23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਗੁਰੂ ਨਾਨਕ ਸਟੇਡੀਅਮ ’ ਚ 4 ਤੋਂ 10 ਅਕਤੂਬਰ ਤੱਕ ਅਗਨੀਵੀਰ ਭਰਤੀ ਰੈਲੀ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼ਿਖਾ ਭਗਤ ਨੇ ਆਰਮੀ ਰਿਕਰੂਟਮੈਂਟ ਦਫ਼ਤਰ (ਏ. ਆਰ.

ਅਜੀਤ ਡੈਸਕ 23-09-2026
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼ਿਖਾ ਭਗਤ ਨੇ ਆਰਮੀ ਰਿਕਰੂਟਮੈਂਟ ਦਫ਼ਤਰ (ਏ.ਆਰ.ਓ), ਲੁਧਿਆਣਾ ਦੇ ਭਰਤੀ ਨਿਰਦੇਸ਼ਕ ਅਤੇ ਫ਼ੌਜ ਦੇ ਅਧਿਕਾਰੀਆਂ ਨਾਲ ਮਿਲ ਕੇ 4 ਤੋਂ 10 ਅਕਤੂਬਰ ਤੱਕ ਹੋਣ ਵਾਲੀ ਅਗਨੀਵੀਰ ਭਰਤੀ ਰੈਲੀ 2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਜ਼ੋਨਲ ਭਰਤੀ ਦਫ਼ਤਰ, ਜਲੰਧਰ ਅਧੀਨ ਆਰਮੀ ਰਿਕਰੂਟਮੈਂਟ ਦਫ਼ਤਰ ਦੇ ਜਵਾਨਾਂ ਦੇ ਸਹਿਯੋਗ ਨਾਲ ਭਾਰਤੀ ਫ਼ੌਜ ਵਿਚ ਵੱਖ-ਵੱਖ ਵਰਗਾਂ ਦੀ ਭਰਤੀ ਲਈ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ 4 ਤੋਂ 10 ਅਕਤੂਬਰ ਤੱਕ ਅਗਨੀਵੀਰ ਭਰਤੀ ਰੈਲੀ ਦਾ ਆਯੋਜਨ ਕੀਤਾ ਜਾਵੇਗਾ। ਇਸ ਰੈਲੀ ਵਿਚ ਲੁਧਿਆਣਾ, ਮੋਗਾ, ਰੂਪਨਗਰ ਅਤੇ ਐਸ.ਏ.ਐਸ. ਨਗਰ (ਮੋਹਾਲੀ) ਜ਼ਿਲ੍ਹਿਆਂ ਦੇ ਉਹ ਯੋਗ ਨੌਜਵਾਨ ਹਿੱਸਾ ਲੈ ਸਕਦੇ ਹਨ, ਜਿਨ੍ਹਾਂ ਸੀ.ਈ.ਈ. ਪ੍ਰੀਖਿਆ ਪਾਸ ਕਰ ਲਈ ਹੈ। ਇਸ ਸਬੰਧ ਵਿਚ, ਆਰਮੀ ਰਿਕਰੂਟਮੈਂਟ ਦਫ਼ਤਰ ਦੇ ਭਰਤੀ ਨਿਰ ਦੇਸ਼ਕ ਨੇ ਦੱਸਿਆ ਕਿ ਪੰਜਾਬ ਦੀਆਂ ਸਭ ਤੋਂ ਵੱਡੀਆਂ ਭਰਤੀ ਰੈਲੀਆਂ ਵਿਚੋਂ ਇਕ ਹੋਣ ਨਾਤੇ, ਭਰਤੀ ਪ੍ਰਕਿਰਿਆ ਨੂੰ ਬਹੁਤ ਹੀ ਪਾਰਦਰਸ਼ੀ, ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਰੈਲੀ ਵਿਚ 6100 ਤੋਂ ਵੱਧ ਉਮੀਦਵਾਰਾਂ ਦੇ ਸ਼ਾਮਿਲ ਹੋਣ ਦੀ ਉਮੀਦ ਹੈ।
ਪਿਛਲੀ ਖ਼ਬਰ ਡਾ. ਬੀ.ਆਰ. ਅੰਬੇਡਕਰ ਬੁੱਧਾ ਟਰੱਸਟ ਨੇ ਕੀਤਾ 7 ਜੋੜਿਆਂ ਦਾ ਵਿਆਹ ਅਗਲੀ ਖ਼ਬਰ ਬਲਾਕ ਸੰਮਤੀ ਮੈਂਬਰ ਸੁਖਮੀਤ ਸਿੰਘ ਖੰਨਾ ਦੀ ਅਗਵਾਈ ਹੇਠ ਜਸਦੇਵ ਨਗਰ ਵਿਖੇ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।