11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪੰਜਾਬੀ ਸਾਹਿਤ ਅਕਾਦਮੀ ਵਲੋਂ ਜੰਮੂ ਕਸ਼ਮੀਰ ਵਿਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਬਹਾਲ ਕਰਨ ਦੀ ਮੰਗ

ਲੁਧਿਆਣਾ, 10 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿੱਤ ਅਕਾਦਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਨੇ ਜੰਮੂ ਕਸ਼ਮੀਰ ਵਿਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਬਹਾਲ ਕਰਨ ਦੀ ਪੁਰਜ਼ੋਰ ਮੰਗ ਕੀਤੀ ਹੈ।

ਅਜੀਤ ਡੈਸਕ 11-10-2026
ਲੁਧਿਆਣਾ, 10 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿੱਤ ਅਕਾਦਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਨੇ ਜੰਮੂ ਕਸ਼ਮੀਰ ਵਿਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਬਹਾਲ ਕਰਨ ਦੀ ਪੁਰਜ਼ੋਰ ਮੰਗ ਕੀਤੀ ਹੈ। ਅਕਾਦਮੀ ਵਲੋਂ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਅਤੇ ਰਾਜਪਾਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਗਈ ਹੈ ਕਿ ਉਥੇ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਬਹਾਲ ਕੀਤਾ ਜਾਵੇ, ਕਿਉਂਕਿ ਉਥੇ ਵੱਡੀ ਗਿਣਤੀ ਵਿਚ ਲੋਕ ਪੰਜਾਬੀ ਬੋਲਦੇ, ਪੜ੍ਹਦੇ ਅਤੇ ਲਿਖਦੇ ਹਨ। ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਅਤੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਦਖ਼ਲ ਦੇ ਕੇ ਇਸ ਮਸਲੇ ਨੂੰ ਹੱਲ ਕਰਵਾਉਣ ਲਈ ਆਪਣੇ ਪ੍ਰਭਾਵ ਦੀ ਵਰਤੋਂ ਕਰਨ। ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਕਿਹਾ ਕਿ 1947 ਤੋਂ ਬਹੁਤ ਪਹਿਲਾਂ ਵੀ ਸਕੂਲਾਂ ਵਿਚ ਪੰਜਾਬੀ ਪੜ੍ਹਾਈ ਜਾਂਦੀ ਰਹੀ ਹੈ, ਪਰ ਹੁਣ ਸਥਿਤੀ ਬਿਲਕੁਲ ਬਦਲ ਚੁੱਕੀ ਹੈ। ਹੋਰਨਾਂ ਤੋਂ ਇਲਾਵਾ ਮੰਗ ਕਰਨ ਵਾਲਿਆਂ ਵਿਚ ਪ੍ਰੋ. ਗੁਰਭਜਨ ਗਿੱਲ, ਡਾ. ਸੁਖਦੇਵ ਸਿਰਸਾ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਵਰਿਆਮ ਸੰਧੂ, ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਕੌਰ ਸੋਹਲ, ਜਸਪਾਲ ਮਾਨਖੇੜਾ, ਸਹਿਜਪ੍ਰੀਤ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ, ਸੁਰਿੰਦਰ ਨੀਰ, ਸੁਰਿੰਦਰ ਕੈਲੇ, ਜਨਮੇਜਾ ਜੌਹਲ, ਹਰਵਿੰਦਰ ਸਿਰਸਾ, ਡਾ. ਅੰਮੀਆਂ ਕੁੰਵਰ, ਡਾ. ਹਰੀ ਸਿੰਘ ਜਾਚਕ, ਕੇ. ਸਾਧੂ ਸਿੰਘ, ਭੁਪਿੰਦਰ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਕੌਰ ਗਿੱਲ, ਡਾ. ਤਰਸਪਾਲ ਕੌਰ, ਮਨਜਿੰਦਰ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸੋਹੀ, ਪ੍ਰਿੰ. ਨਵਤੇਜ ਗੜ੍ਹਦੀਵਾਲਾ, ਰਜਿੰਦਰ ਰਾਜਨ, ਮੱਖਣ ਮਾਨ, ਰੋਜ਼ੀ ਸਿੰਘ ਆਦਿ ਸ਼ਾਮਿਲ ਹਨ।
ਪਿਛਲੀ ਖ਼ਬਰ ਮਾਮਲਾ ਮਿਕਸ ਲੈਂਡ ਯੂਜ਼ ਖੇਤਰ ਵਿਚ ਲੱਗੀਆਂ ਸਨਅਤੀ ਇਕਾਈਆਂ ਦਾ ਮਿਕਸ ਲੈਂਡ ਯੂਜ਼ ਦੇ ਸਥਾਈ ਹੱਲ ਲਈ ਸਮਾਲ ਸਕੇਲ ਮੈਨੂੰ :... ਅਗਲੀ ਖ਼ਬਰ ਪੁਲਿਸ ਵਲੋਂ ਪੰਜਢੇਰਾਂ ਦੇ ਚਿੱਟੇ ਦੇ ਸਮਗਲਰਾਂ ਨੂੰ ਆਖ਼ਰੀ ਵਾਰਨਿੰਗ ਚਿੱਟਾ ਛੱਡੋ ਨਹੀਂ ਸਲਾਖ਼ਾਂ ਪਿੱਛੇ ਜਾਣ ਲਈ ਤਿਆਰ ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।