23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਮਾਲਵਾ ਸੈਂਟਰਲ ਕਾਲਜ ਵਿਖੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ

ਲੁਧਿਆਣਾ, 22 ਸਤੰਬਰ (ਜਸਵਿੰਦਰ ਸਿੰਘ)-ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਵਿਖੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਉਤਸ਼ਾਹ ਤੇ ਸਮਰਪਣ ਨਾਲ ਮਨਾਇਆ। ਪ੍ਰੋਗਰਾਮ ਦਾ ਆਯੋਜਨ ਸ਼ਾਂਤੀ ਕਲੱਬ ਵਲੋਂ ਐਨ.

ਅਜੀਤ ਡੈਸਕ 23-09-2026
ਲੁਧਿਆਣਾ, 22 ਸਤੰਬਰ (ਜਸਵਿੰਦਰ ਸਿੰਘ)-ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਵਿਖੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਉਤਸ਼ਾਹ ਤੇ ਸਮਰਪਣ ਨਾਲ ਮਨਾਇਆ। ਪ੍ਰੋਗਰਾਮ ਦਾ ਆਯੋਜਨ ਸ਼ਾਂਤੀ ਕਲੱਬ ਵਲੋਂ ਐਨ. ਐਸ. ਐਸ. ਯੂਨਿਟ ਦੇ ਸਹਿਯੋਗ ਨਾਲ ਕਾਰਜਕਾਰੀ ਪ੍ਰਿੰਸੀਪਲ ਡਾ. ਤ੍ਰਿਪਤਾ ਦੀ ਯੋਗ ਅਗਵਾਈ ਹੇਠ ਕੀਤਾ। ਪ੍ਰੋਗਰਾਮ ਦਾ ਸੰਚਾਲਨ ਐਨ. ਐਸ. ਐਸ. ਪ੍ਰੋਗਰਾਮ ਅਫ਼ਸਰ ਡਾ. ਜਸਵੀਰ ਕੌਰ ਗਰੇਵਾਲ, ਡਾ. ਜਯਾ ਬੱਤਰਾ ਤੇ ਸ਼ੁਭਮ ਦੀ ਅਗਵਾਈ ਹੇਠ ਕੀਤਾ। ਬੀ. ਐਡ. ਤੇ ਐਮ. ਐਡ. ਦੇ ਵਿਦਿਆਰਥੀਆਂ ਨੇ ਇਸ ਸਮਾਗਮ ਵਿਚ ਸਰਗਰਮੀ ਨਾਲ ਭਾਗ ਲਿਆ। ਵਿਦਿਆਰਥੀਆਂ ਨੂੰ ਸਮਾਜ ਵਿਚ ਸ਼ਾਂਤੀ, ਸਦਭਾਵਨਾ, ਆਪਸੀ ਸਤਿਕਾਰ ਤੇ ਸ਼ਾਂਤੀਪੂਰਨ ਸਹਿ-ਹੋਂਦ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਉਪਰੰਤ ਬੀ. ਐਡ. ਦੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਦੇ ਇਤਿਹਾਸ, ਮਹੱਤਤਾ ਤੇ ਉਦੇਸ਼ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਸਮਾਜ ਵਿਚ ਸ਼ਾਂਤੀ ਤੇ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਵਿਅਕਤੀਆਂ, ਸਿੱਖਿਆ ਸੰਸਥਾਵਾਂ ਤੇ ਭਾਈਚਾਰਿਆਂ ਦੀ ਭੂਮਿਕਾ ਨੂੰ ਉਜਾਗਰ ਕੀਤਾ। ਸਮਾਗਮ ਦੇ ਹਿੱਸੇ ਵਜੋਂ ਬੀ. ਐਡ. ਤੇ ਐਮ. ਐਡ. ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸ਼ਾਂਤੀ ਦੀ ਸਹੁੰ ਚੁੱਕੀ ਅਤੇ ਆਪਣੇ ਨਿੱਜੀ ਅਤੇ ਸਮਾਜਿਕ ਜੀਵਨ ’ਚ ਸ਼ਾਂਤੀ, ਸਹਿਣਸ਼ੀਲਤਾ, ਸਮਝਦਾਰੀ ਤੇ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਵਚਨਬੱਧਤਾ ਦੁਹਰਾਈ। ਪ੍ਰੋਗਰਾਮ ਦੇ ਅੰਤ ਵਿਚ ਸ਼ਾਂਤੀ ਰੈਲੀ ਕੱਢੀ ਗਈ, ਜਿਸ ’ਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਕਾਰਜਕਾਰੀ ਪ੍ਰਿੰਸੀਪਲ ਡਾ. ਤ੍ਰਿਪਤਾ ਨੇ ਵਿਦਿਆਰਥੀਆਂ ਦੀ ਉਤਸ਼ਾਹਪੂਰਵਕ ਭਾਗੀਦਾਰੀ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਨੂੰ ਸਮਾਜ ਵਿਚ ਸ਼ਾਂਤੀ, ਦਇਆ, ਸਹਿਯੋਗ ਅਤੇ ਸਦਭਾਵਨਾ ਦਾ ਸੰਦੇਸ਼ ਫੈਲਾਉਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਯਾਦਗਾਰੀ ਹੋਵੇਗਾ ਛੇਵਾਂ ਅੰਮ੍ਰਿਤ ਸਾਗਰ ਅਰਦਾਸ ਸਮਾਗਮ - ਬਲਬੀਰ ਸਿੰਘ ਭਾਟੀਆ ਅਗਲੀ ਖ਼ਬਰ ਤੇਜ ਬੁਖ਼ਾਰ , ਜ਼ੁਕਾਮ , ਖੰਘ ਤੇ ਗਲੇ ’ ਚ ਦਰਦ ਹੈ ਤਾਂ ਹੋ ਸਕਦਾ ਸਵਾਈਨ ਫਲੂ - ਡਾ . ਰਮਨਦੀਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।