ਹਥਿਆਰਬੰਦ ਲੁਟੇਰੇ ਨੌਜਵਾਨ ਪਾਸੋਂ ਸੋਨੇ ਦੀ ਮੁੰਦਰੀ ਅਤੇ ਹੋਰ ਸਾਮਾਨ ਲੁੱਟ ਕੇ ਹੋਏ ਫ਼ਰਾਰ
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਟਰਾਂਸਪੋਰਟ ਨਗਰ ਨੇੜੇ ਦੋ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰੇ ਇਕ ਨੌਜਵਾਨ ਤੋਂ ਸੋਨੇ ਦੀ ਮੁੰਦਰੀ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਚੰਡੀਗੜ੍ਹ ਰੋਡ ਦੇ ਰਹਿਣ ਵਾਲੇ ਲਖਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ।
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਟਰਾਂਸਪੋਰਟ ਨਗਰ ਨੇੜੇ ਦੋ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰੇ ਇਕ ਨੌਜਵਾਨ ਤੋਂ ਸੋਨੇ ਦੀ ਮੁੰਦਰੀ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਚੰਡੀਗੜ੍ਹ ਰੋਡ ਦੇ ਰਹਿਣ ਵਾਲੇ ਲਖਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਮੋਟਰਸਾਈਕਲ ’ਤੇ ਟਰਾਂਸਪੋਰਟ ਨਗਰ ਨੇੜੇ ਜਾ ਰਿਹਾ ਸੀ। ਇਸ ਦੌਰਾਨ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਅਤੇ ਸੋਨੇ ਦੀ ਮੁੰਦਰੀ ਅਤੇ ਨਕਦੀ ਦੀ ਮੰਗ ਕੀਤੀ। ਜਦੋਂ ਉਸਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਇਹਨਾਂ ਲੁਟੇਰਿਆਂ ਨੇ ਆਪਣੇ ਪਾਸ ਰੱਖੇ ਹਥਿਆਰ ਕੱਢ ਲਏ ਅਤੇ ਉਸ ਪਾਸੋਂ ਸੋਨੇ ਦੀ ਮੁੰਦਰੀ ਲੁੱਟ ਕੇ ਫ਼ਰਾਰ ਹੋ ਗਏ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ । ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪਤਨੀ ਦੀ ਕੁੱਟਮਾਰ ਪੁਲਿਸ ਨੇ ਕਿਰਨਦੀਪ ਕੌਰ ਵਾਸੀ ਸ਼ਿਮਲਾਪੁਰੀ ਦੀ ਸ਼ਿਕਾਇਤ ‘ਤੇ ਉਸਦੇ ਪਤੀ ਰਾਜਦੀਪ ਸਿੰਘ ਵਾਸੀ ਮਨਜੀਤ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦਾ ਢਾਈ ਸਾਲ ਪਹਿਲਾਂ ਉਕਤ ਕਥਿਤ ਦੋਸ਼ੀ ਨਾਲ ਵਿਆਹ ਹੋਇਆ ਸੀ ਅਤੇ ਉਸਦਾ ਇਕ ਇਕ ਲੜਕਾ ਸਾਲ ਅੱਠ ਮਹੀਨੇ ਦਾ ਹੈ। ਬੀਤੇ ਕੁੱਝ ਦਿਨਾਂ ਤੋਂ ਕਥਿਤ ਦੋਸ਼ੀ ਨਾਲ ਉਸ ਦਾ ਵਿਵਾਦ ਚੱਲ ਰਿਹਾ ਹੈ, ਜਿਸ ਕਾਰਨ ਉਹ ਆਪਣੇ ਪੇਕੇ ਘਰ ਆਈ ਹੋਈ ਹੈ ਹੈ। ਬੀਤੇ ਦਿਨ ਕਥਿਤ ਦੋਸ਼ੀ ਆਪਣੇ ਇਕ ਦੋਸਤ ਨਾਲ ਉਸਦੇ ਪੇਕੇ ਘਰ ਆਇਆ ਅਤੇ ਉਸ ਦੀ ਕੁੱਟਮਾਰ ਕਰਨ ਲੱਗ ਪਿਆ। ਕਥਿਤ ਦੋਸ਼ੀ ਬੱਚੇ ਨੂੰ ਖੋਹ ਕੇ ਫ਼ਰਾਰ ਹੋ ਗਿਆ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਪੰਚ ਦੀ ਕੁੱਟਮਾਰ ਪੁਲਿਸ ਨੇ ਰਣਜੀਤ ਸਿੰਘ ਵਾਸੀ ਪਿੰਡ ਬਹਾਦਰਕੇ ਦੀ ਸ਼ਿਕਾਇਤ ’ਤੇ ਪਿੰਕੀ ਰਾਮ ਵਾਸੀ ਨਿਊ ਬਹਾਦਰਕੇ ਅਤੇ ਸੁਨੀਲ ਕੁਮਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕਰ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।