09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਮੈਡੀਕਲ ਚੈੱਕਅਪ ਕੈਂਪ ਦਾ ਵੱਡੀ ਗਿਣਤੀ ’ ਚ ਲੋਕਾਂ ਨੇ ਉਠਾਇਆ ਲਾਭ

ਫੁੱਲਾਂਵਾਲ, 8 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਗ੍ਰਾਮ ਪੰਚਾਇਤ ਸਤਜੋਤ ਨਗਰ ਵਲੋਂ ਸਰਪੰਚ ਸੁਖਵਿੰਦਰ ਕੌਰ ਬਾਵਾ ਤੇ ਮੈਸ਼ ਪ੍ਰੋਲਾਈਫ ਹਸਪਤਾਲ ਪਿੰਡ ਗਿੱਲ ਦੇ ਸਹਿਯੋਗ ਨਾਲ ਜੋਸਫ ਸਕੂਲ ਧਾਂਦਰਾ ਸੜਕ ਵਿਖੇ ਇਲਾਕਾ ਨਿਵਾਸੀਆਂ ਦੀ ਵਧੀਆ ਸਿਹਤ ਤੇ ਸਮਾਜ ਭਲਾਈ ਦੇ ਕਾਰਜਾਂ ਨੂੰ ਸਮਰਪਿਤ ਇਕ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ। ਕੈਂਪ ਦੌਰਾਨ ਮੈਸ਼ ਪ੍ਰੋਲਾਈਫ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਗੁਰਦੇ ਦੀ ਪਥਰੀ, ਪਿੱਤੇ ਦੀ ਪਥਰੀ, ਹਰਨੀਆ, ਬੱਚੇਦਾਨੀ ਦੀਆਂ ਰਸੋਲੀਆਂ, ਗਦੂਦਾਂ ਦਾ ਵਧਣਾ, ਮੋਟਾਪੇ ਦੀ ਸਰਜਰੀ, ਹੱਡੀਆਂ ਅਤੇ ਜੋੜਾਂ ਦਾ ਇਲਾਜ, ਦਿਮਾਗ਼ ਨਾਲ ਸੰਬੰਧਿਤ ਬਿਮਾਰੀਆਂ ਅਤੇ ਰੀੜ੍ਹ ਦੀ ਹੱਡੀ ਦੀਆਂ ਚੋਟਾਂ ਵਰਗੀਆਂ ਗੰਭੀਰ ਬਿਮਾਰੀਆਂ ਦੇ ਮਰੀਜ਼ਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਉਨ੍ਹਾਂ ਨੂੰ ਯੋਗ ਡਾਕਟਰੀ ਸਲਾਹ ਦਿੱਤੀ ਗਈ।

ਅਜੀਤ ਡੈਸਕ 09-10-2026
ਫੁੱਲਾਂਵਾਲ, 8 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਗ੍ਰਾਮ ਪੰਚਾਇਤ ਸਤਜੋਤ ਨਗਰ ਵਲੋਂ ਸਰਪੰਚ ਸੁਖਵਿੰਦਰ ਕੌਰ ਬਾਵਾ ਤੇ ਮੈਸ਼ ਪ੍ਰੋਲਾਈਫ ਹਸਪਤਾਲ ਪਿੰਡ ਗਿੱਲ ਦੇ ਸਹਿਯੋਗ ਨਾਲ ਜੋਸਫ ਸਕੂਲ ਧਾਂਦਰਾ ਸੜਕ ਵਿਖੇ ਇਲਾਕਾ ਨਿਵਾਸੀਆਂ ਦੀ ਵਧੀਆ ਸਿਹਤ ਤੇ ਸਮਾਜ ਭਲਾਈ ਦੇ ਕਾਰਜਾਂ ਨੂੰ ਸਮਰਪਿਤ ਇਕ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ। ਕੈਂਪ ਦੌਰਾਨ ਮੈਸ਼ ਪ੍ਰੋਲਾਈਫ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਗੁਰਦੇ ਦੀ ਪਥਰੀ, ਪਿੱਤੇ ਦੀ ਪਥਰੀ, ਹਰਨੀਆ, ਬੱਚੇਦਾਨੀ ਦੀਆਂ ਰਸੋਲੀਆਂ, ਗਦੂਦਾਂ ਦਾ ਵਧਣਾ, ਮੋਟਾਪੇ ਦੀ ਸਰਜਰੀ, ਹੱਡੀਆਂ ਅਤੇ ਜੋੜਾਂ ਦਾ ਇਲਾਜ, ਦਿਮਾਗ਼ ਨਾਲ ਸੰਬੰਧਿਤ ਬਿਮਾਰੀਆਂ ਅਤੇ ਰੀੜ੍ਹ ਦੀ ਹੱਡੀ ਦੀਆਂ ਚੋਟਾਂ ਵਰਗੀਆਂ ਗੰਭੀਰ ਬਿਮਾਰੀਆਂ ਦੇ ਮਰੀਜ਼ਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਉਨ੍ਹਾਂ ਨੂੰ ਯੋਗ ਡਾਕਟਰੀ ਸਲਾਹ ਦਿੱਤੀ ਗਈ। ਕੈਂਪ ’ਚ ਆਉਣ ਵਾਲੇ ਹਰ ਮਰੀਜ਼ ਲਈ ਮੁਫ਼ਤ ਡਾਕਟਰੀ ਸਲਾਹ ਦੇ ਨਾਲ-ਨਾਲ ਬਲੱਡ ਪ੍ਰੈਸ਼ਰ, ਸ਼ੂਗਰ (ਡਾਇਬੀਟੀਜ਼) ਤੇ ਈ.ਸੀ.ਜੀ. ਦੇ ਚੈੱਕਅਪ ਬਿਲਕੁਲ ਮੁਫ਼ਤ ਕੀਤੇ ਗਏ। ਇਸ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਨੂੰ ਪੰਚਾਇਤ ਵਲੋਂ ਮੁਫ਼ਤ ਦਵਾਈਆਂ ਵੀ ਤਕਸੀਮ ਕੀਤੀਆਂ ਗਈਆਂ। ਇਸ ਮੌਕੇ ਬਲਾਕ ਸੰਮਤੀ ਮੈਂਬਰ ਪ੍ਰੀਤ ਮਹਿੰਦਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਲਖਵੀਰ ਕੌਰ, ਸਰਪੰਚ ਮਨਿੰਦਰ ਸਿੰਘ ਮਾਣਕਵਾਲ, ਕੁਲਦੀਪ ਕੁਮਾਰ ਬਾਵਾ, ਗੁਰਪ੍ਰੀਤ ਸਿੰਘ, ਮਨਿੰਦਰ ਸਿੰਘ, ਧੀਰਜ, ਆਰਤੀ ਸ਼ਰਮਾ, ਕਰਮਜੀਤ, ਰਜੀਵ ਅਰੋੜਾ , ਕੁਲਦੀਪ ਸਿੰਘ ਪੰਚਾਇਤ ਮੈਂਬਰਾਂ ਨੇ ਹਾਜ਼ਰੀ ਲਗਵਾਈ।
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਲਗਾਇਆ ਤਕਨੀਕੀ ਜਾਗਰੂਕਤਾ ਕੈਂਪ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ‘ਮਾਵਾਂ ਧੀਆਂ ਦੀ ਲਲਕਾਰ-ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ 13 ਨੂੰ-ਸਿੰਮਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।