ਐਨ . ਐਸ . ਪੀ . ਐਸ . ਦੀ ਖਿਡਾਰਨ ਨੇ ਹਾਸਿਲ ਕੀਤਾ ਦੋਹਰਾ ਮਾਣ - ਸਨਮਾਨ
ਆਲਮਗੀਰ, 26 ਸਤੰਬਰ (ਜਰਨੈਲ ਸਿੰਘ ਪੱਟੀ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੀ ਵਿਦਿਆਰਥਣ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੰਜਾਬ ਗਤਕਾ ਐਸੋਸੀਏਸ਼ਨ ਦੁਆਰਾ ਕਰਵਾਈ ਗਈ 11ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਵਿਚ ਹਿੱਸਾ ਲਿਆ। ਸਕੂਲ ਨੂੰ ਆਪਣੀ ਹੋਣਹਾਰ ਗਤਕਾ ਖਿਡਾਰਨ ਜਮਾਤ 6-ਡੀ ਦੀ ਅਗਮਬੀਰ ਕੌਰ ਦੀ ਸ਼ਾਨਦਾਰ ਪ੍ਰਾਪਤੀ ‘ਤੇ ਬਹੁਤ ਮਾਣ ਹੈ, ਜਿਸ ਨੇ ਚੈਂਪੀਅਨਸ਼ਿਪ ਵਿਚ ਭਾਗ ਲੈ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ।
ਜੇਤੂ ਵਿਦਿਆਰਥਣ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਹਰਮੀਤ ਕੌਰ ਵੜੈਚ ਅਤੇ ਹੋਰ। ਤਸਵੀਰ-ਜਰਨੈਲ ਸਿੰਘ ਪੱਟੀ
27-09-2026