05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਚੱਤਰ ਸਿੰਘ ਪਾਰਕ ਬਣਿਆ ਕੂੜੇ ਦਾ ਡੰਪ...! ਬਾਹਰੋਂ ਅੰਦਰ ਤੱਕ ਗੰਦਗੀ, ਬੁੱਤ ਕੋਲ ਵੀ ਕੂੜੇ ਦੇ ਢੇਰ

ਲੁਧਿਆਣਾ, 4 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਚੱਤਰ ਸਿੰਘ ਪਾਰਕ ਦੀ ਮਾੜੀ ਸਫ਼ਾਈ ਵਿਵਸਥਾ ਨੇ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਪਾਰਕ ਦੇ ਬਾਹਰ ਕੂੜਾ ਖਿੱਲਰਿਆ ਪਿਆ ਹੈ, ਜਦਕਿ ਪਾਰਕ ਦੇ ਅੰਦਰ ਵੀ ਥਾਂ-ਥਾਂ ਗੰਦਗੀ ਦੇ ਢੇਰ ਨਜ਼ਰ ਆ ਰਹੇ ਹਨ।

ਚੱਤਰ ਸਿੰਘ ਪਾਰਕ ’ਚ ਨਗਰ ਨਿਗਮ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਸਥਾਨਕ ਨਿਵਾਸੀ। ਤਸਵੀਰ-ਸੇਵਕ ਸਿੰਘ 05-10-2026
ਲੁਧਿਆਣਾ, 4 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਚੱਤਰ ਸਿੰਘ ਪਾਰਕ ਦੀ ਮਾੜੀ ਸਫ਼ਾਈ ਵਿਵਸਥਾ ਨੇ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਪਾਰਕ ਦੇ ਬਾਹਰ ਕੂੜਾ ਖਿੱਲਰਿਆ ਪਿਆ ਹੈ, ਜਦਕਿ ਪਾਰਕ ਦੇ ਅੰਦਰ ਵੀ ਥਾਂ-ਥਾਂ ਗੰਦਗੀ ਦੇ ਢੇਰ ਨਜ਼ਰ ਆ ਰਹੇ ਹਨ। ਇੱਥੋਂ ਤੱਕ ਕਿ ਚੱਤਰ ਸਿੰਘ ਦੇ ਬੁੱਤ ਦੇ ਨੇੜੇ ਵੀ ਕੂੜਾ ਪਿਆ ਹੋਣ ਕਾਰਨ ਪਾਰਕ ਦੀ ਸਾਂਭ ਸੰਭਾਲ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਇਸ ਦੇ ਨਾਲ ਹੀ ਪਾਰਕ ਦੇ ਬਾਹਰ ਨਾਜਾਇਜ਼ ਕਬਜ਼ਿਆਂ ਕਾਰਨ ਵੀ ਇਲਾਕਾ ਨਿਵਾਸੀਆਂ ਵਿਚ ਨਾਰਾਜ਼ਗੀ ਪਾਈ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਪਾਰਕ ਦੇ ਆਲੇ ਦੁਆਲੇ ਕਬਜ਼ਿਆਂ ਅਤੇ ਗੰਦਗੀ ਕਾਰਨ ਇੱਥੋਂ ਲੰਘਣ ਵਾਲੇ ਲੋਕਾਂ ਅਤੇ ਪਾਰਕ ਵਿਚ ਸੈਰ ਕਰਨ ਲਈ ਆਉਣ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਪਾਰਕ ਦੇ ਬਾਹਰ ਹੋਏ ਕਬਜ਼ਿਆਂ ਦੀ ਜਾਂਚ ਕਰਕੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ। ਪਾਰਕ ਦੀ ਮਾੜੀ ਹਾਲਤ, ਗੰਦਗੀ ਅਤੇ ਬਾਹਰ ਹੋਏ ਨਾਜਾਇਜ਼ ਕਬਜ਼ਿਆਂ ਤੋ ਨਾਰਾਜ਼ ਇਲਾਕਾ ਨਿਵਾਸੀਆਂ ਵਲੋਂ ਨਗਰ ਨਿਗਮ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਪਾਰਕ ਦੀ ਤੁਰੰਤ ਸਫ਼ਾਈ ਕਰਵਾਉਣ ਦੇ ਨਾਲ-ਨਾਲ ਇਸ ਦੇ ਆਲੇ ਦੁਆਲੇ ਹੋਏ ਕਬਜ਼ਿਆਂ ਵੱਲ ਵੀ ਧਿਆਨ ਦਿੱਤਾ ਜਾਵੇ। ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਉਹ ਪਾਰਕ ਵਿਚ ਸੈਰ ਅਤੇ ਸਮਾਂ ਬਿਤਾਉਣ ਲਈ ਆਉਂਦੇ ਹਨ, ਪਰ ਚਾਰੇ ਪਾਸੇ ਫੈਲੀ ਗੰਦਗੀ ਕਾਰਨ ਉਨ੍ਹਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਅਨੁਸਾਰ ਪਾਰਕ ਵਰਗੇ ਜਨਤਕ ਸਥਾਨ ਦੀ ਨਿਯਮਤ ਸਫ਼ਾਈ ਅਤੇ ਸਾਂਭ ਸੰਭਾਲ ਹੋਣੀ ਚਾਹੀਦੀ ਹੈ, ਪਰ ਇੱਥੇ ਹਾਲਾਤ ਇਸ ਦੇ ਉਲਟ ਦਿਖਾਈ ਦੇ ਰਹੇ ਹਨ। ਇਲਾਕਾ ਨਿਵਾਸੀਆਂ ਨੇ ਕਿਹਾ ਕਿ ਪਾਰਕ ਨੂੰ ਸਿਰਫ਼ ਨਾਂਅ ਦਾ ਪਾਰਕ ਨਾ ਛੱਡਿਆ ਜਾਵੇ, ਸਗੋਂ ਇਸ ਨੂੰ ਸਾਫ਼ ਸੁਥਰਾ ਅਤੇ ਸੁੰਦਰ ਬਣਾਇਆ ਜਾਵੇ ਤਾਂ ਜੋ ਲੋਕ ਬਿਨਾਂ ਕਿਸੇ ਪਰੇਸ਼ਾਨੀ ਦੇ ਇੱਥੇ ਸੈਰ ਕਰ ਸਕਣ। ਉਨ੍ਹਾਂ ਨਗਰ ਨਿਗਮ ਤੋਂ ਮੰਗ ਕੀਤੀ ਕਿ ਕੂੜੇ ਦੀ ਸਫ਼ਾਈ ਦੇ ਨਾਲ-ਨਾਲ ਪਾਰਕ ਦੀ ਨਿਯਮਤ ਦੇਖਭਾਲ ਲਈ ਪੱਕਾ ਪ੍ਰਬੰਧ ਕੀਤਾ ਜਾਵੇ ਅਤੇ ਬਾਹਰੀ ਹਿੱਸੇ ਵਿਚ ਹੋਏ ਕਬਜ਼ਿਆਂ ਸਬੰਧੀ ਵੀ ਲੋੜੀਂਦੀ ਕਾਰਵਾਈ ਕੀਤੀ ਜਾਵੇ। ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਜਨਤਕ ਪਾਰਕਾਂ ਦੀ ਸਾਂਭ ਸੰਭਾਲ ਇਸੇ ਤਰ੍ਹਾਂ ਅਣਦੇਖੀ ਦਾ ਸ਼ਿਕਾਰ ਰਹੀ ਤਾਂ ਸਫ਼ਾਈ ਅਤੇ ਸ਼ਹਿਰ ਦੀ ਸੁੰਦਰਤਾ ਸਬੰਧੀ ਕੀਤੇ ਜਾ ਰਹੇ ਦਾਅਵਿਆਂ ’ਤੇ ਵੀ ਸਵਾਲ ਉਠਣੇ ਸੁਭਾਵਿਕ ਹਨ।
ਪਿਛਲੀ ਖ਼ਬਰ ਬਿਗ ਬੈਨ ਗਰੁੱਪ ਦੇ ਸੰਸਥਾਪਕ ਸਵ: ਜੋਗਿੰਦਰ ਸਿੰਘ ਆਹੂਜਾ ਦੀ ਅੰਤਿਮ ਅਰਦਾਸ ਪ੍ਰਮੁੱਖ ਸ਼ਖ਼ਸੀਅਤਾਂ ਹੋਈਆਂ ਸ਼ਾਮਿਲ ਅਗਲੀ ਖ਼ਬਰ ਗੁਰਦੇਵ ਸ਼ਰਮਾ ਦੇਬੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਤਿਆਰੀ ਤੇਜ਼ ਕਰਨ ਦਾ ਦਿੱਤਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।