17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਭਾਰਤੀ ਕਿਸਾਨ ਯੂਨੀਅਨ ਚੜੂਨੀ ਮਹਿਲਾ ’ਚ ਕਈ ਬੀਬੀਆਂ ਹੋਈਆਂ ਸ਼ਾਮਿਲ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਭਾਰਤੀ ਕਿਸਾਨ ਯੂਨੀਅਨ ਚੜੂਨੀ ਦੀ ਇਕ ਜ਼ਰੂਰੀ ਮੀਟਿੰਗ ਯੂਨੀਅਨ ਦੇ ਦਫ਼ਤਰ ਸਿਵਲ ਲਾਈਨ ਵਿਖੇ ਹੋਈ, ਜਿਸ ’ਚ ਵੱਡੀ ਗਿਣਤੀ ਵਿਚ ਬੀਬੀਆਂ ਸ਼ਾਮਿਲ ਹੋਈਆਂ। ਮੀਟਿੰਗ ‘ਚ ਭਾਰਤੀ ਕਿਸਾਨ ਯੂਨੀਅਨ ਚੜੂਨੀ ਮਹਿਲਾ ਵਿੰਗ ਦਾ ਵੱਡੇ ਪੱਧਰ ਵਿਸਤਾਰ ਕਰਨ ਲਈ ਚਰਚਾ ਹੋਈ।

ਅਜੀਤ ਡੈਸਕ 16-09-2026
ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਭਾਰਤੀ ਕਿਸਾਨ ਯੂਨੀਅਨ ਚੜੂਨੀ ਦੀ ਇਕ ਜ਼ਰੂਰੀ ਮੀਟਿੰਗ ਯੂਨੀਅਨ ਦੇ ਦਫ਼ਤਰ ਸਿਵਲ ਲਾਈਨ ਵਿਖੇ ਹੋਈ, ਜਿਸ ’ਚ ਵੱਡੀ ਗਿਣਤੀ ਵਿਚ ਬੀਬੀਆਂ ਸ਼ਾਮਿਲ ਹੋਈਆਂ। ਮੀਟਿੰਗ ‘ਚ ਭਾਰਤੀ ਕਿਸਾਨ ਯੂਨੀਅਨ ਚੜੂਨੀ ਮਹਿਲਾ ਵਿੰਗ ਦਾ ਵੱਡੇ ਪੱਧਰ ਵਿਸਤਾਰ ਕਰਨ ਲਈ ਚਰਚਾ ਹੋਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਮਹਿਲਾ ਵਿੰਗ ਲੁਧਿਆਣਾ ਸ਼ਹਿਰੀ ਦੀ ਪ੍ਰਧਾਨ ਬੀਬੀ ਹਰਜਿੰਦਰ ਕੌਰ ਸ਼ਿਮਲਾਪੁਰੀ ਦੀ ਦੇਖ-ਰੇਖ ਹੇਠ ਤੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਪੰਜਾਬ ਦੇ ਮੀਤ ਪ੍ਰਧਾਨ ਜੱਥੇਦਾਰ ਰੋਸ਼ਨ ਸਿੰਘ ਸਾਗਰ ਅਤੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਪੰਜਾਬ ਦੇ ਜਨਰਲ ਸਕੱਤਰ ਜਗਜੀਤ ਸਿੰਘ ਅਰੋੜਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਵੱਡੀ ਤਾਦਾਦ ਵਿਚ ਬੀਬੀਆਂ ਭਾਰਤੀ ਕਿਸਾਨ ਯੂਨੀਅਨ ਚੜੂਨੀ ਮਹਿਲਾ ਵਿੰਗ ਵਿਚ ਸ਼ਾਮਿਲ ਹੋਈਆਂ ਜਿਥੇ ਉਨ੍ਹਾਂ ਨੂੰ ਜੱਥੇਦਾਰ ਰੋਸ਼ਨ ਸਿੰਘ ਸਾਗਰ, ਜਗਜੀਤ ਸਿੰਘ ਅਰੋੜਾ ਤੇ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਹਰਜਿੰਦਰ ਕੌਰ ਸ਼ਿਮਲਾਪੁਰੀ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਤੇ ਯੂਨੀਅਨ ਵਿਚ ਸ਼ਾਮਿਲ ਕੀਤਾ ਅਤੇ ਉਨ੍ਹਾਂ ਨੂੰ ਜੀ ਆਇਆਂ ਕਿਹਾ। ਇਸ ਮੌਕੇ ਜਥੇਦਾਰ ਰੋਸ਼ਨ ਸਿੰਘ ਸਾਗਰ ਤੇ ਜਗਜੀਤ ਸਿੰਘ ਅਰੋੜਾ ਨੇ ਕਿਹਾ ਕਿ ਯੂਨੀਅਨ ਨੂੰ ਮਜ਼ਬੂਤ ਕਰਨ ਲਈ ਯੂਨੀਅਨ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਤੇ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਹੈਪੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਯੂਨੀਅਨ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਦਲਵਿੰਦਰ ਸਿੰਘ ਘੁੰਮਣ ਮੀਤ ਪ੍ਰਧਾਨ ਲੁਧਿਆਣਾ, ਰਚਨਾ ਵਰਮਾ ਸ਼ਿਮਲਾਪੁਰੀ, ਬੀਬੀ ਸੁਰਿੰਦਰ ਕੌਰ, ਬੀਬੀ ਮਨਜੀਤ ਕੌਰ, ਬੀਬੀ ਕਮਲਜੀਤ ਕੌਰ, ਬੀਬੀ ਸੁਮਨ ਰਾਣੀ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ, ਇੰਦਰਜੀਤ ਸਿੰਘ ਜੱਸਲ, ਦਵਿੰਦਰ ਸਿੰਘ, ਦੀਪ ਸਿੰਘ, ਬੀਬੀ ਰਵਿੰਦਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਵਾਧਸ ਵਲੋਂ 4 ਨੂੰ ਵਾਲਮੀਕਿ ਤੀਰਥ ਤੱਕ ਕੱਢੀ ਜਾਵੇਗੀ ਪਾਵਨ ਜੋਤੀ ਯਾਤਰਾ-ਦਾਨਵ/ਚੌਧਰੀ ਅਗਲੀ ਖ਼ਬਰ ਬੇਟ ਇਲਾਕੇ ’ ਚ ਨਸ਼ਿਆਂ ਤੇ ਰੇਤ ਦੇ ਗੈਰ ਕਾਨੂੰਨੀ ਕਾਰੋਬਾਰ ਕਦੋਂ ਹੋਣਗੇ ਬੰਦ - ਆਜ਼ਾਦ ਮੈਰੀ ਮਿੰਟ ਪਬਲਿਕ ਹਾਈ ਸਕੂਲ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।