14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਦੀਵਾਨ ਨੇ ਕੀਤਾ ਪਾਵਰਕਾਮ ਦੀ ਗੜਬੜੀ ਵਾਲੇ 4 ਮਹੀਨਿਆਂ ਦੇ ਬਿਜਲੀ ਬਿੱਲਾਂ ਦਾ ਪਰਦਾਫਾਸ਼

ਲੁਧਿਆਣਾ, 12 ਸਤੰਬਰ (ਜਤਿੰਦਰ ਭੰਬੀ)-ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਨੇ ਭਗਵੰਤ ਮਾਨ ਦੀ ਆਪ ਸਰਕਾਰ ਅਤੇ ਪਾਵਰਕਾਮ ਵਲੋਂ ਪੰਜਾਬ ਦੇ ਘਰਾਂ ਨੂੰ ਜਾਰੀ ਕੀਤੇ ਜਾ ਰਹੇ ਗੜਬੜੀ ਵਾਲੇ ਚਾਰ ਮਹੀਨਿਆਂ ਦੇ ਬਿਜਲੀ ਬਿੱਲਾਂ ’ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਨੇ ਇਸ ਨੂੰ ਲੱਖਾਂ ਖਪਤਕਾਰਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕਰਨ ਵਾਲੀ ਕਾਰਵਾਈ ਅਤੇ ਪ੍ਰਸ਼ਾਸਨਿਕ ਨਾਕਾਮੀ ਕਰਾਰ ਦਿੱਤਾ ਹੈ।

ਪਵਨ ਦੀਵਾਨ 13-09-2026
ਲੁਧਿਆਣਾ, 12 ਸਤੰਬਰ (ਜਤਿੰਦਰ ਭੰਬੀ)-ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਨੇ ਭਗਵੰਤ ਮਾਨ ਦੀ ਆਪ ਸਰਕਾਰ ਅਤੇ ਪਾਵਰਕਾਮ ਵਲੋਂ ਪੰਜਾਬ ਦੇ ਘਰਾਂ ਨੂੰ ਜਾਰੀ ਕੀਤੇ ਜਾ ਰਹੇ ਗੜਬੜੀ ਵਾਲੇ ਚਾਰ ਮਹੀਨਿਆਂ ਦੇ ਬਿਜਲੀ ਬਿੱਲਾਂ ’ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਨੇ ਇਸ ਨੂੰ ਲੱਖਾਂ ਖਪਤਕਾਰਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕਰਨ ਵਾਲੀ ਕਾਰਵਾਈ ਅਤੇ ਪ੍ਰਸ਼ਾਸਨਿਕ ਨਾਕਾਮੀ ਕਰਾਰ ਦਿੱਤਾ ਹੈ। ਦੀਵਾਨ ਨੇ ਦੱਸਿਆ ਕਿ ਹਜ਼ਾਰਾਂ ਖਪਤਕਾਰ, ਜਿਨ੍ਹਾਂ ਨੇ ਮਈ-ਜੂਨ ਦੇ ਬਿੱਲ ਪਹਿਲਾਂ ਹੀ ਅਦਾ ਕਰ ਦਿੱਤੇ ਸਨ, ਉਨ੍ਹਾਂ ਨੂੰ ਹੁਣ ਮੁੜ ਤੋਂ ਵਧੇ ਹੋਏ ਚਾਰ ਮਹੀਨਿਆਂ ਮਈ, ਜੂਨ, ਜੁਲਾਈ ਅਤੇ ਅਗਸਤ ਦੇ ਬਿੱਲ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਦੋਹਰੀ ਬਿਲਿੰਗ ਦਾ ਖੁੱਲ੍ਹਾ ਘੁਟਾਲਾ ਹੈ, ਜੋ ਖਪਤਕਾਰਾਂ ਦੀ ਪ੍ਰੇਸ਼ਾਨੀ ਅਤੇ ਪ੍ਰਸ਼ਾਸਨਿਕ ਅਰਾਜਕਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਹਰ ਰੋਜ਼ ਸ਼ਹਿਰ ਵਾਸੀਆਂ ਦੀਆਂ ਵੱਡੀ ਗਿਣਤੀ ਵਿਚ ਸ਼ਿਕਾਇਤਾਂ ਉਨ੍ਹਾਂ ਕੋਲ ਪਹੁੰਚ ਰਹੀਆਂ ਹਨ। ਲੋਕ ਇਸ ਬਿਲਿੰਗ ਦੀ ਅਵਿਵਸਥਾ ਕਾਰਨ ਚਿੰਤਤ, ਪ੍ਰੇਸ਼ਾਨ ਅਤੇ ਬੇਵੱਸ ਹਨ, ਪਰ ਸਰਕਾਰ ਇਸ ਪੂਰੇ ਮਾਮਲੇ ’ਤੇ ਆਪਣੀਆਂ ਅੱਖਾਂ ਅਤੇ ਕੰਨ ਬੰਦ ਕਰਕੇ ਬੈਠੀ ਹੈ ਅਤੇ ਸਮੱਸਿਆ ਦੇ ਹੱਲ ਲਈ ਕੋਈ ਕਦਮ ਨਹੀਂ ਚੁੱਕ ਰਹੀ। ਦੀਵਾਨ ਨੇ ਇਕ ਸਪਸ਼ਟ ਮਾਮਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਕ ਖਪਤਕਾਰ ਨੂੰ ਪਹਿਲਾਂ 69 ਦਿਨਾਂ ਦਾ ਬਿੱਲ ਮਿਲਿਆ ਸੀ, ਜਿਸ ਵਿਚ 681 ਯੂਨਿਟ ਖਪਤ ਦਰਜ ਸੀ। ਇਹ ਖਪਤ ਪਾਵਰਕਾਮ ਦੇ ਆਪਣੇ ਨਿਯਮਾਂ ਅਨੁਸਾਰ 70 ਦਿਨਾਂ ਵਿਚ 700 ਯੂਨਿਟ ਤੋਂ ਘੱਟ ਹੋਣ ਕਾਰਨ ਜ਼ੀਰੋ ਬਿਲਿੰਗ ਦੇ ਦਾਇਰੇ ਵਿਚ ਆਉਂਦਾ ਸੀ ਅਤੇ ਬਿੱਲ ਸਹੀ ਤੌਰ ’ਤੇ ਜ਼ੀਰੋ ਦਰਸਾਇਆ ਗਿਆ ਸੀ, ਪਰ ਹੈਰਾਨੀ ਦੀ ਗੱਲ ਹੈ ਕਿ ਹੁਣ ਉਸੇ ਖਪਤਕਾਰ ਨੂੰ 120 ਦਿਨਾਂ ਦਾ ਨਵਾਂ ਬਿੱਲ ਜਾਰੀ ਕਰ ਦਿੱਤਾ ਗਿਆ ਹੈ, ਜਿਸ ਵਿਚ ਪਾਵਰਕਾਮ ਨੇ ਪਹਿਲਾਂ ਦੇ ਜ਼ੀਰੋ ਬਿੱਲ ਨੂੰ ਨਵੀਂ ਖਪਤ ਨਾਲ ਜੋੜ ਕੇ ਕੁੱਲ ਖਪਤ 1204 ਯੂਨਿਟ ਦਰਸਾ ਦਿੱਤੀ ਅਤੇ ਉਸ ਨੂੰ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਤੋਂ ਵੀ ਵਾਂਝਾ ਕਰ ਦਿੱਤਾ। ਦੀਵਾਨ ਨੇ ਇਸ ਹੇਰਾਫੇਰੀ ਨੂੰ ਇਕ ਵੱਡਾ ਘੁਟਾਲਾ ਕਰਾਰ ਦਿੰਦਿਆਂ ਕਿਹਾ ਕਿ ਇਹ ਪਾਵਰਕਾਮ ਵਲੋਂ ਆਪਣੇ ਹੀ ਨਿਯਮਾਂ ਦੀ ਖੁੱਲ੍ਹੀ ਉਲੰਘਣਾ ਅਤੇ ਖਪਤਕਾਰਾਂ ਨੂੰ ਪ੍ਰੇਸ਼ਾਨ ਕਰਨ ਸਮਾਨ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਦੇ ਕਾਰਵਾਈ ਕਰਨੀ ਚਾਹੀਦੀ ਹੈ। ਦੀਵਾਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਹ ਗੜਬੜ ਤੁਰੰਤ ਠੀਕ ਨਾ ਕੀਤੀ ਗਈ, ਤਾਂ ਕਾਂਗਰਸ ਇਸ ਮਾਮਲੇ ਨੂੰ ਉੱਚ ਪੱਧਰ ਤੱਕ ਲੈ ਕੇ ਜਾਵੇਗੀ ਅਤੇ ਹਰ ਦੋਸ਼ੀ ਅਧਿਕਾਰੀ ਨੂੰ ਜਵਾਬਦੇਹ ਬਣਾਉਣ ਦੇ ਨਾਲ-ਨਾਲ ਸਜਾ ਦਿਵਾਉਣ ਲਈ ਵੀ ਸੰਘਰਸ਼ ਕਰੇਗੀ।
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਹੋਇਆ ਅਗਲੀ ਖ਼ਬਰ ਜੱਜ ਦੇ ਘਰ ਚੋਰੀ ਕਰਨ ਵਾਲਾ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।