16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਔਰਤ ਦੀ ਲਾਸ਼ ਬਰਾਮਦ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁਗਰੀ ਇਲਾਕੇ ਵਿਚ ਪੁਲਿਸ ਨੇ ਸ਼ੱਕੀ ਹਾਲਾਤ ਵਿਚ ਇੱਕ ਔਰਤ ਦੀ ਲਾਸ਼ ਬਰਾਮਦ ਕੀਤੀ ਹੈ। ਮ੍ਰਿਤਕ ਦੀ ਸ਼ਨਾਖਤ ਆਸ਼ਾ ਵਜੋਂ ਕੀਤੀ ਗਈ ਹੈ।

ਅਜੀਤ ਡੈਸਕ 16-09-2026
ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁਗਰੀ ਇਲਾਕੇ ਵਿਚ ਪੁਲਿਸ ਨੇ ਸ਼ੱਕੀ ਹਾਲਾਤ ਵਿਚ ਇੱਕ ਔਰਤ ਦੀ ਲਾਸ਼ ਬਰਾਮਦ ਕੀਤੀ ਹੈ। ਮ੍ਰਿਤਕ ਦੀ ਸ਼ਨਾਖਤ ਆਸ਼ਾ ਵਜੋਂ ਕੀਤੀ ਗਈ ਹੈ। ਉਸ ਦੀ ਚਾਰ ਸਾਲ ਦੀ ਬੱਚੀ ਹੈ ਅਤੇ ਉਹ ਦਾਣਾ ਮੰਡੀ ਨੇੜੇ ਇੱਕ ਨੌਜਵਾਨ ਨਾਲ ਲਿਵ ਇਨ ਰਿਲੇਸ਼ਨਸ਼ਿਪ ਵਿਚ ਰਹਿ ਰਹੀ ਸੀ। ਮ੍ਰਿਤਕ ਦੀ ਭੈਣ ਭਾਰਤੀ ਨੇ ਦੱਸਿਆ ਕਿ ਅੱਜ ਸਵੇਰੇ ਉਹ ਘਰੋਂ ਗਈ ਪਰ ਵਾਪਸ ਨਹੀਂ ਆਈ ਅਤੇ ਬਾਅਦ ਵਿਚ ਉਨ੍ਹਾਂ ਨੂੰ ਉਸਦੀ ਲਾਸ਼ ਕੂੜੇ ਦੇ ਢੇਰ ਨੇੜੇ ਪਏ ਹੋਣ ਬਾਰੇ ਪਤਾ ਲੱਗਿਆ। ਸੂਚਨਾ ਮਿਲਦਿਆਂ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚੇ। ਪੁਲਿਸ ਵਲੋਂ ਹਾਲ ਦੀ ਘੜੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਦੇ ਆਉਣ ਉਪਰੰਤ ਪਤਾ ਲੱਗਣ ਬਾਰੇ ਕਿਹਾ ਜਾ ਰਿਹਾ ਹੈ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਅਗਲੀ ਖ਼ਬਰ ਵਿਆਹ ਸਮਾਗਮ ਸਮੇਂ ਲਾੜੀ ਦੀ ਮਾਂ ਦਾ ਬੈਗ ਲੈ ਕੇ ਨੌਜਵਾਨ ਹੋਇਆ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।