03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਬੀ . ਕਾਮ . ਟੈਕਸ ਪਲੈਨਿੰਗ ਅਤੇ ਮੈਨੇਜਮੈਂਟ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਵਿਚ ਮਾਰੀਆਂ ਮੱਲਾਂ

ਲੁਧਿਆਣਾ, 2 ਅਕਤੂਬਰ (ਜਸਵਿੰਦਰ ਸਿੰਘ)-ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੇ ਬੀ. ਕਾਮ.

ਅਜੀਤ ਡੈਸਕ 03-10-2026
ਲੁਧਿਆਣਾ, 2 ਅਕਤੂਬਰ (ਜਸਵਿੰਦਰ ਸਿੰਘ)-ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੇ ਬੀ.ਕਾਮ. (ਟੈਕਸ ਪਲੈਨਿੰਗ ਅਤੇ ਮੈਨੇਜਮੈਂਟ) ਸਮੈਸਟਰ-ਦੂਜਾ ਦੀਆਂ ਵਿਦਿਆਰਥਣਾਂ ਨੇ ਮਈ 2026 ਵਿਚ ਹੋਈਆਂ ਪੰਜਾਬ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੀਆਂ ਪੰਜ ਯੂਨੀਵਰਸਿਟੀ ਪੁਜ਼ੀਸ਼ਨਾਂ ਵਿਚ ਸੱਤ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਸੰਦਲੀ ਨੇ 8.54 ਐੱਸ.ਜੀ.ਪੀ.ਏ. ਨਾਲ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਹਾਸਲ ਕੀਤਾ। ਜਾਨਵੀ ਨੇ 8.38 ਐੱਸ.ਜੀ.ਪੀ.ਏ. ਨਾਲ ਦੂਜਾ ਸਥਾਨ ਪ੍ਰਾਪਤ ਕੀਤਾ। ਦਿਲਪ੍ਰੀਤ ਕੌਰ ਅਤੇ ਸਾਕਸ਼ੀ ਨੇ 8.33 ਐੱਸ.ਜੀ.ਪੀ.ਏ. ਨਾਲ ਸਾਂਝੇ ਤੌਰ ‘ਤੇ ਤੀਜਾ ਸਥਾਨ ਹਾਸਲ ਕੀਤਾ। ਮੋਕਸ਼ੀ ਸ਼ਰਮਾ ਨੇ 8.29 ਐੱਸ.ਜੀ.ਪੀ.ਏ. ਨਾਲ ਚੌਥਾ ਸਥਾਨ ਪ੍ਰਾਪਤ ਕੀਤਾ। ਨਵਦੀਪ ਕੌਰ ਅਤੇ ਨੀਤੂ ਦਿਵਾਕਰ ਨੇ 8.25 ਐੱਸ.ਜੀ.ਪੀ.ਏ. ਨਾਲ ਸਾਂਝੇ ਤੌਰ ‘ਤੇ ਪੰਜਵਾਂ ਸਥਾਨ ਹਾਸਲ ਕੀਤਾ। ਕਾਲਜ ਦੇ ਪ੍ਰਿੰਸੀਪਲ ਸੁਮਨ ਲਤਾ ਨੇ ਵਿਦਿਆਰਥਣਾਂ ਅਤੇ ਸਮੁੱਚੇ ਵਿਭਾਗ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਕਾਮਰਸ ਅਤੇ ਮੈਨੇਜਮੈਂਟ ਵਿਭਾਗ ਦੇ ਮੁਖੀ ਸਰਿਤਾ ਖੁਰਾਣਾ ਨੇ ਵੀ ਵਿਦਿਆਰਥਣਾਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ। ਵਿਭਾਗ ਦੇ ਸਮੂਹ ਅਧਿਆਪਕਾਂ ਨੇ ਵਿਦਿਆਰਥਣਾਂ ਦੀ ਮਿਹਨਤ, ਲਗਨ ਅਤੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਉਜਵਲ ਅਤੇ ਸਫਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਆਰੀਆ ਕਾਲਜ ਗਰਲਜ਼ ਸੈਕਸ਼ਨ ਵਿਚ ਡਿਜੀਟਲ ਮਾਰਕੀਟਿੰਗ ’ਤੇ ਵਰਕਸ਼ਾਪ ਕਰਵਾਈ ਅਗਲੀ ਖ਼ਬਰ ‘ ਬਸਪਾ ਸਰਕਾਰ ਬਣਾਓ ਸੰਕਲਪ ਰੈਲੀ’ ਆਦਮਪੁਰ ਵਿਖੇ 9 ਨੂੰ-ਸੂਬਾ ਸਕੱਤਰ ਸਰੀਂਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।