ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸੂਬਾ ਵਾਸੀਆਂ ਲਈ ਵੱਡੀ ਉਮੀਦ ਦੀ ਕਿਰਨ-ਸ਼ਿਵਾਲਿਕ
ਆਲਮਗੀਰ, 2 ਅਕਤੂਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਤੋਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਨੇ ਕਿਹਾ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸੂਬਾ ਪੰਜਾਬ ਅੰਦਰ ਮਹਾਰਾਜਾ ਰਣਜੀਤ ਸਿੰਘ ਦੀ ਤਰਜ਼ ’ਤੇ ਰਾਜ ਕਾਇਮ ਕਰੇਗਾ, ਜਿਸ ਤਹਿਤ ਸਮੂਹ ਧਰਮਾਂ ਅਤੇ ਸਮੂਹ ਵਰਗਾਂ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦ ਭਾਵ ਦੇ ਇਕ ਸਾਰ ਬੁਨਿਆਦੀ ਸੁੱਖ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਸੂਬਾ ਪੰਜਾਬ ਅੰਦਰੋਂ ਭ੍ਰਿਸ਼ਟਾਚਾਰ, ਨਸ਼ਾਖੋਰੀ ਨੂੰ ਜੜ ਤੋਂ ਖ਼ਤਮ ਕੀਤਾ ਜਾਵੇਗਾ। ਇੰਚਾਰਜ ਸ਼ਿਵਾਲਿਕ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਪਿੰਡ ਟਿੱਬਾ ਵਿਖੇ ਇਲਾਕਾ ਨਿਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰ ਰਹੇ ਸਨ।
ਆਲਮਗੀਰ, 2 ਅਕਤੂਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਤੋਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਨੇ ਕਿਹਾ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸੂਬਾ ਪੰਜਾਬ ਅੰਦਰ ਮਹਾਰਾਜਾ ਰਣਜੀਤ ਸਿੰਘ ਦੀ ਤਰਜ਼ ’ਤੇ ਰਾਜ ਕਾਇਮ ਕਰੇਗਾ, ਜਿਸ ਤਹਿਤ ਸਮੂਹ ਧਰਮਾਂ ਅਤੇ ਸਮੂਹ ਵਰਗਾਂ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦ ਭਾਵ ਦੇ ਇਕ ਸਾਰ ਬੁਨਿਆਦੀ ਸੁੱਖ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਸੂਬਾ ਪੰਜਾਬ ਅੰਦਰੋਂ ਭ੍ਰਿਸ਼ਟਾਚਾਰ, ਨਸ਼ਾਖੋਰੀ ਨੂੰ ਜੜ ਤੋਂ ਖ਼ਤਮ ਕੀਤਾ ਜਾਵੇਗਾ। ਇੰਚਾਰਜ ਸ਼ਿਵਾਲਿਕ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਪਿੰਡ ਟਿੱਬਾ ਵਿਖੇ ਇਲਾਕਾ ਨਿਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪ੍ਰਤੀ ਸੂਬਾ ਵਾਸੀਆਂ ਦੇ ਵਿਸ਼ਵਾਸ ਸਦਕਾ ਪਾਰਟੀ ਦੇ ਕਾਫ਼ਲੇ ਦਿਨੋਂ ਦਿਨ ਵੱਡੇ ਵਿਸ਼ਾਲ ਹੁੰਦੇ ਜਾ ਰਹੇ ਹਨ, ਕਿਉਂਕਿ ਸੂਬਾ ਵਾਸੀਆਂ ਨੇ ਸਮੂਹ ਰਿਵਾਇਤੀ ਸਿਆਸੀ ਪਾਰਟੀਆਂ ਨੂੰ ਅਜ਼ਮਾ ਕੇ ਦੇਖ ਲਿਆ ਹੈ ਅਤੇ ਕੋਈ ਵੀ ਪਾਰਟੀ ਸੂਬਾ ਵਾਸੀਆਂ ਦੇ ਵਿਸ਼ਵਾਸ ’ਤੇ ਖਰੀ ਨਹੀਂ ਉਤਰੀ। ਇੰਚਾਰਜ ਸ਼ਿਵਾਲਿਕ ਨੇ ਕਿਹਾ ਕਿ ਪਾਰਟੀ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ, ਪੰਜਾਬੀ ਅਤੇ ਸਮੂਹ ਪੰਜਾਬੀਆਂ ਦੇ ਹੱਕਾਂ ਅਤੇ ਹਿਤਾਂ ਦੀ ਰਖਵਾਲੀ ਲਈ ਪਾਰਟੀ ਨਿਰਪੱਖਤਾ ਨਾਲ ਕੰਮ ਕਰਦੇ ਹੋਏ ਸੂਬਾ ਪੰਜਾਬ ਨੂੰ ਤਰੱਕੀ ਦੀਆਂ ਰਾਹਾਂ ’ਤੇ ਤੇਜ਼ੀ ਨਾਲ ਅੱਗੇ ਵਧਾਏਗੀ। ਅਖੀਰ ਵਿਚ ਹਰਚਰਨ ਸਿੰਘ ਟਿੱਬਾ, ਸੋਹਣ ਸਿੰਘ ਟਿੱਬਾ ਨੇ ਇਲਾਕਾ ਨਿਵਾਸੀਆਂ ਸਮੇਤ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਹਲਕਾ ਗਿੱਲ ਤੋਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਇਤਿਹਾਸਿਕ ਜਿੱਤ ਲਈ ਲੋਕਾਂ ਨੂੰ ਪ੍ਰੇਰਿਤ ਕਰਕੇ ਪਾਰਟੀ ਨਾਲ ਜੋੜਨ ਦਾ ਕੰਮ ਕਰਨਗੇ ਤਾਂ ਜੋ ਆਗਾਮੀ ਵਿਧਾਨ ਸਭਾ ਚੋਣਾਂ ਉਪਰੰਤ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਅਗਵਾਈ ਹੇਠ ਸੂਬਾ ਸਰਕਾਰ ਦਾ ਗਠਨ ਕੀਤਾ ਜਾ ਸਕੇ। ਇਸ ਮੌਕੇ ਪਰਮਜੀਤ ਸਿੰਘ ਨੀਟੂ ਸਰੀਂਹ, ਪ੍ਰਗਟ ਸਿੰਘ, ਜਸਬੀਰ ਸਿੰਘ, ਅੰਮ੍ਰਿਤਪਾਲ ਸਿੰਘ, ਜੋਰਾ ਸਿੰਘ, ਗੁਰਦੀਪ ਸਿੰਘ ਗੱਜੂ, ਗੁਰਵਿੰਦਰ ਸਿੰਘ ਪੇਟੂ, ਹਰਵਿੰਦਰ ਸਿੰਘ ਪੱਪੂ, ਮਨਵੀਰ ਸਿੰਘ, ਗੁਰਦੀਪ ਸਿੰਘ ਕੱਦੂ, ਗੁਰਕੀਰਤ ਸਿੰਘ, ਤਰਨਪ੍ਰੀਤ ਸਿੰਘ, ਬਲਜੀਤ ਸਿੰਘ ਰਘੂ, ਜਗਤਾਰ ਸਿੰਘ ਤਾਰਾ, ਨਿਰਮਲ ਸਿੰਘ, ਹਰਦੀਪ ਸਿੰਘ ਨੱਤ, ਲਾਲੀ, ਪਾਲੀ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।