ਆਲਮਗੀਰ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋ: ਨੇ ਫੁੱਟਪਾਥ ਬਣਾਉਣ ਸੰਬੰਧੀ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
ਆਲਮਗੀਰ, 21 ਸਤੰਬਰ (ਜਰਨੈਲ ਸਿੰਘ ਪੱਟੀ)-ਸਥਾਨਕ ਲੁਧਿਆਣਾ ਮਲੇਰ ਕੋਟਲਾ ਰੋਡ ਤੋਂ ਪਿੰਡ ਆਲਮਗੀਰ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਨੂੰ ਜਾਣ ਵਾਲੇ ਰਸਤਿਆਂ ਦੇ ਦੋਨੋਂ ਸਾਈਡਾਂ ‘ਤੇ ਫੁੱਟਪਾਥ ਬਣਾਉਣ ਸਬੰਧੀ ਆਲਮਗੀਰ ਸੀਨੀਅਰ ਸਿਟੀਜਨ ਵੈੱਲਫੇਅਰ ਐਸੋਸੀਏਸ਼ਨ ਆਲਮਗੀਰ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਮੰਗ ਪੱਤਰ ਲਿਖ ਕੇ ਫੁੱਟਪਾਥ ਦੇ ਕੰਮ ਨੂੰ ਤੁਰੰਤ ਸ਼ੁਰੂ ਕਰਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪਿੰਡ ਦੇ ਪਤਵੰਤੇ ਸੱਜਣਾਂ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ‘ਤੇ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਤੀਰਸਰ ਸਾਹਿਬ ਸਥਿਤ ਹੈ।
ਆਲਮਗੀਰ, 21 ਸਤੰਬਰ (ਜਰਨੈਲ ਸਿੰਘ ਪੱਟੀ)-ਸਥਾਨਕ ਲੁਧਿਆਣਾ ਮਲੇਰ ਕੋਟਲਾ ਰੋਡ ਤੋਂ ਪਿੰਡ ਆਲਮਗੀਰ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਨੂੰ ਜਾਣ ਵਾਲੇ ਰਸਤਿਆਂ ਦੇ ਦੋਨੋਂ ਸਾਈਡਾਂ ‘ਤੇ ਫੁੱਟਪਾਥ ਬਣਾਉਣ ਸਬੰਧੀ ਆਲਮਗੀਰ ਸੀਨੀਅਰ ਸਿਟੀਜਨ ਵੈੱਲਫੇਅਰ ਐਸੋਸੀਏਸ਼ਨ ਆਲਮਗੀਰ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਮੰਗ ਪੱਤਰ ਲਿਖ ਕੇ ਫੁੱਟਪਾਥ ਦੇ ਕੰਮ ਨੂੰ ਤੁਰੰਤ ਸ਼ੁਰੂ ਕਰਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪਿੰਡ ਦੇ ਪਤਵੰਤੇ ਸੱਜਣਾਂ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ‘ਤੇ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਤੀਰਸਰ ਸਾਹਿਬ ਸਥਿਤ ਹੈ। ਇਸ ਪਵਿੱਤਰ ਅਸਥਾਨ ’ਤੇ ਹਰ ਰੋਜ਼ ਖ਼ਾਸ ਕਰਕੇ ਐਤਵਾਰ ਨੂੰ ਦੂਰ ਦੁਰਾਡੇ ਇਲਾਕਿਆਂ ਵਿਚੋਂ ਸੰਗਤਾਂ ਨਤਮਸਤਕ ਹੋਣ ਆਉਂਦੀਆਂ ਹਨ, ਜਿਸ ਦੇ ਚੱਲਦੇ ਪੈਦਲ ਚੱਲਣ ਵਾਲੀਆਂ ਸੰਗਤਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਸੀਂ ਸਮੂਹ ਨਗਰ ਨਿਵਾਸੀ ਆਪ ਤੋਂ ਮੰਗ ਕਰਦੇ ਹਾਂ ਕਿ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਲੁਧਿਆਣਾ ਮਲੇਰਕੋਟਲਾ ਰੋਡ ਤੋਂ ਪਿੰਡ ਆਲਮਗੀਰ ਤੱਕ ਸੜਕ ਦੇ ਦੋਵੇਂ ਪਾਸਿਆਂ ’ਤੇ ਫੁੱਟਪਾਥ ਦੇ ਨਿਰਮਾਣ ਦੀ ਵਿਵਸਥਾ ਕੀਤੀ ਜਾਵੇ। ਇਸ ਮੌਕੇ ਸਰਪੰਚ ਕਰਨਜੋਤ ਸਿੰਘ ਗਰੇਵਾਲ ਆਲਮਗੀਰ, ਚਰਨ ਸਿੰਘ ਚੱਕੀ ਵਾਲੇ, ਕੁਲਵੰਤ ਸਿੰਘ, ਜਸਵਿੰਦਰ ਸਿੰਘ, ਜਗਦੀਪ ਸਿੰਘ, ਤਿੰਨੇ ਸਾਬਕਾ ਸਰਪੰਚ), ਗੁਰਦੀਪ ਸਿੰਘ ਦੀਪ ਾ, ਰਾਮ ਆਸਰਾ ਸਿੰਘ, ਦਰਸ਼ਨ ਸਿੰਘ, ਮਨਦੀਪ ਸਿੰਘ, ਬਲਵਿੰਦਰ ਸਿੰਘ ਸਮੇਤ ਹੋਰ ਵੀ ਨਗਰ ਨਿਵਾਸੀ ਹਾਜ਼ਰ ਸਨ।