ਸ਼ਾਲੀਮਾਰ ਸਕੂਲ , ਲੁਧਿਆਣਾ ਵਿਖੇ ‘ ਵਿਸ਼ਵ ਪੰਜਾਬੀ ਦਿਵਸ ’ ਉਤਸ਼ਾਹ ਨਾਲ ਮਨਾਇਆ
ਡਾਬਾ/ਲੁਹਾਰਾ, 24 ਸਤੰਬਰ (ਕੁਲਵੰਤ ਸਿੰਘ ਸੱਪਲ)-ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਬੜੇ ਹੀ ਸਨਮਾਨ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਸਕੂਲ ਵਿਚ ਪੰਜਾਬੀ ਭਾਸ਼ਾ ’ਚ ਵੱਖ-ਵੱਖ ਤਰ੍ਹਾਂ ਦੇ ਪੋਸਟਰ, ਕਵਿਤਾਵਾਂ, ਭਾਸ਼ਣ ਅਤੇ ਪਾਠ ਤਿਆਰ ਕਰਕੇ ਲਿਆਂਦੇ ਗਏ।
ਡਾਬਾ/ਲੁਹਾਰਾ, 24 ਸਤੰਬਰ (ਕੁਲਵੰਤ ਸਿੰਘ ਸੱਪਲ)-ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਬੜੇ ਹੀ ਸਨਮਾਨ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਸਕੂਲ ਵਿਚ ਪੰਜਾਬੀ ਭਾਸ਼ਾ ’ਚ ਵੱਖ-ਵੱਖ ਤਰ੍ਹਾਂ ਦੇ ਪੋਸਟਰ, ਕਵਿਤਾਵਾਂ, ਭਾਸ਼ਣ ਅਤੇ ਪਾਠ ਤਿਆਰ ਕਰਕੇ ਲਿਆਂਦੇ ਗਏ। ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ, ਅਤੇ ਅੱਜ ਕੱਲ੍ਹ ਦੇ ਲੋਕ ਆਪਣੀ ਮਾਂ ਬੋਲੀ ਨੂੰ ਭੁੱਲਦੇ ਜਾ ਰਹੇ ਹਨ। ਇਸ ਲਈ ਸਾਨੂੰ ਆਪਣੀ ਮਾਂ ਬੋਲੀ ਨਾਲ ਜੁੜੇ ਰਹਿਣ ਅਤੇ ਆਪਣੇ ਵਿਰਸੇ ਨੂੰ ਸੰਭਾਲਣ ਦੀ ਜ਼ਰੂਰਤ ਹੈ। ਇਸ ਦਿਵਸ ਨੂੰ ਸਕੂਲ ਵਿਚ ਮਨਾਉਣ ਦਾ ਮੁੱਖ ਕਾਰਨ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਪ੍ਰਤੀ ਜਾਗਰੂਕ ਕਰਨਾ ਰਿਹਾ। ਇਸ ਮੌਕੇ ਵਿਦਿਆਰਥੀਆਂ ਦੇ ਨਾਲ ਉਹਨਾਂ ਦੇ ਅਧਿਆਪਕ ਸਾਹਿਬਾਨ ਮੀਡੀਆ ਇੰਚਾਰਜ ਲੱਕੀ ਗੁਪਤਾ, ਕੋ ਮੀਡੀਆ ਸਤਬੀਰ ਕੌਰ ,ਹੈਡ ਕਲਰਕ ਗੁਰਪ੍ਰੀਤ ਢਿੱਲੋ, ਡੀਪੀ ਅੰਮ੍ਰਿਤ ਸਿੰਘ, ਪ੍ਰਾਇਮਰੀ ਦੇ ਕੋਆਰਡੀਨੇਟਰ ਜਸਮੀਤ ਕੌਰ ਨਿਊਜ਼ ਐਡੀਟਰ ਡਿੰਪਲ ਵੀ ਮੌਜੂਦ ਰਹੇ ਇਸ ਮੌਕੇ ਸਕੂਲ ਦੇ ਸਰਪ੍ਰਸਤ ਸੁਰਿੰਦਰਪਾਲ ਸਿੰਘ ਵਲੋਂ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਆਪਣੀ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਰਹਿਣ ਅਤੇ ਆਪਣੇ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਆ।