22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਜਾਂਚ ਕੈਂਪ ਦੌਰਾਨ ਆਲਮਗੀਰ ਨਿਵਾਸੀਆਂ ਨੇ ਵੱਡੀ ਗਿਣਤੀ ’ ਚ ਲਿਆ ਲਾਹਾ

ਆਲਮਗੀਰ, 21 ਸਤੰਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਇਤਿਹਾਸਿਕ ਨਗਰ ਆਲਮਗੀਰ ਵਿਖੇ ਧਾਂਦਰਾ ਰੋਡ ’ਤੇ ਸਥਿਤ ਫਲਾਈਆਂ ਵਾਲਾ ਗੁਰਦੁਆਰਾ ਸਾਹਿਬ ਵਿਖੇ ਹੱਡੀਆਂ ਦੇ ਰੋਗਾਂ ਸੰਬੰਧੀ ਮੁਫ਼ਤ ਮੈਡੀਕਲ ਜਾਂਚ ਕੈਂਪ ਸਰਪੰਚ ਕਰਨਜੋਤ ਸਿੰਘ ਜੋਤੀ ਗਰੇਵਾਲ ਤੇ ਸਮੂਹ ਗ੍ਰਾਮ ਪੰਚਾਇਤ ਵਲੋਂ ਐਨ. ਆਰ.

ਅਜੀਤ ਡੈਸਕ 22-09-2026
ਆਲਮਗੀਰ, 21 ਸਤੰਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਇਤਿਹਾਸਿਕ ਨਗਰ ਆਲਮਗੀਰ ਵਿਖੇ ਧਾਂਦਰਾ ਰੋਡ ’ਤੇ ਸਥਿਤ ਫਲਾਈਆਂ ਵਾਲਾ ਗੁਰਦੁਆਰਾ ਸਾਹਿਬ ਵਿਖੇ ਹੱਡੀਆਂ ਦੇ ਰੋਗਾਂ ਸੰਬੰਧੀ ਮੁਫ਼ਤ ਮੈਡੀਕਲ ਜਾਂਚ ਕੈਂਪ ਸਰਪੰਚ ਕਰਨਜੋਤ ਸਿੰਘ ਜੋਤੀ ਗਰੇਵਾਲ ਤੇ ਸਮੂਹ ਗ੍ਰਾਮ ਪੰਚਾਇਤ ਵਲੋਂ ਐਨ. ਆਰ. ਆਈ. ਭਰਾਵਾਂ ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਗਾਇਆ। ਕੈਂਪ ਦੌਰਾਨ ਏ. ਪੀ. ਐਸ. ਆਹਲੂਵਾਲੀਆ ਗਰੁੱਪ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਹੱਡੀਆਂ ਨਾਲ ਸੰਬੰਧਿਤ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਤੇ ਉਨ੍ਹਾਂ ਨੂੰ ਸਿਹਤ ਸੰਭਾਲ ਸੰਬੰਧੀ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਈ। ਕੈਂਪ ਦੇ ਉਦਘਾਟਨ ਮੌਕੇ ਸਰਪੰਚ ਆਲਮਗੀਰ ਨੇ ਦੱਸਿਆ ਕਿ ਨਗਰ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਨਗਰ ਨਿਵਾਸੀਆਂ ਦੀ ਸਿਹਤ ਦੀ ਜਾਂਚ ਕਰਕੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ ਜਾਣਗੇ। ਸਰਪੰਚ ਆਲਮਗੀਰ ਨੇ ਕਿਹਾ ਕਿ ਨਗਰ ਨਿਵਾਸੀਆਂ ਨੂੰ ਵਿਕਾਸ ਕਾਰਜਾਂ ਤੋਂ ਇਲਾਵਾ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਕੀਤੇ ਵਾਅਦੇ ਅਨੁਸਾਰ ਸਮੇਂ ਸਮੇਂ ’ਤੇ ਵੱਖ-ਵੱਖ ਬਿਮਾਰੀਆਂ ਦੇ ਕੈਂਪ ਲਗਵਾ ਕੇ ਨਗਰ ਨਿਵਾਸੀਆਂ ਦੀ ਸਿਹਤ ਦੀ ਜਾਂਚ ਕਰਵਾਈ ਜਾਂਦੀ ਹੈ ਜੋ ਕਿ ਭਵਿੱਖ ਵਿਚ ਲਗਾਤਾਰ ਜਾਰੀ ਰਹੇਗੀ। ਕੈਂਪ ਦੌਰਾਨ ਨਗਰ ਨਿਵਾਸੀਆਂ ਤੇ ਨਜ਼ਦੀਕੀ ਪਿੰਡਾਂ ਦੇ ਬਾਸ਼ਿੰਦਿਆਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਸਿਹਤ ਦੀ ਜਾਂਚ ਕਰਵਾਈ। ਕੈਂਪ ਦੌਰਾਨ ਮੁਖ਼ਤਿਆਰ ਸਿੰਘ, ਕੁਲਵੰਤ ਸਿੰਘ, ਰਮਨਦੀਪ ਸਿੰਘ, ਬਲਜਿੰਦਰ ਸਿੰਘ, ਕਰਮਦੀਪ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਨਾਮਦੇਵ ਸਿੰਘ, ਰਾਮ ਆਸਰਾ ਸਿੰਘ ਸਮੇਤ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਐੱਚ . ਵੀ . ਐਮ . ਗਲੋਬਲ ਸਕੂਲ ਵਿਖੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ ਅਗਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਚੰਦ ਫ਼ਤਿਹਪੁਰੀ ਦੇ ਦਿਹਾਂਤ ’ ਤੇ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।