02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਕਣਕ ਦੇ ਭਾਅ ’ਚ ਮਾਮੂਲੀ ਵਾਧਾ ਦੇਸ਼ ਦੇ ਕਿਸਾਨਾਂ ਨਾਲ ਕੋਝਾ ਮਜ਼ਾਕ-ਕਰਮਜੀਤ ਸਿੰਘ ਗਰੇਵਾਲ

ਭਾਮੀਆਂ ਕਲਾਂ/ਲੁਧਿਆਣਾ, 1 ਅਕਤੂਬਰ (ਜਤਿੰਦਰ ਭੰਬੀ)-ਕੇਂਦਰ ਸਰਕਾਰ ਵਲੋਂ ਕਣਕ ਦੇ 25 ਰੁਪਏ ਪ੍ਰਤੀ ਕੁਵਿੰਟਲ ਦੇ ਹਿਸਾਬ ਨਾਲ ਵਧਾਏ ਭਾਅ ਨੂੰ ਲੈ ਕੇ ਉੱਘੇ ਸਮਾਜਸੇਵੀ ਤੇ ਪਿੰਡ ਖਾਸੀ ਕਲਾਂ ਦੇ ਸਰਪੰਚ ਕਰਮਜੀਤ ਸਿੰਘ ਖਾਸੀ ਗਰੇਵਾਲ ਕਾਫ਼ੀ ਨਿਰਾਸ਼ ਦਿਖਾਈ ਦਿੱਤੇ ਅਤੇ ਉਨ੍ਹਾਂ ਇਸ ਵਾਧੇ ਨੂੰ ਕੇਂਦਰ ਸਰਕਾਰ ਦਾ ਦੇਸ਼ ਦੇ ਕਿਸਾਨਾਂ ਨਾਲ ਕੀਤਾ ਇਕ ਕੋਝਾ ਮਜ਼ਾਕ ਦੱਸਿਆ। ਉਨ੍ਹਾਂ ਕਿਹਾ ਕਿ ਅੱਜ ਸੋਸ਼ਲ ਮੀਡੀਆ ਦਾ ਜ਼ਮਾਨਾ ਹੋਣ ਕਾਰਨ ਹਰ ਵਿਅਕਤੀ ਸੋਖਿਆ ਜਾਣਕਾਰੀ ਜੁਟਾ ਲੈਂਦਾ ਹੈ।

ਅਜੀਤ ਡੈਸਕ 02-10-2026
ਭਾਮੀਆਂ ਕਲਾਂ/ਲੁਧਿਆਣਾ, 1 ਅਕਤੂਬਰ (ਜਤਿੰਦਰ ਭੰਬੀ)-ਕੇਂਦਰ ਸਰਕਾਰ ਵਲੋਂ ਕਣਕ ਦੇ 25 ਰੁਪਏ ਪ੍ਰਤੀ ਕੁਵਿੰਟਲ ਦੇ ਹਿਸਾਬ ਨਾਲ ਵਧਾਏ ਭਾਅ ਨੂੰ ਲੈ ਕੇ ਉੱਘੇ ਸਮਾਜਸੇਵੀ ਤੇ ਪਿੰਡ ਖਾਸੀ ਕਲਾਂ ਦੇ ਸਰਪੰਚ ਕਰਮਜੀਤ ਸਿੰਘ ਖਾਸੀ ਗਰੇਵਾਲ ਕਾਫ਼ੀ ਨਿਰਾਸ਼ ਦਿਖਾਈ ਦਿੱਤੇ ਅਤੇ ਉਨ੍ਹਾਂ ਇਸ ਵਾਧੇ ਨੂੰ ਕੇਂਦਰ ਸਰਕਾਰ ਦਾ ਦੇਸ਼ ਦੇ ਕਿਸਾਨਾਂ ਨਾਲ ਕੀਤਾ ਇਕ ਕੋਝਾ ਮਜ਼ਾਕ ਦੱਸਿਆ। ਉਨ੍ਹਾਂ ਕਿਹਾ ਕਿ ਅੱਜ ਸੋਸ਼ਲ ਮੀਡੀਆ ਦਾ ਜ਼ਮਾਨਾ ਹੋਣ ਕਾਰਨ ਹਰ ਵਿਅਕਤੀ ਸੋਖਿਆ ਜਾਣਕਾਰੀ ਜੁਟਾ ਲੈਂਦਾ ਹੈ। ਕੋਈ ਵੀ ਵਿਅਕਤੀ ਵਧੀ ਮਹਿੰਗਾਈ ਦਰ ਨਾਲ ਇਸ ਮਾਮੂਲੀ ਵਾਧੇ ਨੂੰ ਮਿਲਾ ਕੇ ਕੇਂਦਰ ਦੀ ਸਰਕਾਰ ਨੂੰ ਇਹ ਸਵਾਲ ਜ਼ਰੂਰ ਕਰੇ ਕਿ ਉਹ ਕਿਸਾਨਾਂ ਨਾਲ ਅਜਿਹਾ ਮਾੜਾ ਵਤੀਰਾ ਕਿਉਂ ਕਰ ਰਹੀ ਹੈ। ਸਰਕਾਰ ਆਪ ਮੰਨਦੀ ਹੈ ਦੇਸ਼ ਦੀ ਮਹਿੰਗਾਈ ਦਰ 4.2 ਫ਼ੀਸਦੀ ਹੋ ਚੁੱਕੀ ਹੈ ਤੇ ਸਰਕਾਰ ਇਸ ਹਿਸਾਬ ਨਾਲ ਹੀ ਕੇਂਦਰੀ ਸਰਕਾਰੀ ਮੁਲਾਜ਼ਮਾਂ ਦੀ ਤਨਖ਼ਾਹ ਵੀ ਵਧਾਉਣ ਜਾ ਰਹੀ ਭਾਵੇਂ ਮਹਿੰਗਾਈ ਇਸ ਤੋਂ ਵੀ ਜ਼ਿਆਦਾ ਹੈ। ਉਸ ਨੇ ਕਿਸਾਨਾਂ ਨੂੰ ਪਿਛਲੀ 2585 ਰੁਪਏ ਪ੍ਰਤੀ ਕੁਵਿੰਟਲ ਦਾ ਇਕ ਫ਼ੀਸਦੀ ਵਾਧਾ ਵੀ ਨਹੀਂ ਦਿੱਤਾ। ਚਾਹੀਦਾ ਤਾਂ ਇਹ ਸੀ ਕਿ ਉਹ ਕਣਕ ਦੀ ਪਿਛਲੀ ਕੀਮਤ ਦਾ 4.2 ਫ਼ੀਸਦੀ ਦੇ ਹਿਸਾਬ ਨਾਲ ਵਾਧਾ 108.57 ਰੁਪਏ ਦੇ ਰੂਪ ‘ਚ ਦਿੰਦੀ, ਪਰ ਉਸ ਨੇ ਅਜਿਹਾ ਕਰਕੇ ਇਹ ਦੱਸਣ ਦੀ ਕੋਸ਼ਿਸ਼ ਕੀਤੀ ਹੈ ਕਿ ਉਹ ਕਿਸਾਨ ਵਿਰੋਧੀ ਸੀ ਤੇ ਰਹੂਗੀ।
ਪਿਛਲੀ ਖ਼ਬਰ ਪ੍ਰਵਾਸੀ ਭਾਰਤੀ ਕਾਰੋਬਾਰੀ ਦੀ ਖ਼ੁਦਕੁਸ਼ੀ ਦੇ ਮਾਮਲੇ ’ ਚ ਜੇਲ੍ਹ ਵਿਚ ਬੰਦ ਨਾਮਜ਼ਦ ਦੋਸ਼ੀਆਂ ਦੀ ਕੁੱਟਮਾਰ ਕਰਨ ਉਪਰੰਤ ਹਵਾਲਾ... ਅਗਲੀ ਖ਼ਬਰ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਉਣਾ ਜ਼ਰੂਰੀ ਸੁਖਧੀਰ ਸਿੰਘ ਸੇਖੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।