20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਜਾਇਦਾਦ ਕਰਦਾਤਾ 30 ਸਤੰਬਰ ਤੋਂ ਪਹਿਲਾਂ ਕਰ ਭਰ ਕੇ ਲੈਣ 10 ਫ਼ੀਸਦੀ ਛੋਟ-ਰਾਕੇਸ਼ ਪਰਾਸ਼ਰ

ਲੁਧਿਆਣਾ, 19 ਸਤੰਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 30 ਸਤੰਬਰ ਤੱਕ ਵਿੱਤੀ ਵਰ੍ਹੇ 2026-27 ਦਾ ਜਾਇਦਾਦ ਕਰ ਜਮ੍ਹਾ ਕਰਵਾ ਕੇ 10 ਫ਼ੀਸਦੀ ਛੋਟ ਦਾ ਲਾਭ ਲੈਣ। ਉਨ੍ਹਾਂ ਦੱਸਿਆ ਕਿ ਇਕ ਲੱਖ ਤੋਂ ਵੱਧ ਜਾਇਦਾਦ ਮਾਲਕਾਂ ਵਲੋਂ ਅਜੇ ਕਰ ਜਮ੍ਹਾ ਕਰਵਾਉਣਾ ਬਾਕੀ ਹੈ।

ਅਜੀਤ ਡੈਸਕ 20-09-2026
ਲੁਧਿਆਣਾ, 19 ਸਤੰਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 30 ਸਤੰਬਰ ਤੱਕ ਵਿੱਤੀ ਵਰ੍ਹੇ 2026-27 ਦਾ ਜਾਇਦਾਦ ਕਰ ਜਮ੍ਹਾ ਕਰਵਾ ਕੇ 10 ਫ਼ੀਸਦੀ ਛੋਟ ਦਾ ਲਾਭ ਲੈਣ। ਉਨ੍ਹਾਂ ਦੱਸਿਆ ਕਿ ਇਕ ਲੱਖ ਤੋਂ ਵੱਧ ਜਾਇਦਾਦ ਮਾਲਕਾਂ ਵਲੋਂ ਅਜੇ ਕਰ ਜਮ੍ਹਾ ਕਰਵਾਉਣਾ ਬਾਕੀ ਹੈ। ਪਰਾਸ਼ਰ ਨੇ ਕਿਹਾ ਕਿ ਲੋਕ ਲੰਬੀਆਂ ਕਤਾਰਾਂ ਤੋਂ ਬਚਣ ਲਈ ਨਗਰ ਨਿਗਮ ਦੀ ਵੈੱਬਸਾਈਟ ਰਾਹੀਂ ਆਨਲਾਈਨ ਕਰ ਵੀ ਜਮ੍ਹਾ ਕਰਵਾ ਸਕਦੇ ਹਨ। ਨਿਵਾਸੀਆਂ ਦੀ ਸਹੂਲਤ ਲਈ ਸੁਵਿਧਾ ਕੇਂਦਰ 20, 26 ਅਤੇ 27 ਸਤੰਬਰ ਨੂੰ ਵੀ ਖੁੱਲ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਕਰ ਤੋਂ ਇਕੱਠੇ ਹੋਣ ਵਾਲੇ ਫੰਡ ਸ਼ਹਿਰ ਵਿਚ ਬੁਨਿਆਦੀ ਸਹੂਲਤਾਂ ਅਤੇ ਵਿਕਾਸ ਕਾਰਜਾਂ ਲਈ ਵਰਤੇ ਜਾਂਦੇ ਹਨ।
ਪਿਛਲੀ ਖ਼ਬਰ ਕਾਲਖ ਨਿਵਾਸੀਆਂ ਵਲੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਹੱਕ ਵਿਚ ਭਰਵੀਂ ਇਕੱਤਰਤਾ ਹਲਕਾ ਗਿੱਲ ਸਮੇਤ ਸੂਬੇ ਦੀ... ਅਗਲੀ ਖ਼ਬਰ ਪੰਜਾਬ ਸਰਕਾਰ ਖ਼ਿਲਾਫ਼ ਭਾਕਿਯੂ ਸਿੱਧੂਪੁਰ ਨੇ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।