ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੀ ਯਾਤਰਾ ਉਪਰੰਤ ਪਰਤੇ ਪਾਲਾ ਢੰਡਾਰੀ ਨੇ ਸਾਬਕਾ ਮੰਤਰੀ ਆਸ਼ੂ ਨਾਲ ਕੀਤੀ ਮੁਲਾਕਾਤ
ਢੰਡਾਰੀ ਕਲਾਂ/ਲੁਧਿਆਣਾ, 27 ਸਤੰਬਰ (ਜਸਵੀਰ ਸਿੰਘ ਬੰਗਾ)-ਸ੍ਰੀ ਹਜ਼ੂਰ ਸਾਹਿਬ ਦੀ ਯਾਤਰਾ ਕਰਨ ਉਪਰੰਤ ਵਾਪਸ ਲੁਧਿਆਣਾ ਪਹੁੰਚੇ ਸੀਨੀਅਰ ਕਾਂਗਰਸੀ ਆਗੂ ਗੁਰਕ੍ਰਿਪਾਲ ਸਿੰਘ ਪਾਲਾ ਢੰਡਾਰੀ ਨੇ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪਾਲਾ ਢੰਡਾਰੀ ਨੇ 2027 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਸਾਬਕਾ ਮੰਤਰੀ ਆਸ਼ੂ ਨਾਲ ਵਿਚਾਰ ਵਟਾਂਦਰਾ ਕੀਤਾ।
ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਸਨਮਾਨਿਤ ਕਰਦੇ ਪਾਲਾ ਢੰਡਾਰੀ। ਅਜੀਤ ਤਸਵੀਰ
28-09-2026