ਵਿਭਾਗ ਵਲੋਂ ਦੁੱਧ ਦੀ ਗੁਣਵੱਤਾ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ

ਲੁਧਿਆਣਾ , 12 ਸਤੰਬਰ ( ਜਸਵਿੰਦਰ ਸਿੰਘ )- ਕੈਬਨਿਟ ਮੰਤਰੀ ਪਸ਼ੂ ਪਾਲਣ , ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਦੁੱਧ ਖਪਤਕਾਰਾਂ ਨੂੰ ਸ਼ੁੱਧ , ਮਿਆਰੀ ਅਤੇ ਸਾਫ਼ ਦੁੱਧ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਦੁੱਧ ਦੀ ਗੁਣਵੱਤਾ ਜਾਂਚ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ । ਇਸੇ ਲੜੀ ਤਹਿਤ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ , ਲੁਧਿਆਣਾ ਵੱਲੋਂ ਮਾਛੀਵਾੜਾ ਸ਼ਹਿਰ ਵਿਖੇ ਦੋ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਏ ਗਏ ।

ਅਜੀਤ ਡੈਸਕ 13-09-2026
ਲੁਧਿਆਣਾ , 12 ਸਤੰਬਰ ( ਜਸਵਿੰਦਰ ਸਿੰਘ )- ਕੈਬਨਿਟ ਮੰਤਰੀ ਪਸ਼ੂ ਪਾਲਣ , ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਦੁੱਧ ਖਪਤਕਾਰਾਂ ਨੂੰ ਸ਼ੁੱਧ , ਮਿਆਰੀ ਅਤੇ ਸਾਫ਼ ਦੁੱਧ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਦੁੱਧ ਦੀ ਗੁਣਵੱਤਾ ਜਾਂਚ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ । ਇਸੇ ਲੜੀ ਤਹਿਤ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ , ਲੁਧਿਆਣਾ ਵੱਲੋਂ ਮਾਛੀਵਾੜਾ ਸ਼ਹਿਰ ਵਿਖੇ ਦੋ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਏ ਗਏ । ਪਹਿਲਾ ਕੈਂਪ ਮਹਾਂਵੀਰ ਕਾਲੋਨੀ , ਮਾਛੀਵਾੜਾ ਵਿਖੇ ਲਗਾਇਆ ਗਿਆ , ਜਿਸ ਦੌਰਾਨ ਕੁੱਲ 35 ਦੁੱਧ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ । ਜਾਂਚ ਦੌਰਾਨ 11 ਦੁੱਧ ਦੇ ਸੈਂਪਲਾਂ ਵਿੱਚ ਪਾਣੀ ਦੀ ਮਾਤਰਾ ਵੱਧ ਪਾਈ ਗਈ । ਇਸੇ ਤਰ੍ਹਾਂ ਦੂਜਾ ਕੈਂਪ ਇੰਦਰਾ ਕਾਲੋਨੀ , ਮਾਛੀਵਾੜਾ ਵਿਖੇ ਲਗਾਇਆ ਗਿਆ , ਜਿਸ ਦੌਰਾਨ ਕੁੱਲ 34 ਦੁੱਧ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ । ਇਨ੍ਹਾਂ ਵਿੱਚੋਂ 16 ਦੁੱਧ ਦੇ ਸੈਂਪਲਾਂ ਵਿੱਚ ਪਾਣੀ ਦੀ ਮਾਤਰਾ ਵੱਧ ਪਾਈ ਗਈ । ਦੋਵਾਂ ਕੈਂਪਾਂ ਦੌਰਾਨ ਕੁੱਲ 69 ਦੁੱਧ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ । ਜਾਂਚ ਦੌਰਾਨ ਕਿਸੇ ਵੀ ਦੁੱਧ ਦੇ ਸੈਂਪਲ ਵਿੱਚ ਕੋਈ ਹਾਨੀਕਾਰਕ ਰਸਾਇਣ ਨਹੀਂ ਪਾਇਆ ਗਿਆ । ਇਸ ਮੌਕੇ ਵਿਭਾਗ ਵੱਲੋਂ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਸ਼ੁੱਧਤਾ ਅਤੇ ਗੁਣਵੱਤਾ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਸ਼ੁੱਧ , ਮਿਆਰੀ ਤੇ ਸਾਫ਼ ਦੁੱਧ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ ।
ਪਿਛਲੀ ਖ਼ਬਰ ਸਾਬਕਾ ਸਰਪੰਚ ਨਿਰਵੈਰ ਸਿੰਘ ਲਹੌਰੀਆ ਨੂੰ ਸਦਮਾ , ਪਤਨੀ ਦਾ ਦਿਹਾਂਤ ਅਗਲੀ ਖ਼ਬਰ ਆਰੀਆ ਕਾਲਜ ਗਰਲਜ਼ ਸੈਕਸ਼ਨ ਵਿਖੇ ਕੁਇਜ਼ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।