16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਮੰਗਾਂ ਨਾ ਮੰਨੀਆਂ ਤਾਂ 24 ਨੂੰ ਫਿਰ ਕਰਾਂਗੇ ਡੀ.ਸੀ ਦਫ਼ਤਰ ਦਾ ਘਿਰਾਓ-ਘੁਡਾਣੀ

ਲੁਧਿਆਣਾ, 15 ਸਤੰਬਰ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 30 ਅਗਸਤ ਤੋਂ ਡੀਸੀ ਦਫ਼ਤਰ ਅੱਗੇ ਲਗਾਤਾਰ ਚੱਲ ਰਹੇ ਧਰਨੇ ਦੇ ਸੋਲ੍ਹਵੇਂ ਦਿਨ ਕਿਸਾਨਾਂ ਵਲੋਂ ਡੀਸੀ ਦਫ਼ਤਰ ਦੇ ਮੁੱਖ ਗੇਟ ਤੇ ਬੈਠ ਕੇ ਘਿਰਾਓ ਕੀਤਾ ਗਿਆ। ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਸਰਕਾਰ ਜਾਣਬੁੱਝ ਕੇ ਟਾਲ਼ਾ ਵੱਟ ਰਹੀ ਹੈ।

ਅਜੀਤ ਡੈਸਕ 16-09-2026
ਲੁਧਿਆਣਾ, 15 ਸਤੰਬਰ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 30 ਅਗਸਤ ਤੋਂ ਡੀਸੀ ਦਫ਼ਤਰ ਅੱਗੇ ਲਗਾਤਾਰ ਚੱਲ ਰਹੇ ਧਰਨੇ ਦੇ ਸੋਲ੍ਹਵੇਂ ਦਿਨ ਕਿਸਾਨਾਂ ਵਲੋਂ ਡੀਸੀ ਦਫ਼ਤਰ ਦੇ ਮੁੱਖ ਗੇਟ ਤੇ ਬੈਠ ਕੇ ਘਿਰਾਓ ਕੀਤਾ ਗਿਆ। ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਸਰਕਾਰ ਜਾਣਬੁੱਝ ਕੇ ਟਾਲ਼ਾ ਵੱਟ ਰਹੀ ਹੈ। ਹੈਰਾਨੀ ਦੀ ਗੱਲ ਹੈ ਇਹ ਹੈ ਕਿ ਵਾਅਦਾ ਕਰਕੇ ਲਾਗੂ ਨਹੀਂ ਕਰਦੇ। ਫਿਰ ਵਿਸ਼ਵ ਵਪਾਰ ਸੰਸਥਾ ਦੀਆਂ ਨੀਤੀਆਂ ਨੂੰ ਲਾਗੂ ਕਰਨ ਲਈ ਇਹ ਬਦਲ ਜਾਂਦੇ ਹਨ ਤੇ ਫਿਰ ਕਾਰਪੋਰੇਟਾਂ ਦੇ ਪੱਖ ਚ ਖੜ ਜਾਂਦੇ ਹਨ ਤੇ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਨੂੰ ਕੀੜੇ ਮਕੌੜੇ ਜਾ ਦਿਮਾਗ਼ੀ ਨਕਸਲੀ ਕਹਿ ਕੇ ਭੰਡਿਆ ਜਾਂਦਾ ਹੈ ਤੇ ਹਰੇਕ ਤਬਕੇ ’ਤੇ ਜ਼ਬਰ ਜ਼ੁਲਮ ਦਾ ਕੋਹਾੜਾ ਚਲਾਇਆ ਜਾ ਰਿਹਾ ਹੈ।ਘੁਡਾਣੀ ਨੇ ਕਿਹਾ ਕਿ ਘਿਰਾਓ ਦੇ ਦੌਰਾਨ ਡੀਸੀ ਵਲੋਂ ਗੱਲਬਾਤ ਦਾ ਸੱਦਾ ਮਿਲਣ ਉਪਰੰਤ ਮੀਟਿੰਗ ਕਰਕੇ ਡੀਸੀ ਨੂੰ ਮੰਗਾਂ ਬਾਰੇ ਜਾਣੂ ਕਰਵਾਇਆ ਗਿਆ। ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੇ ਕਿਹਾ ਕਿ ਜੇਕਰ ਇਹਨਾਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ ਤਾਂ 24 ਸਤੰਬਰ ਨੂੰ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਘਿਰਾਓ ਕੀਤੇ ਜਾਣਗੇ ਨਾਲ ਇਹ ਵੀ ਐਲਾਨ ਕੀਤਾ ਕਿ ਜਿਸ ਦਿਨ ਵਿਧਾਨ ਸਭਾ ਦਾ ਸੈਸ਼ਨ ਚੱਲੇਗਾ ਉਸ ਦਿਨ ਚੰਡੀਗੜ੍ਹ ਵਿਧਾਨ ਸਭਾ ਵੱਲ ਮਾਰਚ ਕਰਾਂਗੇ। ਅੱਜ ਦੇ ਘਿਰਾਓ ਨੂੰ ਚਰਨਜੀਤ ਸਿੰਘ ਫੱਲੇਵਾਲ, ਬਲਵੰਤ ਸਿੰਘ ਘੁਡਾਣੀ, ਜਗਮੀਤ ਸਿੰਘ ਕਲਾੜ, ਮਨੋਹਰ ਸਿੰਘ ਕਲਾਹੜ, ਜਸਵੀਰ ਸਿੰਘ ਅਸ਼ਕਰੀਪੁਰ, ਦਵਿੰਦਰ ਸਿੰਘ ਸਿਰਥਲਾ, ਮਨਜੀਤ ਸਿੰਘ ਬੁਢੇਲ, ਜਸਵੰਤ ਸਿੰਘ ਭੱਟੀਆਂ, ਜਸਦੀਪ ਸਿੰਘ ਜੱਸੋਵਾਲ, ਮੋਲਡਰ ਯੂਨੀਅਨ ਦੇ ਆਗੂ ਹਰਜਿੰਦਰ ਸਿੰਘ, ਭੈਣ ਮਨਜੀਤ ਕੌਰ ਲੁਧਿਆਣਾ, ਬਿਕਰਮਜੀਤ ਸਿੰਘ ਕਾਲਖ ਤੇ ਨੇ ਵੀ ਸੰਬੋਧਨ ਕੀਤਾ ਤੇ ਸਟੇਜ ਸਕੱਤਰ ਦੀ ਭੂਮਿਕਾ ਨਾਜ਼ਰ ਸਿੰਘ ਸਿਆੜ ਨੇ ਨਿਭਾਈ।
ਪਿਛਲੀ ਖ਼ਬਰ ਕਿਸਾਨੀ ਦੇ ਕੁੰਭ ਵਜੋਂ ਜਾਣਿਆ ਜਾਂਦਾ ਦੋ ਰੋਜ਼ਾ ਕਿਸਾਨ ਮੇਲਾ 18-19 ਨੂੰ ਰਾਜੇ ਦਾ ਦਰਬਾਰ ਵਿਖੇ ਗਣੇਸ਼ ਪੂਜਾ ਤੋਂ ਬਾਅਦ... ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਵਿਧਾਇਕਾ ਵਲੋਂ ਟਿੱਪਰ ਚਾਲਕ ਨੂੰ ਥੱਪੜ ਮਾਰਨ ਦੀ ਵੀਡੀਓ ਹੋਈ ਵਾਇਰਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।