27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਲੁੱਟਾਂ - ਖੋਹਾਂ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਤਿੰਨ ਨੌਜਵਾਨ ਕਾਬੂ

ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੀ ਪੁਲਿਸ ਨੇ ਲੁੱਟਾਂ ਖੋਹਾਂ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 23 ਮੋਬਾਈਲ, ਇਕ ਐਕਟਿਵਾ, ਹਥਿਆਰ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.

ਅਜੀਤ ਡੈਸਕ 27-09-2026
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੀ ਪੁਲਿਸ ਨੇ ਲੁੱਟਾਂ ਖੋਹਾਂ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 23 ਮੋਬਾਈਲ, ਇਕ ਐਕਟਿਵਾ, ਹਥਿਆਰ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਸਮੀਰ ਵਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਮਨਪ੍ਰੀਤ ਸਿੰਘ ਉਰਫ ਮਨੀ ਪੁੱਤਰ ਰਜਿੰਦਰ ਸਿੰਘ ਵਾਸੀ ਨਿਊ ਬਸੰਤ ਵਿਹਾਰ, ਮਨੀਸ਼ ਕੁਮਾਰ ਉਰਫ ਸੋਨੂ ਵਾਸੀ ਲਕਸ਼ਮੀ ਨਗਰ, ਰੋਹਿਤ ਲੂਥਰਾ ਉਰਫ ਮੋਟਾ ਪੁੱਤਰ ਸੁਰਿੰਦਰ ਕੁਮਾਰ ਵਾਸੀ ਪ੍ਰੀਤ ਵਿਹਾਰ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਅੱਜ ਕੱਲ੍ਹ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਰਗਰਮ ਸਨ ਅਤੇ ਲੁੱਟ ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਮਨਪ੍ਰੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਦੋ ਮੁਕੱਦਮੇ ਦਰਜ ਹਨ, ਜਦਕਿ ਮਨੀਸ਼ ਕੁਮਾਰ ਚਾਰ ਮੁਕੱਦਮਿਆਂ ਦਾ ਸਾਹਮਣਾ ਕਰ ਰਿਹਾ ਹੈ। ਪੁਲਿਸ ਵਲੋਂ ਇਹਨਾਂ ਕਥਿਤ ਦੋਸ਼ੀਆਂ ਨੂੰ ਉਸ ਵੇਲੇ ਕਾਬੂ ਕੀਤਾ, ਜਦੋਂ ਕਿ ਇਹ ਵਾਰਦਾਤ ਨੂੰ ਅੰਜਾਮ ਦੇਣ ਲਈ ਜਾ ਰਹੇ ਸਨ। ਇਹਨਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।
ਪਿਛਲੀ ਖ਼ਬਰ ਲੋਕਾਂ ਦੇ ਹੱਕਾਂ ਦੀ ਆਵਾਜ਼ ਉਠਾਉਂਦੇ ਆਏ ਹਾਂ ਅਤੇ ਉਠਾਉਂਦੇ ਰਹਾਂਗੇ - ਬੈਂਸ ਅਗਲੀ ਖ਼ਬਰ ਸੜਕ ਹਾਦਸੇ ਵਿਚ ਵਿਦਿਆਰਥਣ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।