ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੁੱਗਰੀ ਵਿਖੇ ਬੀਬੀ ਭਾਨੀ ਜੀ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ
ਲੁਧਿਆਣਾ, 7 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1, ਦੁੱਗਰੀ ਵਿਖੇ ਸਿੱਖ ਇਤਿਹਾਸ ਦੀ ਮਹਾਨ ਸ਼ਖ਼ਸੀਅਤ ਬੀਬੀ ਭਾਨੀ ਜੀ ਦੀ ਯਾਦ ਨੂੰ ਸਮਰਪਿਤ ਗੁਰਮੁਖਿ ਸਖੀ ਸਹੇਲੀਆਂ ਸਮਾਗਮ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ। ਇਸ ਸਮਾਗਮ ਵਿਚ ਇਲਾਕੇ ਭਰ ਵਿਚੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।
ਲੁਧਿਆਣਾ, 7 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1, ਦੁੱਗਰੀ ਵਿਖੇ ਸਿੱਖ ਇਤਿਹਾਸ ਦੀ ਮਹਾਨ ਸ਼ਖ਼ਸੀਅਤ ਬੀਬੀ ਭਾਨੀ ਜੀ ਦੀ ਯਾਦ ਨੂੰ ਸਮਰਪਿਤ ਗੁਰਮੁਖਿ ਸਖੀ ਸਹੇਲੀਆਂ ਸਮਾਗਮ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ। ਇਸ ਸਮਾਗਮ ਵਿਚ ਇਲਾਕੇ ਭਰ ਵਿਚੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਲੁਧਿਆਣਾ ਸ਼ਹਿਰ ਦੀਆਂ ਪ੍ਰਮੁੱਖ ਇਸਤਰੀ ਸਤਿਸੰਗ ਸਭਾਵਾਂ ਅਤੇ ਜਥਿਆਂ ਨੇ ਸ਼ਿਰਕਤ ਕੀਤੀ। ਕੀਰਤਨੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉਪਰੰਤ ਪੰਥ ਪ੍ਰਸਿੱਧ ਕਥਾਵਾਚਕ ਭਾਈ ਪ੍ਰੀਤਪਾਲ ਸਿੰਘ ਪਟਿਆਲਾ ਵਾਲਿਆਂ ਨੇ ਕਥਾ ਵਿਚਾਰਾਂ ਰਾਹੀਂ ਬੀਬੀ ਭਾਨੀ ਜੀ ਦੇ ਤਿਆਗ, ਸੇਵਾ, ਸਿਦਕ ਅਤੇ ਕੁਰਬਾਨੀ ਭਰੇ ਜੀਵਨ ਬਾਰੇ ਸੰਗਤਾਂ ਨਾਲ ਵਿਸਥਾਰਪੂਰਵਕ ਸਾਂਝ ਪਾਈ। ਸਮਾਪਤੀ ਤੋਂ ਬਾਅਦ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ਵਿਚ ਵਿਚ ਬੀਬੀ ਦਵਿੰਦਰ ਕੌਰ, ਮਨਜੀਤ ਕੌਰ, ਜਸਪਾਲ ਕੌਰ ਮਖੀਜਾ, ਪਰਮਜੀਤ ਕੌਰ, ਕਰਮਜੀਤ ਕੌਰ, ਰਵਿੰਦਰ ਕੌਰ ਰਹੇਜਾ, ਰਜਨੀ ਇੰਦਰ ਕੌਰ, ਕੁਲਜੀਤ ਕੌਰ, ਬਲਵਿੰਦਰ ਕੌਰ ਬਤਰਾ, ਸਿਮਰਨ ਕੌਰ, ਅੰਮ੍ਰਿਤ ਪਾਲ ਕੌਰ, ਦਲਜੀਤ ਭੈਣ, ਪ੍ਰੀਤ ਭੈਣ, ਸਤਬੀਰ ਕੌਰ, ਮਨਮੀਤ ਕੌਰ, ਰਣਜੀਤ ਕੌਰ ਬਤਰਾ, ਅਵਨਿਦਰ ਕੌਰ ਢੱਲ ਆਦਿ ਹਾਜ਼ਰ ਸਨ।