ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਲਾਦੀਆਂ ਕਲਾਂ ਵਿਚ ਹੋਈ ਭਰਵੀਂ ਮੀਟਿੰਗ
ਲਾਡੋਵਾਲ, 4 ਅਕਤੂਬਰ (ਬਲਬੀਰ ਸਿੰਘ ਰਾਣਾ)-ਪੰਜਾਬ ਦੇ ਲੋਕਾਂ ਨੇ ਬਦਲਾਅ ਦੇ ਨਾਂ ’ਤੇ ਭਾਰੀ ਬਹੁਮਤ ਨਾਲ ਜਿਤਾ ਕੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ, ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ, ਕਿਉਂਕਿ ਲਾਅ ਐਂਡ ਆਰਡਰ ਦੀ ਡਾਵਾਂ ਡੋਲ ਸਥਿਤੀ ਗੰਭੀਰ ਚਰਚਾ ਦਾ ਵਿਸ਼ਾ ਬਣੀ ਹੋਈ ਹੈ, ਹੱਕ ਮੰਗਣ ਵਾਲਿਆਂ ’ਤੇ ਡੰਡਾ ਤੰਤਰ ਦੀ ਵਰਤੋਂ ਕੀਤੀ ਜਾਂਦੀ ਹੈ, ਗ਼ਰੀਬਾਂ ਨੂੰ ਰੁਜ਼ਗਾਰ ਦੇਣ ਲਈ ਕੋਈ ਨਵਾਂ ਪ੍ਰੋਜੈਕਟ ਨਹੀਂ ਲਿਆਂਦਾ ਗਿਆ, ਹੱਕ ਮੰਗਣ ’ਤੇ ਬੀਬੀਆਂ-ਭੈਣਾਂ ਦੀ ਬੇਰਹਿਮੀ ਨਾਲ ਹੋ ਰਹੀ ਕੁੱਟਮਾਰ ਸਰਕਾਰ ਦੀਆਂ ਅਸਲ ਨਕਾਮੀਆਂ ਦਾ ਸਿੱਟਾ ਹੈ। ਉਕਤ ਵਿਚਾਰ ਹਲਕਾ ਗਿੱਲ ਦੇ ਇੰਚਾਰਜ ਅਤੇ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਨੇ ਪਿੰਡ ਲਾਦੀਆਂ ਕਲਾਂ ਵਿਖੇ ਵਰਕਰਾਂ ਤੇ ਹੋਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਾਜ਼ਰੀਨ ਨਾਲ ਸਾਂਝੇ ਕੀਤੇ।
ਅ
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਸ਼ਾਨ ਨਾਲ ਜਿੱਤੇਗਾ-ਸ਼ਿਵਾਲਿਕ
05-10-2026
ਲਾਡੋਵਾਲ, 4 ਅਕਤੂਬਰ (ਬਲਬੀਰ ਸਿੰਘ ਰਾਣਾ)-ਪੰਜਾਬ ਦੇ ਲੋਕਾਂ ਨੇ ਬਦਲਾਅ ਦੇ ਨਾਂ ’ਤੇ ਭਾਰੀ ਬਹੁਮਤ ਨਾਲ ਜਿਤਾ ਕੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ, ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ, ਕਿਉਂਕਿ ਲਾਅ ਐਂਡ ਆਰਡਰ ਦੀ ਡਾਵਾਂ ਡੋਲ ਸਥਿਤੀ ਗੰਭੀਰ ਚਰਚਾ ਦਾ ਵਿਸ਼ਾ ਬਣੀ ਹੋਈ ਹੈ, ਹੱਕ ਮੰਗਣ ਵਾਲਿਆਂ ’ਤੇ ਡੰਡਾ ਤੰਤਰ ਦੀ ਵਰਤੋਂ ਕੀਤੀ ਜਾਂਦੀ ਹੈ, ਗ਼ਰੀਬਾਂ ਨੂੰ ਰੁਜ਼ਗਾਰ ਦੇਣ ਲਈ ਕੋਈ ਨਵਾਂ ਪ੍ਰੋਜੈਕਟ ਨਹੀਂ ਲਿਆਂਦਾ ਗਿਆ, ਹੱਕ ਮੰਗਣ ’ਤੇ ਬੀਬੀਆਂ-ਭੈਣਾਂ ਦੀ ਬੇਰਹਿਮੀ ਨਾਲ ਹੋ ਰਹੀ ਕੁੱਟਮਾਰ ਸਰਕਾਰ ਦੀਆਂ ਅਸਲ ਨਕਾਮੀਆਂ ਦਾ ਸਿੱਟਾ ਹੈ। ਉਕਤ ਵਿਚਾਰ ਹਲਕਾ ਗਿੱਲ ਦੇ ਇੰਚਾਰਜ ਅਤੇ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਨੇ ਪਿੰਡ ਲਾਦੀਆਂ ਕਲਾਂ ਵਿਖੇ ਵਰਕਰਾਂ ਤੇ ਹੋਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਾਜ਼ਰੀਨ ਨਾਲ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਤੇ ਆਮ ਆਦਮੀ ਪਾਰਟੀ ਨੂੰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਰਾਰੀ ਹਾਰ ਦੇ ਕੇ ਅਕਾਲੀ ਦਲ “ਵਾਰਿਸ ਪੰਜਾਬ ਦੇ” ਸ਼ਾਨਦਾਰ ਜਿੱਤ ਦਰਜ ਕਰਕੇ ਪੰਜਾਬ ਦੇ ਲੋਕਾਂ ਦੇ ਅਧੂਰੇ ਸੁਪਨਿਆਂ ਨੂੰ ਪੂਰਾ ਕਰੇਗਾ ਅਤੇ ਪੰਜਾਬ ਨੂੰ ਤਰੱਕੀ ਅਤੇ ਉਨਤੀ ਦੀਆਂ ਲੀਹਾਂ ’ਤੇ ਲਿਆਉਣ ਲਈ ਪੰਜਾਬ ਦੇ ਲੋਕਾਂ ਦੀਆਂ ਆਸਾਂ ਨੂੰ ਪਹਿਲ ਦੇ ਆਧਾਰ ’ਤੇ ਬੂਰ ਲਾਵੇਗਾ। ਇਸ ਮੌਕੇ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਜਥੇਦਾਰ ਅਮਰਜੀਤ ਸਿੰਘ ਬਾੜੇਵਾਲ, ਪ੍ਰਧਾਨ ਬੇਅੰਤ ਸਿੰਘ ਢੋਲਣ ਸਰਕਲ ਪ੍ਰਧਾਨ, ਸ਼ਮਸ਼ੇਰ ਸਿੰਘ ਲਾਡੋਵਾਲ ਸਰਕਲ ਪ੍ਰਧਾਨ, ਬਲਦੇਵ ਸਿੰਘ ਸਾਬਕਾ ਪੰਚ, ਮਨਜੀਤ ਸਿੰਘ ਬਿੱਟੂ, ਸੁਲੱਖਣ ਸਿੰਘ, ਬਿੱਲਾ, ਹੈਪੀ ਗਿੱਲ, ਵਿਪਨ, ਖੇਮ ਕਰਨ ਸਰਪੰਚ ਕਾਲੋਨੀ ਚੂਹੜਪੁਰ, ਵਿੱਕੀ ਗਿੱਲ, ਪ੍ਰਿੰਸ ਗਿੱਲ, ਬਾਬੂ ਗਿੱਲ, ਨਵਪ੍ਰੀਤ ਸਿੰਘ ਦੀਪਾ ਗਿੱਲ, ਮੱਖਣ ਸਿੰਘ, ਹਰਮਨਦੀਪ ਸਿੰਘ ਗਿੱਲ, ਦਲੀਪ ਕੁਮਾਰ ਅਤੇ ਜਗਕਰਮ ਗਿੱਲ ਆਦਿ ਵੀ ਹਾਜ਼ਰ ਸਨ।