05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਲੱਖਾਂ ਰੁਪਏ ਦੀ ਨਕਦੀ ਅਤੇ ਸਾਮਾਨ ਚੋਰੀ ਕਰ ਕੇ ਕਾਰੋਬਾਰੀ ਦੀ ਨੌਕਰਾਣੀ ਹੋਈ ਫ਼ਰਾਰ, ਕੇਸ ਦਰਜ

ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਰਬਨ ਅਸਟੇਟ ਫੇਸ ਇਕ ਵਿਚ ਕਾਰੋਬਾਰੀ ਦੀ ਨੌਕਰਾਣੀ ਘਰ ਵਿਚ ਪਈ ਲੱਖਾਂ ਦੀ ਨਗਦੀ ਅਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਕਾਰੋਬਾਰੀ ਸਰਬਜੀਤ ਸਿੰਘ ਵਾਸੀ ਅਰਬਨ ਇਸਟੇਟ ਦੁੱਗਰੀ ਦੀ ਸ਼ਿਕਾਇਤ ’ਤੇ ਉਸਦੀ ਨੌਕਰਾਣੀ ਮੀਨਾ ਪਤਨੀ ਸੁਖਵੰਤ ਵਾਸੀ ਪਿੰਡ ਦੁੱਗਰੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਅਜੀਤ ਡੈਸਕ 05-10-2026
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਰਬਨ ਅਸਟੇਟ ਫੇਸ ਇਕ ਵਿਚ ਕਾਰੋਬਾਰੀ ਦੀ ਨੌਕਰਾਣੀ ਘਰ ਵਿਚ ਪਈ ਲੱਖਾਂ ਦੀ ਨਗਦੀ ਅਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਕਾਰੋਬਾਰੀ ਸਰਬਜੀਤ ਸਿੰਘ ਵਾਸੀ ਅਰਬਨ ਇਸਟੇਟ ਦੁੱਗਰੀ ਦੀ ਸ਼ਿਕਾਇਤ ’ਤੇ ਉਸਦੀ ਨੌਕਰਾਣੀ ਮੀਨਾ ਪਤਨੀ ਸੁਖਵੰਤ ਵਾਸੀ ਪਿੰਡ ਦੁੱਗਰੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਪਿਛਲੇ ਕੁੱਝ ਸਮੇਂ ਤੋਂ ਉਨ੍ਹਾਂ ਦੇ ਘਰ ਕੰਮ ਕਰ ਰਹੀ ਸੀ ਅਤੇ ਬੀਤੇ ਦਿਨ ਉਕਤ ਨੌਕਰਾਣੀ ਉਨ੍ਹਾਂ ਦੇ ਘਰ ਵਿਚ ਪਈ ਲੱਖਾਂ ਰੁਪਏ ਦੀ ਨਗਦੀ ਅਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਈ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ।
ਪਿਛਲੀ ਖ਼ਬਰ ਮਾਂ ਚਿੰਤਪੁਰਨੀ ਸ਼ਹੀਦ ਭਗਤ ਸਿੰਘ ਕਲੱਬ ਵਲੋਂ 5ਵਾਂ ਵਿਸ਼ਾਲ ਜਾਗਰਣ 11 ਨੂੰ ਅਗਲੀ ਖ਼ਬਰ ਹਥਿਆਰਬੰਦ ਲੁਟੇਰੇ ਨੌਜਵਾਨ ਪਾਸੋਂ ਸੋਨੇ ਦੀ ਮੁੰਦਰੀ ਅਤੇ ਹੋਰ ਸਾਮਾਨ ਲੁੱਟ ਕੇ ਹੋਏ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।