27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਦੋ ਘਰਾਂ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦੇ ਜੇਵਰ ਅਤੇ ਨਕਦੀ ਚੋਰੀ

ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਅੱਠ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਉਪਕਾਰ ਨਗਰ ਵਿਚ ਚੋਰ ਦੋ ਘਰਾਂ ਦੇ ਤਾਲੇ ਤੋੜ ਕੇ ਚੋਰਾਂ ਵਲੋਂ ਲੱਖਾਂ ਰੁਪਏ ਮੁੱਲ ਦੇ ਗਹਿਣੇ ਅਤੇ ਨਗਦੀ ਚੋਰੀ ਕਰ ਲਈ ਗਈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਸੁਖਜਿੰਦਰ ਸਿੰਘ ਨਿਊ ਉਪਕਾਰ ਨਗਰ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ।

ਅਜੀਤ ਡੈਸਕ 27-09-2026
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਅੱਠ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਉਪਕਾਰ ਨਗਰ ਵਿਚ ਚੋਰ ਦੋ ਘਰਾਂ ਦੇ ਤਾਲੇ ਤੋੜ ਕੇ ਚੋਰਾਂ ਵਲੋਂ ਲੱਖਾਂ ਰੁਪਏ ਮੁੱਲ ਦੇ ਗਹਿਣੇ ਅਤੇ ਨਗਦੀ ਚੋਰੀ ਕਰ ਲਈ ਗਈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਸੁਖਜਿੰਦਰ ਸਿੰਘ ਨਿਊ ਉਪਕਾਰ ਨਗਰ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਚੋਰਾਂ ਵਲੋਂ ਬੀਤੀ ਰਾਤ ਉਸਦੇ ਘਰੋਂ ਗਹਿਣੇ ਅਤੇ ਸਾਮਾਨ ਚੋਰੀ ਕੀਤਾ ਗਿਆ ਹੈ, ਜਦਕਿ ਉਸਦੇ ਗੁਆਂਢੀ ਸੰਜੀਵ ਰਾਜਪੂਤ ਘਰੋਂ ਵੀ ਨਗਦੀ ਅਤੇ ਇਕ ਮੋਬਾਈਲ ਚੋਰੀ ਕੀਤਾ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਪੁਲਿਸ ਨੂੰ ਸੁਰਾਗ ਨਹੀਂ ਲੱਗਾ ਹੈ। ਵਪਾਰ ਦੇ ਮਾਮਲੇ ਵਿਚ ਲੱਖਾਂ ਦੀ ਧੋਖਾਧੜੀ ਪੁਲਿਸ ਨੇ ਮਨਮੋਹਨ ਸਿੰਘ ਪੁੱਤਰ ਹਰੀ ਸਿੰਘ ਵਾਸੀ ਤਾਜਪੁਰ ਰੋਡ ਦੀ ਸ਼ਿਕਾਇਤ ’ਤੇ ਆਰ.ਐਸ. ਇੰਟਰਪ੍ਰਾਈਜ਼ ਸੌਰਭ ਅਰੋੜਾ, ਉਪਕਾਰ ਸਿੰਘ ਉਸਦਾ ਲੜਕਾ ਅਤੇ ਮੰਨਤ ਸਹਿਗਲ ਮਾਲਕ ਸ਼ੈਲੀ ਗਾਰਮੈਂਟ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਵਪਾਰ ਦੇ ਮਾਮਲੇ ਵਿਚ ਉਸ ਨਾਲ 35 ਲੱਖ, 34 ਹਜ਼ਾਰ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਦੂਜੇ ਮਾਮਲੇ ਵਿਚ ਪੁਲਿਸ ਸ਼ਿਵ ਯਾਦਵ ਵਾਸੀ ਟਿੱਬਾ ਰੋਡ ਦੀ ਸ਼ਿਕਾਇਤ ’ਤੇ ਮਨੂ ਸ਼ਰਮਾ ਵਾਸੀ ਹੈਬੋਵਾਲ ਕਲਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿਚ ਵੀ ਸ਼ਿਕਾਇਤਕਰਤਾ ਵਲੋਂ ਕਥਿਤ ਦੋਸ਼ੀ ਉਤੇ ਦਵਾਈਆਂ ਦੀ ਰਹਿੰਦੀ ਰਕਮ 16 ਲੱਖ ਰੁਪਏ ਦੀ ਰਕਮ ਹੜੱਪਣ ਦਾ ਦੋਸ਼ ਲਗਾਇਆ ਹੈ। ਪੁਲਿਸ ਨੇ ਦੋਵਾਂ ਮਾਮਲਿਆਂ ਵਿਚ ਕੇਸ ਦਰਜ ਕਰ ਲਏ ਹਨ ਤੇ ਜਾਂਚ ਕੀਤੀ ਜਾ ਰਹੀ ਹੈ। ਕੁੱਟਮਾਰ ਦਾ ਮਾਮਲਾ ਪੁਲਿਸ ਨੇ ਪਵਨ ਸਿੰਘ ਵਾਸੀ ਗੁਰਪ੍ਰੀਤ ਇਨਕਲੇਵ ਕਾਲੋਨੀ ਦੀ ਸ਼ਿਕਾਇਤ ’ਤੇ ਅਮਰ ਸਿੰਘ, ਸੰਗੀਤਾ, ਨਰੇਸ਼, ਵੰਸ਼, ਕੁਨਾਲ ਅਤੇ ਉਨ੍ਹਾਂ ਦੇ ਤਿੰਨ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸਦੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਲੜਾਈ ਦਾ ਕਾਰਨ ਨਿੱਜੀ ਰੰਜਿਸ਼ ਦੱਸਿਆ ਜਾਂਦਾ ਹੈ। ਐਕਟਿਵਾ ਚੋਰੀ ਸਥਾਨਕ ਕੋਤਵਾਲੀ ਦੇ ਇਲਾਕੇ ਸ਼ੀਤਲਾ ਮਾਤਾ ਮੰਦਿਰ ਨੇੜੇ ਚੋਰਾਂ ਵਲੋਂ ਰਕੇਸ਼ ਕੁਮਾਰ ਦਾ ਐਕਟਿਵਾ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਮਾਮਲੇ ਵਿਚ ਵੀ ਕੇਸ ਦਰਜ ਕੀਤਾ ਗਿਆ ਹੈ। ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਪੁਲਿਸ ਨੇ ਵਿਕਾਸ ਸ਼ਰਮਾ ਵਾਸੀ ਕਿਚਲੂ ਨਗਰ ਦੀ ਸ਼ਿਕਾਇਤ ’ਤੇ ਸਵਾਤੀ ਗਰਗ ਵਾਸੀ ਦਿੱਲੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਜਾਅਲੀ ਦਸਤਾਵੇਜ਼ਾਂ ਦੇ ਆਧਾਰ ‘ਤੇ ਉਕਤ ਕਥਿਤ ਦੋਸ਼ੀ ਵਲੋਂ ਉਸਦੀ ਜਾਇਦਾਦ ‘ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਕੀਤੀ ਗਈ। ਸੱਟੇਬਾਜ਼ ਕਾਬੂ ਪੁਲਿਸ ਨੇ ਧਨ ਲਾਲ ਵਾਸੀ ਗੁਰੂ ਤੇਗ਼ ਬਹਾਦਰ ਨਗਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 1260 ਦੀ ਨਕਦੀ ਬਰਾਮਦ ਕੀਤੀ ਹੈ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਈਸਟਮੈਨ ਚੌਕ ਨੇੜੇ ਸ਼ਰੇਆਮ ਸੱਟੇਬਾਜ਼ੀ ਕਰ ਰਿਹਾ ਸੀ।
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਵਿਦਿਆਰਥਣ ਦੀ ਮੌਤ ਅਗਲੀ ਖ਼ਬਰ ਮਨੋਜ ਕੁਮਾਰ ਝਾ ਬਣੇ ਲੁਧਿਆਣਾ ਭਾਜਪਾ ਦੇ ਮੁੱਖ ਬੁਲਾਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।