ਗੁਰਦੇਵ ਸ਼ਰਮਾ ਦੇਬੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਤਿਆਰੀ ਤੇਜ਼ ਕਰਨ ਦਾ ਦਿੱਤਾ ਸੱਦਾ
ਲੁਧਿਆਣਾ, 4 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਨਿਊ ਸ਼ਿਵਾਜੀ ਨਗਰ, ਵਾਰਡ ਨੰਬਰ 79 ਵਿਚ ਭਾਜਪਾ ਆਗੂ ਕਮਲ ਢੀਂਗਰਾ ਦੀ ਰਿਹਾਇਸ਼ ’ਤੇ ਪਾਰਟੀ ਦੀ ਜਥੇਬੰਦਕ ਮੀਟਿੰਗ ਹੋਈ। ਮੀਟਿੰਗ ਵਿਚ ਪੰਜਾਬ ਭਾਜਪਾ ਦੇ ਖ਼ਜ਼ਾਨਚੀ ਅਤੇ ਲੁਧਿਆਣਾ ਸੈਂਟਰਲ ਦੇ ਇੰਚਾਰਜ ਗੁਰਦੇਵ ਸ਼ਰਮਾ ਦੇਬੀ ਨੇ ਵਰਕਰਾਂ ਨਾਲ ਚੋਣੀ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ।
ਅਜੀਤ ਡੈਸਕ
05-10-2026