28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਨੌਜਵਾਨ ਨੂੰ ਜ਼ਖ਼ਮੀ ਕਰਨ ਉਪਰੰਤ ਲੁਟੇਰੇ ਮੋਟਰਸਾਈਕਲ ਅਤੇ ਹੋਰ ਸਾਮਾਨ ਲੁੱਟ ਕੇ ਹੋਏ ਫਰਾਰ

ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ੇਰਪੁਰ ਚੌਂਕ ਵਿਚ ਨੌਜਵਾਨ ਨੂੰ ਜ਼ਖਮੀ ਕਰਨ ਉਪਰੰਤ ਲੁਟੇਰੇ ਉਸਦਾ ਮੋਟਰਸਾਈਕਲ ਅਤੇ ਹੋਰ ਸਮਾਨ ਲੁੱਟ ਕੇ ਫਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ।

ਅਜੀਤ , ਜਲੰਧਰ 28-09-2026
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ੇਰਪੁਰ ਚੌਂਕ ਵਿਚ ਨੌਜਵਾਨ ਨੂੰ ਜ਼ਖਮੀ ਕਰਨ ਉਪਰੰਤ ਲੁਟੇਰੇ ਉਸਦਾ ਮੋਟਰਸਾਈਕਲ ਅਤੇ ਹੋਰ ਸਮਾਨ ਲੁੱਟ ਕੇ ਫਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ। ਪੁਲਿਸ ਵਲੋਂ ਇਹ ਕਾਰਵਾਈ ਚੰਡੀਗੜ੍ਹ ਰੋਡ ਦੇ ਰਹਿਣ ਵਾਲੇ ਅਸ਼ੋਕ ਕੁਮਾਰ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸਦਾ ਭਤੀਜਾ ਅਭਿਮਨਿਉ ਆਪਣੇ ਮੋਟਰਸਾਈਕਲ ‘ਤੇ ਸਮਰਾਲਾ ਚੌਂਕ ਤੋਂ ਸ਼ੇਰਪੁਰ ਚੌਂਕ ਵੱਲ ਜਾ ਰਿਹਾ ਸੀ ਕਿ ਸ਼ੇਰਪੁਰ ਚੌਂਕ ਨੇੜੇ ਅੱਧੀ ਦਰਜਨ ਦੇ ਕਰੀਬ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਅਤੇ ਉਸ ਪਾਸੋਂ ਮੋਟਰਸਾਈਕਲ ਦੀ ਚਾਬੀ ਦੀ ਮੰਗ ਕੀਤੀ। ਜਦੋਂ ਉਸ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਇਹਨਾਂ ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ‘ਤੇ ਹਮਲਾ ਕਰ ਦਿੱਤਾ। ਇਹ ਲੁਟੇਰੇ ਉਸ ਨੂੰ ਕੁਝ ਦੂਰੀ ਤੇ ਢੰਡਾਰੀ ਰੇਲਵੇ ਸਟੇਸ਼ਨ ‘ਤੇ ਲੈ ਗਏ ਜਿੱਥੇ ਕਿ ਇਹਨਾਂ ਲੁਟੇਰਿਆਂ ਨੇ ਉਸ ਦਾ ਮੋਬਾਈਲ ਨਗਦੀ ਅਤੇ ਹੋਰ ਸਮਾਨ ਲੁੱਟ ਲਿਆ। ਇਹ ਲੁਟੇਰੇ ਉਸਦਾ ਮੋਟਰਸਾਈਕਲ ਲੈ ਕੇ ਬਾਅਦ ਵਿਚ ਫਰਾਰ ਹੋ ਗਏ। ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਗੰਭੀਰ ਹਾਲਤ ਵਿਚ ਜ਼ਖਮੀ ਹੋਏ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ ਜਿੱਥੇ ਉਸਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਧਾਰਮਿਕ ਸਮਾਗਮ ਦੌਰਾਨ ਚੋਰੀ ਕਰ ਰਹੀਆਂ ਚਾਰ ਔਰਤਾਂ ਕਾਬੂ ਅਗਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਨੇ ਡਿਜੀਟਲ ਪਸਾਰ ਸੇਵਾ ਨੂੰ ਮਜ਼ਬੂਤ ਕਰਨ ਲਈ ‘ਆਪਣੀ ਖੇਤੀ’ ਨਾਲ ਸਮਝੌਤਾ ਪੱਤਰ ’ਤੇ ਕੀਤੇ ਦਸਤਖ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।