28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਮੁਲਾਜ਼ਮਾਂ ਦਾ ਸਰਕਾਰ ਖ਼ਿਲਾਫ਼ ਸੰਘਰਸ਼ ਹੋਰ ਤੇਜ਼

ਲੁਧਿਆਣਾ, 27 ਸਤੰਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜਨ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਨਾਲ ਸੰਬੰਧਿਤ ਸਾਂਝੀ ਤਾਲਮੇਲ ਕਮੇਟੀ ਦੀ ਸੂਬਾ ਪੱਧਰੀ ਮੀਟਿੰਗ ਵਿਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ। ਆਗੂਆਂ ਸਤੀਸ਼ ਰਾਣਾ, ਗੁਰਨਾਮ ਸਿੰਘ ਵਿਰਕ ਅਤੇ ਸੁਖਚੈਨ ਸਿੰਘ ਖਹਿਰਾ ਨੇ ਦੱਸਿਆ ਕਿ 10 ਅਕਤੂਬਰ ਨੂੰ ਸੰਗਰੂਰ ਵਿਖੇ ਮਹਾ ਰੈਲੀ ਕੀਤੀ ਜਾਵੇਗੀ, ਜਦਕਿ 21-22 ਅਕਤੂਬਰ ਨੂੰ ਸਮੂਹਿਕ ਛੁੱਟੀ ਸੰਬੰਧੀ ਫ਼ੈਸਲਾ ਲਿਆ ਗਿਆ ਹੈ।

ਅਜੀਤ ਡੈਸਕ 28-09-2026
ਲੁਧਿਆਣਾ, 27 ਸਤੰਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜਨ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਨਾਲ ਸੰਬੰਧਿਤ ਸਾਂਝੀ ਤਾਲਮੇਲ ਕਮੇਟੀ ਦੀ ਸੂਬਾ ਪੱਧਰੀ ਮੀਟਿੰਗ ਵਿਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ। ਆਗੂਆਂ ਸਤੀਸ਼ ਰਾਣਾ, ਗੁਰਨਾਮ ਸਿੰਘ ਵਿਰਕ ਅਤੇ ਸੁਖਚੈਨ ਸਿੰਘ ਖਹਿਰਾ ਨੇ ਦੱਸਿਆ ਕਿ 10 ਅਕਤੂਬਰ ਨੂੰ ਸੰਗਰੂਰ ਵਿਖੇ ਮਹਾ ਰੈਲੀ ਕੀਤੀ ਜਾਵੇਗੀ, ਜਦਕਿ 21-22 ਅਕਤੂਬਰ ਨੂੰ ਸਮੂਹਿਕ ਛੁੱਟੀ ਸੰਬੰਧੀ ਫ਼ੈਸਲਾ ਲਿਆ ਗਿਆ ਹੈ। ਆਗੂਆਂ ਅਨੁਸਾਰ 1 ਅਕਤੂਬਰ ਨੂੰ ਪੰਜਾਬ ਭਰ ਵਿਚ ਜ਼ਿਲ੍ਹਾ ਪੱਧਰੀ ਸਾਂਝੀਆਂ ਮੀਟਿੰਗਾਂ ਕਰਕੇ ਸਮੂਹਿਕ ਛੁੱਟੀ ਦੇ ਫ਼ੈਸਲੇ ਨੂੰ ਲਾਗੂ ਕਰਨ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਪੈਨਸ਼ਨਰਾਂ ਲਈ 2.59 ਗੁਣਾਂਕ, ਏ.ਸੀ.ਪੀ. ਸਕੀਮ ਅਤੇ ਬੰਦ ਕੀਤੇ ਭੱਤੇ ਬਹਾਲ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰਹੇਗਾ। ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਕੀਤੀ ਗਈ ਵਿਵਸਥਾ ਉਨ੍ਹਾਂ ਨੂੰ ਮਨਜ਼ੂਰ ਨਹੀਂ ਹੈ ਅਤੇ ਇਸ ਵਿਚ ਸੇਵਾ ਸੁਰੱਖਿਆ ਤੇ ਪੈਨਸ਼ਨ ਨਾਲ ਜੁੜੇ ਮਸਲੇ ਹਨ। ਉਨ੍ਹਾਂ ਐਲਾਨ ਕੀਤਾ ਕਿ ਮੰਗਾਂ ਦਾ ਹੱਲ ਹੋਣ ਤੱਕ ਜਥੇਬੰਦੀਆਂ ਵਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਕਰਮਜੀਤ ਸਿੰਘ, ਮਨਜੀਤ ਸਿੰਘ, ਰਜਿੰਦਰ ਸਿੰਘ, ਪਨਵੰਤ ਸਿੰਘ, ਗੁਰਪ੍ਰੀਤ ਸਿੰਘ ਮਹਿਦੂਦਾਂ, ਅਜਮੇਰ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਕਾਲਜ ਵਿਚੋਂ ਬੀ.ਐੱਡ. ਦੂਜੇ ਸਮੈਸਟਰ ’ਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਮਾਲਵਾ ਸੈਂਟਰਲ ਕਾਲਜ ਦਾ ਬ... ਅਗਲੀ ਖ਼ਬਰ ਘਰੇਲੂ ਵਿਵਾਦ ਕਾਰਨ ਵਿਅਕਤੀ ਨੇ ਆਪਣੇ ਆਪ ਨੂੰ ਲਗਾਈ ਅੱਗ 60 ਫ਼ੀਸਦੀ ਝੁਲਸਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।