03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗੁੰਜੀਤ ਰੁਚੀ ਬਾਵਾ ਦੀ ਅਗਵਾਈ ਹੇਠ ‘ਆਸ-ਅਹਿਸਾਸ’ ਸੰਸਥਾ ਨੇ ਕੀਤਾ ਉਪਰਾਲਾ

ਢੰਡਾਰੀ ਕਲਾਂ/ਲੁਧਿਆਣਾ, 2 ਅਕਤੂਬਰ (ਜਸਵੀਰ ਸਿੰਘ ਬੰਗਾ)-ਗਾਂਧੀ ਜਯੰਤੀ ਮੌਕੇ ‘ਆਸ-ਅਹਿਸਾਸ’ ਐਨ. ਜੀ.

ਗਿਆਸਪੁਰਾ ਵਿਖੇ ਖੁਦ ਝਾੜੂ ਲਗਾ ਕੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਦੇ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀ ਵਾਈਸ ਚੇਅਰਪਰਸਨ ਗੁੰਜੀਤ ਰੁਚੀ ਬਾਵਾ। ਅਜੀਤ ਤਸਵੀਰ 03-10-2026
ਢੰਡਾਰੀ ਕਲਾਂ/ਲੁਧਿਆਣਾ, 2 ਅਕਤੂਬਰ (ਜਸਵੀਰ ਸਿੰਘ ਬੰਗਾ)-ਗਾਂਧੀ ਜਯੰਤੀ ਮੌਕੇ ‘ਆਸ-ਅਹਿਸਾਸ’ ਐਨ.ਜੀ.ਓ. ਨੇ ਸ਼ਹਿਰ ਭਰ ਵਿਚ ਸਫ਼ਾਈ ਅਤੇ ਭਾਈਚਾਰਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਗੁਰੂ ਅਮਰਦਾਸ ਕਾਲੋਨੀ ਗਿਆਸਪੁਰਾ ਵਿਖੇ ਸਫ਼ਾਈ ਮੁਹਿੰਮ ‘ਸਾਫ਼ ਪੰਜਾਬ, ਖ਼ੁਸ਼ਹਾਲ ਪੰਜਾਬ’ ਦੀ ਸ਼ੁਰੂਆਤ ਕੀਤੀ। ਇਹ ਮੁਹਿੰਮ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀ ਵਾਈਸ ਚੇਅਰਪਰਸਨ ਗੁੰਜੀਤ ਰੁਚੀ ਬਾਵਾ ਦੀ ਅਗਵਾਈ ਹੇਠ ਚਲਾਈ ਗਈ। ਇਸ ਸਫ਼ਾਈ ਮੁਹਿੰਮ ਵਿਚ ਪੀ.ਏ.ਯੂ. ਸਕੂਲ ਦੇ ਐਨ.ਐਸ.ਐਸ. ਵਲੰਟੀਅਰਾਂ ਨੇ ਸਰਗਰਮੀ ਨਾਲ ਹਿੱਸਾ ਲਿਆ। ਉਨ੍ਹਾਂ ਨੇ ਆਪਣੇ ਅਧਿਆਪਕਾਂ ਦੇ ਨਾਲ ਮਿਲ ਕੇ ਕੰਮ ਕੀਤਾ ਅਤੇ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿਚ ਯੋਗਦਾਨ ਪਾਇਆ। ਅਧਿਆਪਕ ਗਗਨ ਖੰਨਾ, ਰਾਮਾ ਖੰਨਾ ਅਤੇ ਕਿਰਨਦੀਪ ਕੌਰ ਨੇ ਵਿਦਿਆਰਥੀਆਂ ਦੇ ਨਾਲ ਇਸ ਉਪਰਾਲੇ ਵਿਚ ਸਰਗਰਮ ਭੂਮਿਕਾ ਨਿਭਾਈ। ਸਮਾਜਿਕ ਸੇਵਾ ਪ੍ਰਤੀ ਉਨ੍ਹਾਂ ਦੇ ਸਮਰਪਣ ਦੀ ਸ਼ਲਾਘਾ ਕਰਦਿਆਂ ਗੁੰਜੀਤ ਰੁਚੀ ਬਾਵਾ ਨੇ ਭਾਗ ਲੈਣ ਵਾਲੇ ਅਧਿਆਪਕਾਂ ਦਾ ਸਨਮਾਨ ਕੀਤਾ ਅਤੇ ਵਿਦਿਆਰਥੀਆਂ ਨੂੰ ਸਮਾਜਿਕ ਕਾਰਜਾਂ ਵਿਚ ਸਰਗਰਮੀ ਨਾਲ ਯੋਗਦਾਨ ਪਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਪੀ.ਏ.ਯੂ. ਸਕੂਲ, ਖ਼ਾਸ ਕਰਕੇ ਪ੍ਰਿੰਸੀਪਲ ਡਾ. ਪ੍ਰਦੀਪ ਕੁਮਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਗੁੰਜੀਤ ਰੁਚੀ ਬਾਵਾ ਨੇ ਕਿਹਾ ਕਿ ਸਫ਼ਾਈ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ ਹੈ, ਇਹ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ‘ਸਾਫ਼ ਪੰਜਾਬ, ਖ਼ੁਸ਼ਹਾਲ ਪੰਜਾਬ’ ਰਾਹੀਂ ਅਸੀਂ ਲੋਕਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਦੀ ਜ਼ਿੰਮੇਵਾਰੀ ਖੁਦ ਸੰਭਾਲਣ ਲਈ ਉਤਸ਼ਾਹਿਤ ਕਰਨਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਅਜਿਹੀਆਂ ਸਫ਼ਾਈ ਮੁਹਿੰਮਾਂ ਭਵਿੱਖ ਵਿਚ ਵੀ ਜਾਰੀ ਰੱਖਾਂਗੇ।
ਪਿਛਲੀ ਖ਼ਬਰ ਗਾਂਧੀ ਜੈਅੰਤੀ ਮੌਕੇ ਸ਼ਾਰਪ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਚ ਕਰਵਾਇਆ ਗਿਆ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਆਰੀਆ ਕਾਲਜ ਗਰਲਜ਼ ਸੈਕਸ਼ਨ ਵਿਚ ਡਿਜੀਟਲ ਮਾਰਕੀਟਿੰਗ ’ਤੇ ਵਰਕਸ਼ਾਪ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।