03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਡੀ . ਟੀ . ਐਫ . ਵਲੋਂ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਮੁਲਾਕਾਤ

ਲੁਧਿਆਣਾ, 2 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ. ਟੀ.

ਅਜੀਤ ਡੈਸਕ 03-10-2026
ਲੁਧਿਆਣਾ, 2 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ.) ਲੁਧਿਆਣਾ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਰਮਨਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ। ਵਫ਼ਦ ਨੇ ਬਲਾਕ ਸਿੱਖਿਆ ਅਫ਼ਸਰਾਂ, ਹੈੱਡ ਟੀਚਰਾਂ ਤੇ ਸੈਂਟਰ ਹੈੱਡ ਟੀਚਰਾਂ ਦੀਆਂ ਤਰੱਕੀਆਂ, ਮਿਡ-ਡੇ-ਮੀਲ ਵਰਕਰਾਂ ਦੀ ਤਨਖ਼ਾਹ ਅਤੇ ਸਕੂਲਾਂ ਲਈ ਵੱਖ-ਵੱਖ ਗਰਾਂਟਾਂ ਜਾਰੀ ਕਰਨ ਦੀ ਮੰਗ ਰੱਖੀ। ਇਸਤੋਂ ਇਲਾਵਾ ਸਫ਼ਾਈ ਸੇਵਕਾਂ ਤੇ ਚੌਕੀਦਾਰਾਂ ਦੀਆਂ ਤਨਖ਼ਾਹਾਂ ਜਾਰੀ ਕਰਨ ਅਤੇ ਅਧਿਆਪਕਾਂ ਦੀਆਂ ਗੈਰ ਵਿੱਦਿਅਕ ਡਿਊਟੀਆਂ ਨਾ ਲਗਾਉਣ ਦੀ ਮੰਗ ਵੀ ਕੀਤੀ। ਡਿੰਪਲ ਮਦਾਨ ਨੇ ਦੱਸਿਆ ਕਿ ਤਰੱਕੀਆਂ ਸਬੰਧੀ ਰੋਸਟਰ ਭਲਾਈ ਵਿਭਾਗ ਨੂੰ ਭੇਜੇ ਜਾ ਚੁੱਕੇ ਹਨ ਅਤੇ ਸਫ਼ਾਈ ਸੇਵਕਾਂ, ਚੌਕੀਦਾਰਾਂ ਤੇ ਮਿਡ-ਡੇ-ਮੀਲ ਵਰਕਰਾਂ ਦੀਆਂ ਤਨਖ਼ਾਹਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਰੁਪਿੰਦਰ ਪਾਲ ਸਿੰਘ, ਰਜਿੰਦਰ ਜੰਡਿਆਲੀ, ਜਸਵਿੰਦਰ ਸਿੰਘ, ਅਵਤਾਰ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਸੀਨੀ . ਮੈਂਬਰ ਗੁਰਚੇਤਨ ਸਿੰਘ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਰੱਤੇਵਾਲ ਵਿਖੇ ਕਬੱਡੀ ਕੱਪ 24 ਤੋਂ, ਸਤਲੋਕ ਧਾਮ ’ਚ ਪੋਸਟਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।