15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਹਲਕਾ ਆਤਮ ਨਗਰ ਵਿਖੇ ਕਾਂਗਰਸ ਦੀ ਹੋਈ ਅਹਿਮ ਮੀਟਿੰਗ ’ਚ ਆਉਂਦੀਆਂ ਚੋਣਾਂ ਨੂੰ ਲੈ ਕੇ ਕੀਤਾ ਵਿਚਾਰ ਵਟਾਂਦਰਾ

ਲੁਧਿਆਣਾ, 14 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਾਰਡ 45 ਵਿਖੇ ਕਾਂਗਰਸ ਦੀ ਇਕ ਅਹਿਮ ਮੀਟਿੰਗ ਹੋੲ,ਜਿਸ ਵਿਚ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ ਤੇ ਸਿਰਕਤ ਕੀਤੀ। ਇਸ ਮੌਕੇ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਜਿਥੇ ਵਿਚਾਰ ਵਟਾਂਦਰਾ ਕੀਤਾ ਗਿਆ,ਉਥੇ ਹੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਅਜੀਤ ਡੈਸਕ 15-10-2026
ਲੁਧਿਆਣਾ, 14 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਾਰਡ 45 ਵਿਖੇ ਕਾਂਗਰਸ ਦੀ ਇਕ ਅਹਿਮ ਮੀਟਿੰਗ ਹੋੲ,ਜਿਸ ਵਿਚ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ ਤੇ ਸਿਰਕਤ ਕੀਤੀ। ਇਸ ਮੌਕੇ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਜਿਥੇ ਵਿਚਾਰ ਵਟਾਂਦਰਾ ਕੀਤਾ ਗਿਆ,ਉਥੇ ਹੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਮਰਜੀਤ ਸਿੰਘ ਬੈਂਸ ਨੇ ਮੌਜੂਦਾ ਸਰਕਾਰ ‘ਤੇ ਤਿੱਖ ਸਬਦੀੇ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਵਿਚੋਂ ਨਸ਼ਿਆਂ ਦਾ ਖਾਤਮਾਂ ਕਰਨ ਦੇ ਝੂਠੇ ਦਾਅਵੇ ਕਰਕੇ ਸਤਾ ਪ੍ਰਾਪਤ ਕਰਨ ਵਾਲੀ ਆਮ ਆਦਮੀ ਪੰਜਾਬ ਵਿਚੋਂ ਨਸਿਆਂ ਦਾ ਖਾਤਮਾਂ ਕਰਨ ਵਿਚ ਫੇਲ੍ਹ ਸਾਬਤ ਹੋਈ ਹੈ। ਜਿਸ ਨੂੰ ਲੈ ਕੇ ਇੰਨਸਾਫ ਪਸੰਦ ਹਰ ਇਕ ਵਿਆਕਤੀ ਚਿੰਤਤ ਹੈ। ਉਨ੍ਹਾਂ ਕਿਹਾ ਕਿ ਆਮ ਜਨਤਾ ਮਹਿੰਗਾਈ, ਬੇਰੁਜ਼ਗਾਰੀ ਅਤੇ ਵਿਗੜਦੀ ਜਾ ਰਹੀ ਕਾਨੂੰਨ ਵਿਵਸਥਾ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਬੈਂਸ ਨੇ ਪਾਰਟੀ ਦੇ ਸਮੂਹ ਸੀਨੀਅਰ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹੁਣ ਘਰ-ਘਰ ਜਾਣ ਅਤੇ ਲੋਕਾਂ ਨੂੰ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਤੋਂ ਜਾਣੂ ਕਰਵਾਉਣ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਮ ਲੋਕਾਂ ਦੇ ਅਧਿਕਾਰਾਂ ਅਤੇ ਭਲਾਈ ਲਈ ਲੜਦੀ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਜਨਤਾ ਦੇ ਸਹਿਯੋਗ ਨਾਲ ਇਸ ਲੋਕ ਵਿਰੋਧੀ ਸਰਕਾਰ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਇਸ ਮੌਕੇ ਹਾਜ਼ਰ ਸਮੂਹ ਆਗੂਆਂ ਅਤੇ ਵਰਕਰਾਂ ਨੇ ਪੂਰੇ ਜਾਹੋ-ਜਲਾਲ ਨਾਲ ਚੋਣ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਅਹਿਦ ਲਿਆ। ਇਸ ਮੌਕੇ ਬਲਾਕ ਪ੍ਰਧਾਨ ਲਖਬੀਰ ਸਿੰਘ ਟੋਨਾ ਸੰਧੂ, ਗੁਰਬਚਨ ਸਿੰਘ ਸ਼ੌਕੀ, ਬਲਦੇਵ ਸਿੰਘ (ਪ੍ਰਧਾਨ) ਅਤੇ ਜਗਮੀਤ ਜੱਗੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਅਤੇ ਇਲਾਕਾ ਨਿਵਾਸੀ ਮੌਜ਼ੂਦ ਸਨ।
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਨਿਕਲੀ ਫੂਕ-ਹੈਪੀ ਗਿੱਲ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਸਮਰਪਿਤ ਕੀਰਤਨ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।