12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਦੋ ਰੋਜ਼ਾ ਮੁਫ਼ਤ ਐਕਿਊਪੰਕਚਰ ਮੈਡੀਕਲ ਕੈਂਪ ਸਮਾਪਤ , 180 ਮਰੀਜ਼ਾਂ ਦਾ ਕੀਤਾ ਮੁਫ਼ਤ ਇਲਾਜ

ਲੁਧਿਆਣਾ, 11 ਅਕਤੂਬਰ(ਡਾ. ਤਰਲੋਚਨ ਸਿੰਘ) -ਡਾ.

ਡਾ. ਕੋਟਨਿਸ ਐਕਿਊਪੰਕਚਰ ਹਸਪਤਾਲ ਵਲੋਂ ਲਗਾਏ ਮੁਫ਼ਤ ਐਕਿਊਪੰਕਚਰ ਮੈਡੀਕਲ ਕੈਂਪ ਦੌਰਾਨ ਮਰੀਜ਼ਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੇ ਨਾਲ ਡਾ.ਇੰਦਰਜੀਤ ਸਿੰਘ ਅਤੇ ਹੋਰ। ਅਜੀਤ ਤਸਵੀਰ 12-10-2026
ਲੁਧਿਆਣਾ, 11 ਅਕਤੂਬਰ(ਡਾ. ਤਰਲੋਚਨ ਸਿੰਘ) -ਡਾ. ਕੋਟਨਿਸ ਐਕਿਊਪੰਕਚਰ ਹਸਪਤਾਲ ਵੱਲੋਂ ਹਰਵਿੰਦਰ ਨਗਰ, ਦਾਣਾ ਮੰਡੀ ਵਿਖੇ ਲਗਾਇਆ ਦੋ ਰੋਜ਼ਾ ਮੁਫ਼ਤ ਐਕਿਊਪੰਕਚਰ ਮੈਡੀਕਲ ਕੈਂਪ ਅੱਜ ਸਮਾਪਤ ਹੋ ਗਿਆ। ਕੈਂਪ ਵਿੱਚ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਕੈਂਪ ਦੌਰਾਨ ਕੁੱਲ 180 ਮਰੀਜ਼ਾਂ ਦਾ ਐਕਿਊਪੰਕਚਰ ਇਲਾਜ ਪੱਧਤੀ ਰਾਹੀਂ ਮੁਫ਼ਤ ਇਲਾਜ ਕੀਤਾ ਗਿਆ। ਇਸ ਮੌਕੇ ਵਿਧਾਇਕ ਗਰੇਵਾਲ ਭੋਲਾ ਨੇ ਹਸਪਤਾਲ ਵੱਲੋਂ ਮਨੁੱਖਤਾ ਦੀ ਸੇਵਾ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਐਕਿਊਪੰਕਚਰ ਇਲਾਜ ਪੱਧਤੀ ਵੱਖ-ਵੱਖ ਸਿਹਤ ਸਮੱਸਿਆਵਾਂ ਦੇ ਇਲਾਜ ਦੇ ਨਾਲ-ਨਾਲ ਨਸ਼ਾ ਮੁਕਤੀ ਦੇ ਖੇਤਰ ਵਿੱਚ ਵੀ ਅਹਿਮ ਭੂਮਿਕਾ ਨਿਭਾ ਸਕਦੀ ਹੈ। ਉਨ੍ਹਾਂ ਨੇ ਡਾ.ਇੰਦਰਜੀਤ ਸਿੰਘ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਪਿਛਲੇ 50 ਸਾਲਾਂ ਤੋਂ ਐਕਿਊਪੰਕਚਰ ਰਾਹੀਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਦੀ ਸਹਾਇਤਾ ਲਈ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮੁਫ਼ਤ ਮੈਡੀਕਲ ਕੈਂਪ ਲੋੜਵੰਦ ਲੋਕਾਂ ਤੱਕ ਸਿਹਤ ਸੇਵਾਵਾਂ ਪਹੁੰਚਾਉਣ ਅਤੇ ਸਮਾਜ ਵਿੱਚ ਸੇਵਾ ਭਾਵਨਾ ਨੂੰ ਉਤਸ਼ਾਹਿਤ ਕਰਨ ਦਾ ਸ਼ਲਾਘਾਯੋਗ ਮਾਧਿਅਮ ਹਨ। ਡਾ. ਇੰਦਰਜੀਤ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਕਮਰ ਦਰਦ, ਡਿਸਕ ਪ੍ਰੋਲੈਪਸ, ਅਧਰੰਗ, ਸਰਵਾਈਕਲ ਦੀਆਂ ਸਮੱਸਿਆਵਾਂ, ਮਾਈਗ੍ਰੇਨ, ਜੋੜਾਂ ਅਤੇ ਗੋਡਿਆਂ ਦੇ ਦਰਦ, ਮਾਨਸਿਕ ਤਣਾਅ, ਨੀਂਦ ਨਾ ਆਉਣਾ, ਦਮਾ, ਸਾਹ ਲੈਣ ਵਿੱਚ ਤਕਲੀਫ਼, ਪੁਰਾਣੀ ਜ਼ੁਕਾਮ ਅਤੇ ਨਸ਼ਾ ਮੁਕਤੀ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਹੇ ਮਰੀਜ਼ਾਂ ਨੂੰ ਐਕਿਊਪੰਕਚਰ ਇਲਾਜ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਹਸਪਤਾਲ ਲੰਬੇ ਸਮੇਂ ਤੋਂ ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਮਰਪਿਤ ਹੈ। ਇਸ ਮੌਕੇ ਅਸ਼ਵਨੀ ਵਰਮਾ, ਜਸਵੰਤ ਸਿੰਘ ਛਾਪਾ, ਮੁਹੰਮਦ ਫੈਜ਼ ਆਲਮ, ਮੁਹੰਮਦ ਫਰੀਦ ਏਸਰਾਲ, ਡਾ. ਰਘਬੀਰ ਸਿੰਘ, ਡਾ. ਕ੍ਰਿਸ਼ਨ ਮੋਹਨ ਪ੍ਰਸਾਦ, ਡਾ. ਬਲਜਿੰਦਰ ਸਿੰਘ, ਗਗਨ ਭਾਟੀਆ, ਮਨੀਸ਼ਾ, ਰਾਗਿਨੀ, ਤਰਸੇਮ ਲਾਲ, ਸੁਰਿੰਦਰ ਸਿੰਘ ਛਿੰਦਾ, ਗੁਰਦੀਪ ਸਿੰਘ ਲੱਕੀ, ਮੇਜਰ ਸਿੰਘ ਅਤੇ ਹਸਪਤਾਲ ਦਾ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਗੁਰੂ ਨਾਨਕ ਖਾਲਸਾ ਕਾਲਜ ਵਲੋਂ ਪ੍ਰਣ ਲੈ ਕੇ ‘ਵਿਸ਼ਵ ਮਾਨਸਿਕ ਸਿਹਤ ਦਿਵਸ’ ਮਨਾਇਆ ਅਗਲੀ ਖ਼ਬਰ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਦੇ ਤਾਜਪੋਸ਼ੀ ਸਮਾਗਮ ’ਚ ਹਲਕਾ ਆਤਮ ਨਗਰ ਤੋਂ ਕੜਵਲ ਸਾਥੀਆਂ ਸਮੇਤ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।