17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਬਾਬਾ ਸ੍ਰੀਚੰਦ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਚੱਲ ਰਹੇ ਸਮਾਗਮ ’ ਚ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਭਰੀ ਹਾਜ਼ਰੀ

ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਸ੍ਰੀਚੰਦ ਮਹਾਰਾਜ ਜੀ ਦੇ 532ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਸੁਆਮੀ ਸ਼ਾਂਤਾ ਨੰਦ ਉਦਾਸੀਨ ਦੀ ਦੇਖ ਰੇਖ ਅਤੇ ਗੁਰਪੁਰਵਾਸੀ ਗਿਆਨੀ ਇੰਦਰਮੋਹਨ ਸਿੰਘ ਦੀਆਂ ਅਸੀਸਾਂ ਸਦਕਾ ਸੁਆਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ਼ ਕਾਲੋਨੀ ਸਲੇਮਟਾਬਰੀ ਵਿਖੇ ਚੱਲ ਰਹੇ ਹਨ, ਜਿਨ੍ਹਾਂ ਵਿਚ ਅੱਜ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਹਾਜ਼ਰੀ ਭਰੀ। ਗਿਆਨੀ ਹਰਦੀਪ ਸਿੰਘ ਨੇ ਸਿੰਘ ਸਾਹਿਬ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।

ਅਜੀਤ ਡੈਸਕ 17-09-2026
ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਸ੍ਰੀਚੰਦ ਮਹਾਰਾਜ ਜੀ ਦੇ 532ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਸੁਆਮੀ ਸ਼ਾਂਤਾ ਨੰਦ ਉਦਾਸੀਨ ਦੀ ਦੇਖ ਰੇਖ ਅਤੇ ਗੁਰਪੁਰਵਾਸੀ ਗਿਆਨੀ ਇੰਦਰਮੋਹਨ ਸਿੰਘ ਦੀਆਂ ਅਸੀਸਾਂ ਸਦਕਾ ਸੁਆਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ਼ ਕਾਲੋਨੀ ਸਲੇਮਟਾਬਰੀ ਵਿਖੇ ਚੱਲ ਰਹੇ ਹਨ, ਜਿਨ੍ਹਾਂ ਵਿਚ ਅੱਜ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਹਾਜ਼ਰੀ ਭਰੀ। ਗਿਆਨੀ ਹਰਦੀਪ ਸਿੰਘ ਨੇ ਸਿੰਘ ਸਾਹਿਬ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਉਨ੍ਹਾਂ ਦੱਸਿਆ ਕਿ ਅੱਜ ਸੰਗਰਾਂਦ ਦੇ ਦਿਹਾੜੇ ਮੌਕੇ ਮਹੀਨਾਵਾਰ ਜਪ-ਤਪ ਚੁਪਹਿਰਾ ਸਮਾਗਮ ਹੋਵੇਗਾ, ਜਿਸ ਵਿ ਚ ਪੰਥ ਪ੍ਰਸਿੱਧ ਸ਼ਖ਼ਸੀਅਤਾਂ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਹਿੱਸਾ ਲੈਣਗੀਆਂ। ਇਸ ਸਮੇਂ ਇੰਜੀਨੀਅਰ ਮਨਦੀਪ ਸਿੰਘ, ਪਰਮਵੀਰ ਸਿੰਘ, ਸਾਬਕਾ ਐਸ.ਡੀ.ਓ. ਚਮਕੌਰ ਸਿੰਘ, ਗਗਨਪ੍ਰੀਤ ਸਿੰਘ, ਭਾਈ ਜਗਸੀਰ ਸਿੰਘ, ਭਾਈ ਕੁਲਵੀਰ ਸਿੰਘ, ਅਮਰਜੀਤ ਕੌਰ, ਪਰਮਿੰਦਰ ਕੌਰ, ਸਹਿਜਦੀਪ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਦੀ ਅਧਿਆਪਿਕਾ ਨੂੰ ‘ ਹਿੰਦੀ ਸਿੱਖਿਅਕ ਸਨਮਾਨ ’ ਨਾਲ ਨਿਵਾਜਿਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸ਼ਰਧਾ ਪੂਰਵਕ ਮਨਾਇਆ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।