03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪੰਜਾਬੀ ਸਾਹਿਤ ਅਕਾਦਮੀ ਵਲੋਂ ਕੇ . ਐਲ . ਗਰਗ ਦੇ ਦਿਹਾਂਤ ’ ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ

ਲੁਧਿਆਣਾ, 2 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿੱਤ ਅਕਾਦਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਅਕਾਦਮੀ ਦੇ ਜੀਵਨ ਮੈਂਬਰ ਕੇ.

ਸਵ : ਕੇ.ਐਲ. ਗਰਗ ਦੀ ਫਾਈਲ ਤਸਵੀਰ। 03-10-2026
ਲੁਧਿਆਣਾ, 2 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿੱਤ ਅਕਾਦਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਅਕਾਦਮੀ ਦੇ ਜੀਵਨ ਮੈਂਬਰ ਕੇ.ਐਲ. ਗਰਗ ਦੇ ਦਿਹਾਂਤ ‘ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ। ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੇ.ਐਲ. ਗਰਗ ਸਾਹਿਤ ਦੇ ਖੇਤਰ ਵਿਚ ਭਾਵੇਂ ਉਹ ਪੰਜਾਬੀ ਜ਼ੁਬਾਨ ਦੇ ਨਾਮਵਰ ਵਿਅੰਗਕਾਰ ਦੇ ਤੌਰ ‘ਤੇ ਜਾਣੇ ਜਾਂਦੇ ਸਨ, ਪਰ ਚੰਗੇ ਕਹਾਣੀਕਾਰ ਅਤੇ ਨਾਵਲਕਾਰ ਵੀ ਸਨ। ਉਨ੍ਹਾਂ ਦਾ ਨਾਵਲ ‘ਦਰਅਸਲ’ ਬਹੁਤ ਚਰਚਾ ਵਿਚ ਰਿਹਾ। ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਕਿਹਾ ਕਿ ਕੇ.ਐਲ. ਗਰਗ ਦੇ ਸਦੀਵੀ ਵਿਛੋੜੇ ਨਾਲ ਪੰਜਾਬੀ ਸਾਹਿੱਤ ਜਗਤ ਅਤੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਦੱਸਿਆ ਕਿ ਕੇ.ਐਲ. ਗਰਗ ਨੇ ਨਾਵਲ, ਕਹਾਣੀ ਅਤੇ ਅਨੁਵਾਦ ਵਿਚ ਵੀ ਉਨ੍ਹਾਂ ਨੇ ਮੁੱਲਵਾਨ ਕਾਰਜ ਕੀਤਾ। ਉਨ੍ਹਾਂ ਨੇ ‘ਗਰਗ ਬਾਣੀ, ਪਿਉ ਪੁੱਤਰ, ਤਰਵੰਜਾ ਪੱਤੇ, ਜਮੂਰ ਦਾ ਹਲਫ਼ੀਆ ਬਿਆਨ, ਕੇ.ਐੱਲ. ਗਰਗ ਦਾ ਹਾਸ ਚਾਲੀਸਾ, ਕਿੱਸਾ ਕੰਡਮ ਕੁਰਸੀ ਦਾ, ਸ਼ੈਤਾਨ ਦੀ ਡਾਇਰੀ’ ਆਦਿ ਪੁਸਤਕਾਂ ਦੀ ਰਚਨਾ ਕੀਤੀ। ਉਨ੍ਹਾਂ ਨੇ ਅੰਗਰੇਜ਼ੀ ਦੀਆਂ ਕਈ ਮਹੱਤਵਪੂਰਨ ਪੁਸਤਕਾਂ ਨੂੰ ਸਿੱਧਾ ਹੀ ਪੰਜਾਬੀ ਵਿਚ ਅਨੁਵਾਦ ਕੀਤਾ। ਹੋਰਨਾਂ ਤੋਂ ਇਲਾਵਾ ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪ੍ਰੋ. ਗੁਰਭਜਨ ਗਿੱਲ, ਡਾ. ਸੁਖਦੇਵ ਸਿਰਸਾ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਵਰਿਆਮ ਸੰਧੂ, ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਕੌਰ ਸੋਹਲ, ਜਸਪਾਲ ਮਾਨਖੇੜਾ, ਸਹਿਜਪ੍ਰੀਤ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ, ਸੁਰਿੰਦਰ ਨੀਰ, ਸੁਰਿੰਦਰ ਕੈਲੇ, ਜਨਮੇਜਾ ਜੌਹਲ, ਹਰਵਿੰਦਰ ਸਿਰਸਾ, ਡਾ. ਅੰਮੀਆਂ ਕੁੰਵਰ, ਡਾ. ਹਰੀ ਸਿੰਘ ਜਾਚਕ, ਕੇ. ਸਾਧੂ ਸਿੰਘ, ਭੁਪਿੰਦਰ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਕੌਰ ਗਿੱਲ, ਡਾ. ਤਰਸਪਾਲ ਕੌਰ, ਮਨਜਿੰਦਰ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸਿੰਘ ਸੋਹੀ, ਪ੍ਰਿੰ. ਨਵਤੇਜ ਗੜ੍ਹਦੀਵਾਲਾ, ਰਜਿੰਦਰ ਰਾਜਨ, ਮੱਖਣ ਮਾਨ, ਰੋਜ਼ੀ ਸਿੰਘ ਆਦਿ ਸ਼ਾਮਿਲ ਹਨ।
ਪਿਛਲੀ ਖ਼ਬਰ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ‘ ਜਸ਼ਨ - ਏ - ਤਾਰੁਫ਼ ’ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਗਾਂਧੀ ਜੈਅੰਤੀ ਮੌਕੇ ਸ਼ਾਰਪ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਚ ਕਰਵਾਇਆ ਗਿਆ ਵਿਸ਼ੇਸ਼ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।