ਕਿਹਾ, ਵਾਅਦਿਆਂ ਨਾਲ ਨਹੀਂ, ਸਖ਼ਤ ਕਾਰਵਾਈ ਨਾਲ ਖ਼ਤਮ ਹੋਵੇਗਾ ਨਸ਼
ਲੁਧਿਆਣਾ, 29 ਸਤੰਬਰ (ਭੁਪਿੰਦਰ ਸਿੰਘ ਬੈਂਸ)-ਨਸ਼ਾ ਮੁਕਤ ਪੰਜਾਬ ਯਾਤਰਾ ਦੇ 9ਵੇਂ ਦਿਨ ਮੰਗਲਵਾਰ ਨੂੰ ਲੁਧਿਆਣਾ ਵਿਚ ਕਰਵਾਈ ਰੈਲੀ ਨੂੰ ਸੰਬੋਧਨ ਕਰਦਿਆਂ ਦਿੱਲੀ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਅਤੇ ਭੋਜਪੁਰੀ ਅਦਾਕਾਰ-ਗਾਇਕ ਮਨੋਜ ਤਿਵਾੜੀ ਨੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ’ਤੇ ਤਿੱਖੇ ਹਮਲੇ ਕੀਤੇ। ਤਿਵਾੜੀ ਨੇ ਕਿਹਾ ਕਿ ਪੰਜਾਬ ਨੂੰ ਨਸ਼ਾਮੁਕਤ ਕਰਨ ਦੇ ਤਿੰਨ-ਤਿੰਨ ਵਾਰ ਵਾਅਦੇ ਕੀਤੇ ਗਏ, ਪਰ ਨਸ਼ੇ ਦੀ ਸਮੱਸਿਆ ਅਜੇ ਵੀ ਬਰਕਰਾਰ ਹੈ।
ਲੁਧਿਆਣਾ, 29 ਸਤੰਬਰ (ਭੁਪਿੰਦਰ ਸਿੰਘ ਬੈਂਸ)-ਨਸ਼ਾ ਮੁਕਤ ਪੰਜਾਬ ਯਾਤਰਾ ਦੇ 9ਵੇਂ ਦਿਨ ਮੰਗਲਵਾਰ ਨੂੰ ਲੁਧਿਆਣਾ ਵਿਚ ਕਰਵਾਈ ਰੈਲੀ ਨੂੰ ਸੰਬੋਧਨ ਕਰਦਿਆਂ ਦਿੱਲੀ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਅਤੇ ਭੋਜਪੁਰੀ ਅਦਾਕਾਰ-ਗਾਇਕ ਮਨੋਜ ਤਿਵਾੜੀ ਨੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ’ਤੇ ਤਿੱਖੇ ਹਮਲੇ ਕੀਤੇ। ਤਿਵਾੜੀ ਨੇ ਕਿਹਾ ਕਿ ਪੰਜਾਬ ਨੂੰ ਨਸ਼ਾਮੁਕਤ ਕਰਨ ਦੇ ਤਿੰਨ-ਤਿੰਨ ਵਾਰ ਵਾਅਦੇ ਕੀਤੇ ਗਏ, ਪਰ ਨਸ਼ੇ ਦੀ ਸਮੱਸਿਆ ਅਜੇ ਵੀ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਾ ਖ਼ਤਮ ਕੀਤਾ ਜਾ ਸਕਦਾ ਹੈ, ਪਰ ਜਿਹੜੀ ਸਰਕਾਰ ਖੁਦ ਨਸ਼ੇ ਵਿਚ ਆ ਜਾਵੇ, ਉਹ ਨਸ਼ਾ ਕੀ ਖ਼ਤਮ ਕਰੇਗੀ? ਮਨੋਜ ਤਿਵਾੜੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ ’ਤੇ ਲੈਂਦਿਆਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਕਈ ਵਾਅਦੇ ਕੀਤੇ ਗਏ, ਪਰ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ। ਪੰਜਾਬ ਦੀ ਰਫ਼ਤਾਰ ਹੋਈ ਮੱਠੀ, ਗੁਆਂਢੀ ਸੂਬੇ ਨਿਕਲੇ ਅੱਗੇ-ਐਚ.ਐਸ. ਫੂਲਕਾ ਭਾਜਪਾ ਦੇ ਸੀਨੀਅਰ ਆਗੂ ਅਤੇ ਐਡਵੋਕੇਟ ਐਚ.ਐਸ. ਫੂਲਕਾ ਨੇ ਪੰਜਾਬ ਦੀ ਆਰਥਿਕ ਸਥਿਤੀ ਦੇ ਸਵਾਲ ਚੂਕਦਿਆਂ ਕਿਹਾ ਕਿ ਗੁਆਂਢੀ ਸੂਬੇ ਪੰਜਾਬ ਤੋਂ ਅੱਗੇ ਨਿਕਲ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਵਿਕਾਸ ਦਰ 11 ਫ਼ੀਸਦੀ ਅਤੇ ਪ੍ਰਤੀ ਵਿਅਕਤੀ ਆਮਦਨ 4.40 ਲੱਖ ਰੁਪਏ ਹੈ, ਜਦਕਿ ਪੰਜਾਬ ਦੀ ਵਿਕਾਸ ਦਰ 6 ਫ਼ੀਸਦੀ ਅਤੇ ਪ੍ਰਤੀ ਵਿਅਕਤੀ ਆਮਦਨ 2.30 ਲੱਖ ਰੁਪਏ ਹੈ। ਫੂਲਕਾ ਨੇ ਦੋਸ਼ ਲਾਇਆ ਕਿ ਪੰਜਾਬ ਵਿਚ ਸਨਅਤ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਲੋੜੀਂਦੀ ਰਫ਼ਤਾਰ ਨਾਲ ਨਹੀਂ ਆ ਰਹੇ। ਉਨ੍ਹਾਂ ਕਿਹਾ ਕਿ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਸਨਅਤ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਨੂੰ ਬਦਲਣ ਲਈ ਭਾਜਪਾ ਹੀ ਕੰਮ ਕਰ ਸਕਦੀ ਹੈ। ਲੋਕ ਸਾਥ ਦੇਣ ਤਾਂ ਹੀ ਨਸ਼ਾ ਮੁਕਤ ਹੋਵੇਗਾ ਪੰਜਾਬ-ਬਿੱਟੂ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਯਾਤਰਾ ਆਪਣੇ ਅੰਤਿਮ ਪੜਾਅ ਵੱਲ ਵਧ ਰਹੀ ਹੈ। ਉਨ੍ਹਾਂ ਲੋਕਾਂ ਨੂੰ ਵੱਡੀ ਗਿਣਤੀ ਵਿਚ ਜਲੰਧਰ ਪੁੱਜਣ ਦੀ ਅਪੀਲ ਕੀਤੀ। ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਲਏ ਗਏ ਸੰਕਲਪ ਵਿਚ ਪੰਜਾਬੀਆਂ ਨੂੰ ਸਹਿਯੋਗ ਦੇਣਾ ਪਵੇਗਾ। ਇਸ ਮੌਕੇ ਸੂਬਾ ਮਹਾ ਮੰਤਰੀ ਜੀਵਨ ਗੁਪਤਾ, ਰਜਨੀਸ਼ ਧੀਮਾਨ, ਜੀਵਨ ਗਰਗ, ਗੁਰਦੇਵ ਸ਼ਰਮਾ ਦੇਬੀ, ਐਸ.ਐਸ.ਚੰਨੀ, ਜ਼ਿਲ੍ਹਾ ਭਾਜਪਾ ਪ੍ਰਧਾਨ ਸੁਨੀਲ ਮੌਦਗਿਲ, ਰੰਜਨ ਕਾਮਰਾ, ਅਮਰਜੀਤ ਸਿੰਘ,ਰਾਜਿੰਦਰ ਗੁਪਤਾ, ਅੱਟੇ ਟਾਮਟਾ, ਪ੍ਰਵੀਨ ਬਾਂਸਲ, ਪੁਸ਼ਪਿੰਦਰ ਸਿੰਗਲ, ਹਰਸ਼ ਸ਼ਰਮਾ, ਨਰਿੰਦਰ ਸਿੰਘ ਮੱਲ੍ਹੀ, ਸਰਬਜੀਤ ਸਿੰਘ ਕਾਕਾ, ਗੁਰਦੀਪ ਸਿੰਘ ਨੀਟੂ, ਚੌਧਰੀ ਯਸ਼ਪਾਲ, ਡਾ. ਸਤੀਸ਼ ਕੁਮਾਰ ਆਦਿ ਮੌਜੂਦ ਸਨ।