13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਮਹਿਲਾ ਡਾਕਟਰ ਨੂੰ ਦਾਜ ਖ਼ਾਤਰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਡਾਕਟਰ ਦੀਪਾਂਜਲੀ ਮੋਦਗਿਲ ਵਾਸੀ ਦੀਪ ਨਗਰ ਦੀ ਸ਼ਿਕਾਇਤ ’ਤੇ ਉਸ ਦੇ ਪਤੀ ਨਿਤੀਸ਼ ਸ਼ਰਮਾ ਤੇ ਸੱਸ ਉਪਾਸਨਾ ਸ਼ਰਮਾ ਵਾਸੀ ਜ਼ੀਰਕਪੁਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਵਿਆਹ ਇਸ ਸਾਲ ਫਰਵਰੀ ਮਹੀਨੇ ਵਿਚ ਨਿਤੀਸ਼ ਸ਼ਰਮਾ ਨਾਲ ਹੋਇਆ ਸੀ, ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਉਕਤ ਕਥਿਤ ਦੋਸ਼ੀ ਉਸ ਨੂੰ ਦਾਜ ਖ਼ਾਤਰ ਤੰਗ ਪ੍ਰੇਸ਼ਾਨ ਕਰਨ ਲੱਗ ਪਏ ਸਨ।

ਅਜੀਤ ਡੈਸਕ 13-10-2026
ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਡਾਕਟਰ ਦੀਪਾਂਜਲੀ ਮੋਦਗਿਲ ਵਾਸੀ ਦੀਪ ਨਗਰ ਦੀ ਸ਼ਿਕਾਇਤ ’ਤੇ ਉਸ ਦੇ ਪਤੀ ਨਿਤੀਸ਼ ਸ਼ਰਮਾ ਤੇ ਸੱਸ ਉਪਾਸਨਾ ਸ਼ਰਮਾ ਵਾਸੀ ਜ਼ੀਰਕਪੁਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਵਿਆਹ ਇਸ ਸਾਲ ਫਰਵਰੀ ਮਹੀਨੇ ਵਿਚ ਨਿਤੀਸ਼ ਸ਼ਰਮਾ ਨਾਲ ਹੋਇਆ ਸੀ, ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਉਕਤ ਕਥਿਤ ਦੋਸ਼ੀ ਉਸ ਨੂੰ ਦਾਜ ਖ਼ਾਤਰ ਤੰਗ ਪ੍ਰੇਸ਼ਾਨ ਕਰਨ ਲੱਗ ਪਏ ਸਨ। ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਨਾਜਾਇਜ਼ ਸ਼ਰਾਬ ਬਰਾਮਦ ਪੁਲਿਸ ਨੇ ਅਸ਼ੀਸ਼ ਉਰਫ ਰਿਸ਼ੀ ਵਾਸੀ ਤਾਜਪੁਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਦੂਜੇ ਮਾਮਲੇ ਵਿਚ ਪੁਲਿਸ ਨੇ ਗੌਰਵ ਕੁਮਾਰ ਵਾਸੀ ਨੂਰਵਾਲਾ ਰੋਡ ਨੂੰ ਵੀ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 39 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਨੇ ਉਸ ਨੂੰ ਕੈਲਾਸ਼ ਨਗਰ ਨੇੜਿਓਂ ਕਾਬੂ ਕੀਤਾ ਹੈ। ਨਾਬਾਲਗ ਲੜਕੀ ਸ਼ੱਕੀ ਹਾਲਤ ਵਿਚ ਲਾਪਤਾ ਸਥਾਨਕ ਗਿਆਸਪੁਰਾ ਤੋਂ ਇਕ ਨਾਬਾਲਗ ਲੜਕੀ ਦੇ ਸ਼ੱਕੀ ਹਾਲਤ ਵਿਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਸੰਬੰਧੀ ਉਸ ਦੀ ਮਾਂ ਮੰਜੂ ਦੀ ਸ਼ਿਕਾਇਤ ’ਤੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਲੜਕੀ ਬੀਤੇ ਦਿਨ ਘਰੋਂ ਗਈ, ਪਰ ਵਾਪਸ ਨਹੀਂ ਆਈ। ਉਸ ਨੇ ਸ਼ੱਕ ਪ੍ਰਗਟ ਕੀਤਾ ਕਿ ਉਸ ਦੀ ਲੜਕੀ ਨੂੰ ਕਿਸੇ ਅਣਪਛਾਤੇ ਨੌਜਵਾਨ ਵਲੋਂ ਆਪਣੀ ਹਿਰਾਸਤ ਵਿਚ ਰੱਖਿਆ ਗਿਆ ਹੈ। ਮੋਟਰਸਾਈਕਲ ਚੋਰੀ ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਇਕ ਧਾਰਮਿਕ ਸਥਾਨ ਦੇ ਬਾਹਰੋਂ ਚੋਰਾਂ ਵਲੋਂ ਸੁਖਵਿੰਦਰ ਸਿੰਘ ਵਾਸੀ ਅਮਰਪੁਰਾ ਦਾ ਮੋਟਰਸਾਈਕਲ ਚੋਰੀ ਕਰ ਲਿਆ। ਪੁਲਿਸ ਵਲੋਂ ਇਸ ਸੰਬੰਧੀ ਕੇਸ ਦਰਜ ਕੀਤਾ ਗਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਕੁੱਟਮਾਰ ਦਾ ਮਾਮਲਾ ਪੁਲਿਸ ਨੇ ਸੁਮਤੀ ਲਾਲ ਜੈਨ ਵਾਸੀ ਸੁੰਦਰ ਨਗਰ ਦੀ ਸ਼ਿਕਾਇਤ ’ਤੇ ਬਿਸ਼ਨ ਸਿੰਘ ਬੈਂਸ ਉਸ ਦੀ ਪਤਨੀ ਨਵਨੀਤ ਸਿੰਘ ਦਲਵੀਰ ਸਿੰਘ ਢਿੱਲੋਂ ਰਿੰਕੂ ਸਨੀ ਤੇ ਸੱਤ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ’ਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਲੜਾਈ ਦਾ ਕਾਰਨ ਜ਼ਮੀਨੀ ਵਿਵਾਦ ਦੱਸਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਆਰਕੀਟੈਕਚਰ, ਕੰਸਟਰੱਕਸ਼ਨ ਤੇ ਡੈਕੋਰ ਦੀ ਵਿਸ਼ਾਲ ਪ੍ਰਦਰਸ਼ਨੀ ਇੰਟੈੱਕ ਏਕਸਪੋ- 2026 ਦਾ ਸ਼ਾਨਦਾਰ 15ਵਾਂ ਐਡੀਸ਼ਨ 27 ਤੋਂ 30 ਨ... ਅਗਲੀ ਖ਼ਬਰ ਲੁਧਿਆਣਾ ਜ਼ਿਲ੍ਹੇ ਦੀ ਅੰਤਿਮ ਵੋਟਰ ਸੂਚੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।