14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਵੱਖ - ਵੱਖ ਥਾਵਾਂ ਤੋਂ ਭਾਰੀ ਮਾਤਰਾ ’ ਚ ਨਸ਼ੀਲੇ ਪਦਾਰਥ ਬਰਾਮਦ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵੱਲੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਦੀਪਕ ਕੁਮਾਰ ਉਰਫ ਦੀਪੂ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਅਜੀਤ ਡੈਸਕ 14-10-2026
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵੱਲੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਦੀਪਕ ਕੁਮਾਰ ਉਰਫ ਦੀਪੂ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਉਸ ਨੂੰ ਮੰਨਾ ਸਿੰਘ ਨਗਰ ਤੋਂ ਕਾਬੂ ਕੀਤਾ ਹੈ। ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਇਹ ਹੈਰੋਇਨ ਸਪਲਾਈ ਕਰਦਾ ਸੀ। ਦੂਜੇ ਮਾਮਲੇ ਵਿਚ ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਸਪਨਾ ਵਾਸੀ ਮਿੱਲਰ ਗੰਜ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਵੀ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਤੀਜੇ ਮਾਮਲੇ ਵਿਚ ਪੁਲਿਸ ਨੇ ਗੁਰਮੀਤ ਸਿੰਘ ਵਾਸੀ ਪਿੰਡ ਰਜਾਪੁਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ ਅੱਠ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਉਸ ਨੂੰ ਪਿੰਡ ਰਜਾਪੁਰ ਤੋਂ ਹੀ ਕਾਬੂ ਕੀਤਾ ਹੈ। ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਮਨੀ ਸਿੰਘ ਵਾਸੀ ਮੁੰਡੀਆਂ ਖੁਰਦ ਨੂੰ ਕਾਬੂ ਕਰਕੇ ਉਸਦੇ ਕਬਜੇ ਵਿਚੋਂ 70 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ। ਪੁਲਿਸ ਵਲੋਂ ਉਸ ਨੂੰ ਫੋਕਲ ਪੁਆਇੰਟ ਨੇੜਿਓਂ ਕਾਬੂ ਕੀਤਾ ਗਿਆ ਹੈ। ਇੱਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਅਮਿਤ ਕੁਮਾਰ ਉਰਫ ਸੰਨੀ ਵਾਸੀ ਮਨਜੀਤ ਨਗਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ ਅੱਠ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਨੇ ਇਹਨਾਂ ਸਾਰਿਆਂ ਖਿਲਾਫ ਕੇਸ ਦਰਜ ਕਰ ਲਏ ਹਨ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਵਿਆਹੁਤਾ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਤਹਿਤ ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸ਼ੇਰਪੁਰ ਚੌਕ ਤੋਂ ਸ਼ਹਿਰ ਅੰਦਰ ਦਾਖ਼ਲ ਹੋਣ ਵਾਲੀ ਸੜਕ ਦੇ ਹਾਲਾਤ ਬਣੇ ਬਦ ਤੋਂ ਬਦਤਰ ਸੜਕ ’ਤੇ ਖੜ੍ਹੇ ਪਾਣੀ ਤੇ ਪਏ ਵੱਡ-ਅਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।