27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਚੋਰ ਗਰੋਹ ਦੇ ਤਿੰਨ ਮੈਂਬਰ ਲੱਖਾਂ ਰੁਪਏ ਮੁੱਲ ਦੇ ਵਾਹਨਾਂ ਸਮੇਤ ਕਾਬੂ

ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ. ਆਈ.

ਅਜੀਤ ਡੈਸਕ 27-09-2026
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਵਾਹਨ ਚੋਰ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੇ ਵਾਹਨ ਅਤੇ ਮੋਬਾਈਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਡੀ.ਸੀ.ਪੀ. ਹਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਅਵਿਨਾਸ਼ ਕੁਮਾਰ ਵਾਸੀ ਬਾਬਾ ਸ਼੍ਰੀ ਚੰਦ ਕਾਲੋਨੀ, ਪਯੂਸ਼ ਉਰਫ ਕੱਲੂ ਵਾਸੀ ਸਰਪੰਚ ਕਾਲੋਨੀ, ਅਨਮੋਲ ਵਾਸੀ ਸਰਪੰਚ ਕਾਲੋਨੀ ਸ਼ਾਮਿਲ ਹਨ। ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ 20 ਮੋਬਾਈਲ, 8 ਮੋਟਰਸਾਈਕਲ ਅਤੇ ਇਕ ਐਕਟਿਵਾ ਬਰਾਮਦ ਕੀਤਾ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਰਗਰਮ ਸਨ ਅਤੇ ਲੁੱਟ ਖੋਹ ਤੋਂ ਇਲਾਵਾ ਚੋਰੀ ਦੀਆਂ ਵੀ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ। ਪੁਲਿਸ ਵਲੋਂ ਇਹਨਾਂ ਸਾਰਿਆਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਾਂਚ ਦੌਰਾਨ ਜੇਕਰ ਕੋਈ ਹੋਰ ਤੱਥ ਸਾਹਮਣੇ ਆਏ ਤਾਂ ਉਸ ਮੁਤਾਬਿਕ ਵੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਸੀਨੀਅਰ ਡਿਪਟੀ ਮੇਅਰ ਪਰਾਸ਼ਰ ਤੇ ਵਿਧਾਇਕ ਬੱਗਾ ਨੇ ਸਾਬਣ ਬਾਜ਼ਾਰ ’ ਚ 1.24 ਕਰੋੜ ਦੇ ਸੜਕ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ ਅਗਲੀ ਖ਼ਬਰ ਲੋਹੇ ਦੀਆਂ ਵਧ ਰਹੀਆਂ ਕੀਮਤਾਂ ਕਾਰਨ ਕਾਰੋਬਾਰੀਆਂ ’ਚ ਮਚੀ ਹਾਹਾਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।