18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸਤੀਸ਼ ਪੂਨੀਆ ਤੇ ਕੇਵਲ ਸਿੰਘ ਢਿੱਲੋਂ ਵਲੋਂ ਹਲਕਾ ਸਾਹਨੇਵਾਲ ਦੇ ਲੋਕਾਂ ਲਈ ‘ ਮੋਬਾਈਲ ਦਫ਼ਤਰ ’ ਦਾ ਪੋਸਟਰ ਜਾਰੀ

ਭਾਮੀਆਂ ਕਲਾਂ/ਲੁਧਿਆਣਾ, 17 ਸਤੰਬਰ (ਜਤਿੰਦਰ ਭੰਬੀ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਅਤੇ ਮੀਡੀਆ ਇੰਚਾਰਜ ਪ੍ਰਿਤਪਾਲ ਸਿੰਘ ਬਲੀਏਵਾਲ ਵਲੋਂ ਹਲਕਾ ਸਾਹਨੇਵਾਲ ਦੇ ਲੋਕਾਂ ਦੀ ਸਹੂਲਤ ਲਈ ‘ਮੋਬਾਈਲ ਦਫ਼ਤਰ’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੋਬਾਈਲ ਦਫ਼ਤਰ ਦਾ ਪੋਸਟਰ ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਸਤੀਸ਼ ਪੂਨੀਆ, ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਭਾਜਪਾ ਪੰਜਾਬ ਦੇ ਸਹਿ-ਇੰਚਾਰਜ ਨਰਿੰਦਰ ਸਿੰਘ ਰੈਨਾ ਅਤੇ ਸੰਗਠਨ ਮੰਤਰੀ ਸ਼੍ਰੀਨਿਵਾਸਲੂ ਵਲੋਂ ਜਾਰੀ ਕੀਤਾ ਗਿਆ।

ਅਜੀਤ ਡੈਸਕ 18-09-2026
ਭਾਮੀਆਂ ਕਲਾਂ/ਲੁਧਿਆਣਾ, 17 ਸਤੰਬਰ (ਜਤਿੰਦਰ ਭੰਬੀ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਅਤੇ ਮੀਡੀਆ ਇੰਚਾਰਜ ਪ੍ਰਿਤਪਾਲ ਸਿੰਘ ਬਲੀਏਵਾਲ ਵਲੋਂ ਹਲਕਾ ਸਾਹਨੇਵਾਲ ਦੇ ਲੋਕਾਂ ਦੀ ਸਹੂਲਤ ਲਈ ‘ਮੋਬਾਈਲ ਦਫ਼ਤਰ’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੋਬਾਈਲ ਦਫ਼ਤਰ ਦਾ ਪੋਸਟਰ ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਸਤੀਸ਼ ਪੂਨੀਆ, ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਭਾਜਪਾ ਪੰਜਾਬ ਦੇ ਸਹਿ-ਇੰਚਾਰਜ ਨਰਿੰਦਰ ਸਿੰਘ ਰੈਨਾ ਅਤੇ ਸੰਗਠਨ ਮੰਤਰੀ ਸ਼੍ਰੀਨਿਵਾਸਲੂ ਵਲੋਂ ਜਾਰੀ ਕੀਤਾ ਗਿਆ। ਇਸ ਮੌਕੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਦੱਸਿਆ ਕਿ ਇਸ ਮੋਬਾਈਲ ਦਫ਼ਤਰ ਦਾ ਮੁੱਖ ਮਕਸਦ ਹਲਕਾ ਸਾਹਨੇਵਾਲ ਦੇ ਲੋਕਾਂ ਤੱਕ ਕੇਂਦਰ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਅਤੇ ਸਹੂਲਤਾਂ ਦੀ ਜਾਣਕਾਰੀ ਸਿੱਧੇ ਤੌਰ ‘ਤੇ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਮੋਬਾਈਲ ਦਫ਼ਤਰ ਰਾਹੀਂ ਨੌਜਵਾਨਾਂ ਨੂੰ ਮੁਫ਼ਤ ਸਕਿੱਲ ਡਿਵੈਲਪਮੈਂਟ ਕੋਰਸਾਂ, ਰੋਜ਼ਗਾਰ ਅਤੇ ਨੌਕਰੀਆਂ ਨਾਲ ਸਬੰਧਿਤ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਫ਼ਤ ਨਸ਼ਾ ਛੁਡਾਊ ਕੇਂਦਰਾਂ ਅਤੇ ਉਪਲਬਧ ਸਹਾਇਤਾ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਬਲੀਏਵਾਲ ਨੇ ਕਿਹਾ ਕਿ ਮੋਬਾਈਲ ਦਫ਼ਤਰ ਦਾ ਉਦੇਸ਼ ਸਰਕਾਰ ਦੀਆਂ ਸਕੀਮਾਂ ਨੂੰ ਲੋਕਾਂ ਦੇ ਦਰਵਾਜ਼ੇ ਤੱਕ ਪਹੁੰਚਾਉਣਾ ਹੈ, ਤਾਂ ਜੋ ਯੋਗ ਲਾਭਪਾਤਰੀ ਸਰਕਾਰੀ ਯੋਜਨਾਵਾਂ ਦਾ ਲਾਭ ਲੈ ਸਕਣ।ਉਨ੍ਹਾਂ ਕਿਹਾ ਕਿ ਹਲਕਾ ਸਾਹਨੇਵਾਲ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿਚ ਮੋਬਾਈਲ ਦਫ਼ਤਰ ਰਾਹੀਂ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਲੋੜਾਂ ਨੂੰ ਸਮਝ ਕੇ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਯਤਨ ਕੀਤੇ ਜਾਣਗੇ।
ਪਿਛਲੀ ਖ਼ਬਰ ਦੋ ਦੁਕਾਨਾਂ ਵਿਚੋਂ ਚੋਰ ਨਕਦੀ ਅਤੇ ਸਾਮਾਨ ਚੋਰੀ ਕਰ ਕੇ ਹੋਏ ਫ਼ਰਾਰ ਅਗਲੀ ਖ਼ਬਰ ਹਲਕਾ ਪੱਛਮੀ ’ਚ ਦੀਵਾਨ ਨੇ ਕੀਤੀ ਕਾਂਗਰਸੀ ਵਰਕਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।