08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਭ੍ਰਿਸ਼ਟਾਚਾਰ ਦੇ ਦੋਸ਼ਾਂ ’ ਤੇ ‘ ਆਪ ’ ਸਰਕਾਰ ਨੂੰ ਘੇਰਿਆ

ਲੁਧਿਆਣਾ, 7 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਮੁੱਖਮੰਤਰੀ ਭਗਵੰਤ ਮਾਨ ਦੇ ਓ. ਐਸ.

ਲੁਧਿਆਣਾ ਭਾਜਪਾ ਦਿਹਾਤੀ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਦੀ ਅਗਵਾਈ ਹੇਠ ਭਗਵੰਤ ਮਾਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਪਾਰਟੀ ਆਗੂ ਤੇ ਵਰਕਰ। ਤਸਵੀਰ-ਸੇਵਕ ਸਿੰਘ 08-10-2026
ਲੁਧਿਆਣਾ, 7 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਮੁੱਖਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਨਾਲ ਸਬੰਧਿਤ ਮਾਮਲੇ ਨੂੰ ਲੈਕੇ ਭਾਰਤੀ ਜਨਤਾ ਪਾਰਟੀ ਲੁਧਿਆਣਾ ਦਿਹਾਤੀ ਵਲੋਂ ਭਗਵੰਤ ਮਾਨ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਤੇ ਵਰਕਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕਰਦਿਆਂ ਸਰਕਾਰੀ ਕੰਮਕਾਜ ਵਿਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਦੀ ਮੰਗ ਕੀਤੀ। ਭਾਜਪਾ ਆਗੂਆਂ ਨੇ ਰਾਜਬੀਰ ਸਿੰਘ ਘੁੰਮਣ ਨਾਲ ਸਬੰਧਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਅਤੇ ਇਸ ਮਾਮਲੇ ਵਿਚ ਸੀ.ਬੀ.ਆਈ. ਵਲੋਂ ਦਰਜ ਐਫ.ਆਈ.ਆਰ. ਦਾ ਮੁੱਦਾ ਉਠਾਇਆ। ਆਗੂਆਂ ਨੇ ਕਿਹਾ ਕਿ ਮਾਮਲੇ ਵਿਚ ਲੱਗੇ ਦੋਸ਼ਾਂ ਦੀ ਸਚਾਈ ਜਾਂਚ ਰਾਹੀਂ ਸਾਹਮਣੇ ਆਉਣੀ ਚਾਹੀਦੀ ਹੈ ਅਤੇ ਜੇਕਰ ਜਾਂਚ ਦੌਰਾਨ ਕਿਸੇ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ। ਆਗੂਆਂ ਨੇ ਕਿਹਾ ਕਿ ਕੇਂਦਰੀ ਜਾਂਚ ਏਜੰਸੀ ਵਲੋਂ ਐਫ.ਆਈ.ਆਰ. ਦਰਜ ਕਰਕੇ ਜਾਂਚ ਅੱਗੇ ਵਧਾਏ ਜਾਣ ਤੋਂ ਬਾਅਦ ਇਹ ਮਾਮਲਾ ਸਰਕਾਰੀ ਪ੍ਰਬੰਧ, ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਜੁੜੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਜਾਂਚ ਨੂੰ ਬਿਨਾਂ ਕਿਸੇ ਦਬਾਅ ਦੇ ਨਿਰਪੱਖ ਢੰਗ ਨਾਲ ਅੱਗੇ ਵਧਾਇਆ ਜਾਵੇ। ਇਸ ਮੌਕੇ ਅਵਤਾਰ ਸਿੰਘ, ਗੁਰਬਖ਼ਸ਼ ਸਿੰਘ, ਵਿੱਕੀ ਬਾਜਵਾ, ਰੋਹਿਤ ਮੁੰਜਾਲ, ਰਵਿੰਦਰ ਸ਼ਰਮਾ, ਅਜਮੇਰ ਸਿੰਘ, ਸੋਹਣ ਸਿੰਘ, ਸੰਨੀ ਮਲਿਕ, ਬਲਕਾਰ ਸਿੰਘ, ਸਾਨਿਆ ਸ਼ਰਮਾ, ਗੁਰਚਰਨ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸੀ . ਟੀ . ਯੂਨੀਵਰਸਿਟੀ ਵਲੋਂ ਉਦਯੋਗ ਏਕੀਕ੍ਰਿਤ ਸਿੱਖਿਆ ਸੰੰਬੰਧੀ ਗ੍ਰਾਂਟ ਥੌਰਨਟਨ ਭਾਰਤ ਨਾਲ ਸਮਝੌਤਾ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤਿ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।