14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪੰਜਾਬ ਟੈਂਟ ਡੀਲਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਲਗਾਈ ਗਈ ਤਿੰਨ ਰੋਜ਼ਾ ਪ੍ਰਦਰਸ਼ਨੀ ਨੂੰ ਪਹਿਲੇ ਦਿਨ ਹੀ ਮਿਲਿਆ ਭਰਵਾਂ ਹੁੰਗਾਰਾ

ਲੁਧਿਆਣਾ, 12 ਸਤੰਬਰ (ਜਤਿੰਦਰ ਭੰਬੀ)-ਪੰਜਾਬ ਟੈਂਟ ਡੀਲਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਐਸ. ਐਸ.

ਪੰਜਾਬ ਟੈਂਟ ਡੀਲਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਲਗਾਈ ਗਈ ਪ੍ਰਦਰਸ਼ਨੀ ਦੌਰਾਨ ਇਕ ਸਟਾਲ ’ਤੇ ਦਰਸ਼ਕ ਉਤਪਾਦ ਦੇਖਦੇ ਹੋਏ। ਤਸਵੀਰ : ਸੇਵਕ ਸਿੰਘ 13-09-2026
ਲੁਧਿਆਣਾ, 12 ਸਤੰਬਰ (ਜਤਿੰਦਰ ਭੰਬੀ)-ਪੰਜਾਬ ਟੈਂਟ ਡੀਲਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਐਸ.ਐਸ. ਮੱਕੜ ਅਤੇ ਲੁਧਿਆਣਾ ਟੈਂਟ ਡੀਲਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸ਼ਿਵ ਸ਼ੰਕਰ ਰਾਏ ਦੀ ਅਗਵਾਈ ਹੇਠ ਜਲੰਧਰ ਬਾਈਪਾਸ ਦੇ ਨੇੜੇ ਦਾਣਾ ਮੰਡੀ ਵਿਖੇ ਲਗਾਈ ਗਈ ਤਿੰਨ ਰੋਜ਼ਾ ਹੇਮਟੈਕਸ 2026 ਪ੍ਰਦਰਸ਼ਨੀ ਦਾ ਉਦਘਾਟਨ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਕੀਤਾ ਗਿਆ। ਇਸ ਮੌਕੇ ਪੰਜਾਬ ਪ੍ਰਧਾਨ ਐਸ.ਐਸ. ਮੱਕੜ ਅਤੇ ਲੁਧਿਆਣਾ ਟੈਂਟ ਡੀਲਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸ਼ਿਵ ਸ਼ੰਕਰ ਰਾਏ ਨੇ ਕਿਹਾ ਕਿ ਇਸ ਪ੍ਰਦਰਸ਼ਨੀ ਨੂੰ ਕਾਮਯਾਬ ਬਣਾਉਣ ਲਈ ਜਿੱਥੇ ਲੁਧਿਆਣਾ ਟੈਂਟ ਡੀਲਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਸਿਰ ਤੋੜ ਯਤਨ ਕੀਤੇ ਹਨ ,ਉਥੇ ਹੀ ਪੰਜਾਬ ਭਰ ਤੋਂ ਇਸ ਕਾਰੋਬਾਰ ਨਾਲ ਜੁੜੇ ਕਾਰੋਬਾਰੀਆਂ ਦੀ ਹਾਜ਼ਰੀ ਨੇ ਇਸ ਪ੍ਰਦਰਸ਼ਨੀ ਦੀ ਕਾਮਯਾਬੀ ’ਤੇ ਮੋਹਰ ਲਗਾ ਦਿੱਤੀ ਹੈ ਅਤੇ ਸਾਨੂੰ ਆਸ ਹੈ ਕਿ ਆਉਣ ਵਾਲੇ ਦਿਨਾਂ ਵਿਚ ਇਸ ਤੋਂ ਵੀ ਵਧੇਰੇ ਦਰਸ਼ਕ ਇਸ ਪ੍ਰਦਰਸ਼ਨੀ ਦਾ ਹਿੱਸਾ ਬਣਨਗੇ। ਪ੍ਰਬੰਧਕਾਂ ਨੇ ਦੱਸਿਆ ਕਿ ਇਕ ਛੱਤ ਹੇਠ ਇਸ ਕਾਰੋਬਾਰ ਨਾਲ ਸਬੰਧਿਤ ਸਾਰੇ ਉਤਪਾਦ ਹੀ ਇਕ ਦੂਜੇ ਤੋਂ ਵਧ ਕੇ ਹਨ। ਉਨ੍ਹਾਂ ਦੱਸਿਆ ਕਿ 14 ਸਤੰਬਰ ਤੱਕ ਲੱਗਣ ਵਾਲੀ ਤਿੰਨ ਰੋਜ਼ਾ ਪ੍ਰਦਰਸ਼ਨੀ ਵਿਚ ਦੇਸ਼ ਭਰ ’ਚੋਂ 100 ਤੋਂ ਵਧੇਰੇ ਬ੍ਰਾਂਡ ਵਾਲੇ ਸਟਾਲਾਂ ਰਾਹੀਂ ਆਪਣੇ ਉਤਪਾਦਾਂ ਅਤੇ ਨਵੀਆਂ ਤਕਨਾਲੋਜੀਆਂ ਦਾ ਪ੍ਰਦਰਸ਼ਨ ਕਰਨ ਲਈ ਪੁੱਜੇ ਹਨ, ਜੋ ਕਿ ਆਪਣੇ ਆਪ ਵਿਚ ਇਕ ਮਿਸਾਲ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ ਵਿਚ ਜਿੱਥੇ ਪੰਜਾਬ, ਹਿਮਾਚਲ ਪ੍ਰਦੇਸ, ਚੰਡੀਗੜ੍ਹ, ਜੰਮੂ ਅਤੇ ਕਸ਼ਮੀਰ ਦੀਆਂ ਚਾਰ ਰਾਜ ਐਸੋਸੀਏਸ਼ਨਾਂ ਦੇ ਸਾਰੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ ਹੈ, ਉਥੇ ਹੀ ਦੇਸ਼ ਦੇ ਦੂਜੇ ਰਾਜਾਂ ਤੋ ਟੈਂਟ, ਸਜਾਵਟ, ਕੇਟਰਿੰਗ ਵਾਲੇ ਵੀ ਇਸ ਪ੍ਰਦਰਸ਼ਨੀ ਦਾ ਹਿੱਸਾ ਬਣੇ ਹਨ।
ਪਿਛਲੀ ਖ਼ਬਰ ਅਰੋੜਾ ਮਹਾਂਸਭਾ ਵਲੋਂ 52ਵੇਂ ਰਾਸ਼ਨ ਵੰਡ ਸਮਾਗਮ ’ਚ ਲੋੜਵੰਦਾਂ ਨੂੰ ਰਾਸ਼ਨ ਵੰਡਿਆ ਅਗਲੀ ਖ਼ਬਰ ਐਸ . ਪੀ . ਐਸ . ਹਸਪਤਾਲ ਦੇ ਹੱਡੀਆਂ ਅਤੇ ਜੋੜ ਬਦਲਣ ਦੇ ਮਾਹਿਰ ਡਾ . ਰਣਜੀਤ ਨੇ ਏਆਈ ਪਾਵਰਡ ਥ੍ਰੀਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।