27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਸਵ : ਰਾਜਿੰਦਰ ਸਿੰਘ ਬਿੰਦਰਾ ਦੀ ਬਰਸੀ ਮੌਕੇ ਗੁਰਮਤਿ ਸਮਾਗਮ

ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਗੁਰਦੁਆਰਾ ਸਾਹਿਬ ਦੇ ਸੰਸਥਾਪਕ ਪ੍ਰਧਾਨ ਸਵ: ਰਾਜਿੰਦਰ ਸਿੰਘ ਬਿੰਦਰਾ ਦੀ ਸਾਲਾਨਾ ਬਰਸੀ ਦੇ ਸਬੰਧ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਿੱਖ ਪੰਥ ਦੇ ਮਹਾਨ ਕੀਰਤਨੀਏ ਭਾਈ ਅਮਰਜੀਤ ਸਿੰਘ ਪਟਿਆਲਾ ਵਾਲੇ, ਭਾਈ ਉਂਕਾਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਲੋਂ ਗੁਰੂ ਦੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵਲੋਂ ਧਾਰਮਿਕ ਵਿਚਾਰ ਸਾਂਝੇ ਕੀਤੇ ਅਤੇ ਰਾਜਿੰਦਰ ਸਿੰਘ ਬਿੰਦਰਾ ਵਲੋਂ ਨਿਭਾਈਆਂ ਸੇਵਾਵਾਂ ਨੂੰ ਸੰਗਤਾਂ ਨਾਲ ਸਾਂਝਾ ਕੀਤਾ।

ਅਜੀਤ ਡੈਸਕ 27-09-2026
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਗੁਰਦੁਆਰਾ ਸਾਹਿਬ ਦੇ ਸੰਸਥਾਪਕ ਪ੍ਰਧਾਨ ਸਵ: ਰਾਜਿੰਦਰ ਸਿੰਘ ਬਿੰਦਰਾ ਦੀ ਸਾਲਾਨਾ ਬਰਸੀ ਦੇ ਸਬੰਧ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਿੱਖ ਪੰਥ ਦੇ ਮਹਾਨ ਕੀਰਤਨੀਏ ਭਾਈ ਅਮਰਜੀਤ ਸਿੰਘ ਪਟਿਆਲਾ ਵਾਲੇ, ਭਾਈ ਉਂਕਾਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਲੋਂ ਗੁਰੂ ਦੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵਲੋਂ ਧਾਰਮਿਕ ਵਿਚਾਰ ਸਾਂਝੇ ਕੀਤੇ ਅਤੇ ਰਾਜਿੰਦਰ ਸਿੰਘ ਬਿੰਦਰਾ ਵਲੋਂ ਨਿਭਾਈਆਂ ਸੇਵਾਵਾਂ ਨੂੰ ਸੰਗਤਾਂ ਨਾਲ ਸਾਂਝਾ ਕੀਤਾ। ਗਿਆਨੀ ਜਗਤਾਰ ਸਿੰਘ ਵਲੋਂ ਗੁਰਦੁਆਰਾ ਸਾਹਿਬ ਦੇ ਚੱਲ ਰਹੇ ਵਿਕਾਸ ਕਾਰਜਾਂ ਤੇ ਸਿਹਤ ਸੇਵਾਵਾਂ ਲਈ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਸ਼ਲਾਘਾ ਕੀਤੀ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਰਿੰਦਰਪਾਲ ਸਿੰਘ ਬਿੰਦਰਾ ਤੇ ਜਨਰਲ ਸਕੱਤਰ ਸੁਖਵਿੰਦਰਪਾਲ ਸਿੰਘ ਲਾਲੀ ਸਰਨਾ ਵਲੋਂ ਸਿੰਘ ਸਾਹਿਬ ਅਤੇ ਕੀਰਤਨੀ ਜਥਿਆਂ ਨੂੰ ਸਿਰੋਪਾਉ ਭੇਟ ਕਰਦੇ ਸਨਮਾਨਿਤ ਕੀਤਾ। ਇਸ ਮੌਕੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਗੁਰਦੇਵ ਸਿੰਘ ਲਾਪਰਾਂ, ਨਵਪ੍ਰੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਜਸਵਿੰਦਰ ਸਿੰਘ ਸੇਠੀ, ਅਮਰਪਾਲ ਸਿੰਘ ਸਰਨਾ, ਹਰਵਿੰਦਰ ਸਿੰਘ ਚਾਵਲਾ, ਅਮਰਜੀਤ ਸਿੰਘ ਟਿੱਕਾ, ਹਰਪ੍ਰੀਤ ਸਿੰਘ ਡੰਗ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਵਲੋਂ ਵਿਦਿਆਰਥੀ ਸੁਰੱਖਿਆ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਉਤਸ਼ਾਹਿਤ ਕਰਨ ਲਈ ਐਨ.ਐਸ.ਐਸ ਦਿਵਸ ’ਤੇ ਲ... ਅਗਲੀ ਖ਼ਬਰ ਜਸਟਿਸ ਦੀਪਕ ਸਿੱਬਲ ਨੇ ਜ਼ਿਲ੍ਹਾ ਅਦਾਲਤਾਂ ਵਿਚ ਨਿਆਇਕ ਕੰਪਲੈਕਸਾਂ ਅਤੇ ਨਵੀਆਂ ਲਿਫ਼ਟਾਂ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।