14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਜਸਪਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆ ਦੇ ਕੀਰਤਨੀ ਜੱਥੇ ਨੇ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ। ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਭਾਈ ਜਸਪਿੰਦਰ ਸਿੰਘ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸ਼ੰਦੇਸ਼ ਵੀ ਦਿੰਦੀ ਹੈ।

ਅਜੀਤ ਡੈਸਕ 14-09-2026
ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਜਸਪਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆ ਦੇ ਕੀਰਤਨੀ ਜੱਥੇ ਨੇ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ। ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਭਾਈ ਜਸਪਿੰਦਰ ਸਿੰਘ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸ਼ੰਦੇਸ਼ ਵੀ ਦਿੰਦੀ ਹੈ। ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ ‘ਤੇ ਚੱਲਣ ਦੀ ਪ੍ਰੇਣਾ ਦਿੱਤੀ । ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਬਰਾਂ ਵਲੋਂ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਕੀਰਤਨ ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ, ਮਹਿੰਦਰ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ,, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮਿੰਦਰ ਸਿੰਘ ਕਹੋਲੀ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਹਰਮੀਤ ਸਿੰਘ ਡੰਗ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਇੰਦਰਬੀਰ ਸਿੰਘ ਬੱਤਰਾ, ਪ੍ਰੇਮ ਸਿੰਘ, ਅਵਤਾਰ ਸਿੰਘ ਬੀ.ਕੇ, ਦਾਨ ਸਿੰਘ, ਸੁਰਿੰਦਰ ਸਿੰਘ ਸੱਚਦੇਵਾ, ਮਨਮੋਹਨ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ ।
ਪਿਛਲੀ ਖ਼ਬਰ ਕੇਂਦਰੀ ਪੂਲ ਤੋਂ ਪੰਜਾਬ ਦਾ ਬਣਦਾ 1051 ਮੈਗਾਵਾਟ ਦਾ ਹਿੱਸਾ ਰੋਕ ਕੇ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਅਤੇ ਇੰਡਸਟਰ... ਅਗਲੀ ਖ਼ਬਰ ਕਾਗ਼ਜ਼ਾਂ ’ਚ ਪਾਰਕਾਂ ਦੀ ਸੰਭਾਲ, ਜ਼ਮੀਨ ’ਤੇ ਬਦਹਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।