29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਵਿਸ਼ਵ ਵਾਤਾਵਰਣਕ ਸਿਹਤ ਦਿਵਸ ਮਨਾਇਆ

ਲੁਧਿਆਣਾ, 28 ਸਤੰਬਰ (ਜਸਵਿੰਦਰ ਸਿੰਘ)-ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਅੰਦਰੂਨੀ ਗੁਣਵੱਤਾ ਭਰੋਸਾ ਸੈੱਲ ਅਤੇ ਈਕੋ ਕਲੱਬ ਦੀ ਅਗਵਾਈ ਹੇਠ ਐਨ. ਐਸ.

ਅਜੀਤ ਡੈਸਕ 29-09-2026
ਲੁਧਿਆਣਾ, 28 ਸਤੰਬਰ (ਜਸਵਿੰਦਰ ਸਿੰਘ)-ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਅੰਦਰੂਨੀ ਗੁਣਵੱਤਾ ਭਰੋਸਾ ਸੈੱਲ ਅਤੇ ਈਕੋ ਕਲੱਬ ਦੀ ਅਗਵਾਈ ਹੇਠ ਐਨ.ਐਸ.ਐਸ. ਯੂਨਿਟ ਅਤੇ ਲੋਕ ਪ੍ਰਸ਼ਾਸਨ ਵਿਭਾਗ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਣਕ ਸਿਹਤ ਦਿਵਸ ਮਨਾਇਆ ਗਿਆ। ਇਸ ਮੌਕੇ ਅਮਨਪ੍ਰੀਤ ਕੌਰ, ਸਹਾਇਕ ਪ੍ਰੋਫੈਸਰ, ਵਾਤਾਵਰਨ ਵਿਭਾਗ ਵਲੋਂ ਜਾਣਕਾਰੀ ਭਰਪੂਰ ਲੈਕਚਰ ਦਿੱਤਾ ਗਿਆ, ਜਿਸ ਵਿਚ ਵਾਤਾਵਰਣਕ ਸਿਹਤ, ਵਿਗਿਆਨਕ ਜਾਗਰੂਕਤਾ ਅਤੇ ਟਿਕਾਊ ਵਿਕਾਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਗਿਆ। ਪ੍ਰਿੰਸੀਪਲ ਡਾ. ਮਨਿਤਾ ਕਾਹਲੋਂ ਨੇ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਸਿਹਤਮੰਦ ਤੇ ਟਿਕਾਊ ਸਮਾਜ ਦੀ ਸਿਰਜਣਾ ਵਿਚ ਯੋਗਦਾਨ ਪਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਪ੍ਰੋਗਰਾਮ ਦਾ ਸਮਾਪਨ ਵਾਤਾਵਰਨ ਦੀ ਸੁਰੱਖਿਆ ਅਤੇ ਸਮਾਜ ਦੀ ਭਲਾਈ ਪ੍ਰਤੀ ਸਾਂਝੀ ਜ਼ਿੰਮੇਵਾਰੀ ਦੇ ਸੰਦੇਸ਼ ਨਾਲ ਹੋਇਆ।
ਪਿਛਲੀ ਖ਼ਬਰ ਇੰਡੀਅਨ ਪਬਲਿਕ ਸਕੂਲ ’ਚ ‘ਬੇਟੀ ਦਿਵਸ’ ਮਨਾਇਆ ਅਗਲੀ ਖ਼ਬਰ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।