22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਦੇਰ ਸ਼ਾਮ ਮੇਅਰ ਕੈਂਪ ਵਿਖੇ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ

ਲੁਧਿਆਣਾ, 21 ਸਤੰਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਸੋਮਵਾਰ ਦੇਰ ਸ਼ਾਮ ਮੇਅਰ ਕੈਂਪ ਵਿਖੇ ਹੋਈ। ਮੀਟਿੰਗ ਦੀ ਅਗਵਾਈ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਅਤੇ ਡਿਪਟੀ ਮੇਅਰ ਪ੍ਰਿੰਸ ਜੌਹਰ ਵਲੋਂ ਕੀਤੀ ਗਈ।

ਅਜੀਤ ਡੈਸਕ 22-09-2026
ਲੁਧਿਆਣਾ, 21 ਸਤੰਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਸੋਮਵਾਰ ਦੇਰ ਸ਼ਾਮ ਮੇਅਰ ਕੈਂਪ ਵਿਖੇ ਹੋਈ। ਮੀਟਿੰਗ ਦੀ ਅਗਵਾਈ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਅਤੇ ਡਿਪਟੀ ਮੇਅਰ ਪ੍ਰਿੰਸ ਜੌਹਰ ਵਲੋਂ ਕੀਤੀ ਗਈ। ਮੀਟਿੰਗ ਵਿਚ ਸ਼ਹਿਰ ਦੇ ਵਿਕਾਸ ਨਾਲ ਸੰਬੰਧਿਤ 16 ਪ੍ਰਸਤਾਵ ਅਤੇ 15 ਟੇਬਲ ਏਜੰਡੇ ਕਮੇਟੀ ਅੱਗੇ ਰੱਖੇ ਗਏ, ਜਿਨ੍ਹਾਂ ‘ਤੇ ਵਿਚਾਰ ਵਟਾਂਦਰੇ ਤੋ ਬਾਅਦ ਪਾਸ ਕਰ ਦਿੱਤੇ ਗਏ। ਇਨ੍ਹਾਂ ਵਿਚ ਟਿਊਬਵੈੱਲਾਂ, ਸੜਕਾਂ ਅਤੇ ਹੋਰ ਵਿਕਾਸ ਕਾਰਜਾਂ ਨਾਲ ਸੰਬੰਧਿਤ ਪ੍ਰਸਤਾਵ ਸ਼ਾਮਲ ਸਨ। ਇਸ ਮੌਕੇ ਕਮੇਟੀ ਮੈਂਬਰ ਕੌਂਸਲਰ ਗੌਰਵ ਭੱਟੀ ਤੇ ਕੌਂਸਲਰ ਯੁਵਰਾਜ ਸਿੱਧੂ ਤੋ ਇਲਾਵਾ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਵੀ ਮੌਜੂਦ ਰਹੇ। ਮੀਟਿੰਗ ਦੌਰਾਨ ਕਮੇਟੀ ਵਲੋਂ ਪੇਸ਼ ਕੀਤੇ ਗਏ ਵੱਖ-ਵੱਖ ਵਿਕਾਸ ਕਾਰਜਾਂ ਨਾਲ ਸੰਬੰਧਿਤ ਮਾਮਲਿਆਂ ਤੇ ਵਿਚਾਰ ਕੀਤਾ ਗਿਆ।
ਪਿਛਲੀ ਖ਼ਬਰ ਖੇਤੀਬਾੜੀ ਡਾਕਟਰਾਂ ਵਲੋਂ ਖ਼ਾਲੀ ਪਈਆਂ ਅਸਾਮੀਆਂ ਭਰਨ ਨੂੰ ਲੈ ਕੇ ਲਗਾਇਆ ਧਰਨਾ ਅਗਲੀ ਖ਼ਬਰ ਗੁਰਦੁਆਰਾ ਕਿਸ਼ਨਪੁਰਾ ਸਿੱਧਸਰ ਸਾਹਿਬ, ਭੀਖੀ ਵਿਖੇ ਅੱਸੂ ਮਹੀਨੇ ਦੀ ਦਸਮੀ ਦਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।