15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਜੈਕਾਰਿਆਂ ਦੀ ਗੂੰਜ ਵਿਚ ਸੰਪੰਨ ਹੋਇਆ ਅਲੌਕਿਕ ਆਤਮ ਰਸ ਕੀਰਤਨ ਦਰਬਾਰ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ, ਫੇਸ-1 ਦੁੱਗਰੀ ਵਿਖੇ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਚੱਲ ਰਹੇ ਸਮਾਗਮਾਂ ਦੀ ਲੜੀ ਤਹਿਤ ਅਲੌਕਿਕ ਆਤਮ ਰਸ ਕੀਰਤਨ ਦਰਬਾਰ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸ਼ਾਮ ਦੇ ਦੀਵਾਨਾਂ ਦੀ ਸ਼ੁਰੂਆਤ ਸੋਦਰੁ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਦੀ ਚੌਂਕੀ ਨਾਲ ਹੋਈ।

ਅਜੀਤ ਡੈਸਕ 15-10-2026
ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ, ਫੇਸ-1 ਦੁੱਗਰੀ ਵਿਖੇ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਚੱਲ ਰਹੇ ਸਮਾਗਮਾਂ ਦੀ ਲੜੀ ਤਹਿਤ ਅਲੌਕਿਕ ਆਤਮ ਰਸ ਕੀਰਤਨ ਦਰਬਾਰ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸ਼ਾਮ ਦੇ ਦੀਵਾਨਾਂ ਦੀ ਸ਼ੁਰੂਆਤ ਸੋਦਰੁ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਦੀ ਚੌਂਕੀ ਨਾਲ ਹੋਈ। ਉਪਰੰਤ ਪੰਥ ਦੇ ਪ੍ਰਸਿੱਧ ਚਾਰ ਕੀਰਤਨੀ ਜੱਥਿਆਂ ਨੇ ਹਾਜ਼ਰੀ ਭਰ ਕੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਜੋੜਿਆ। ਕੀਰਤਨ ਦਰਬਾਰ ਵਿਚ ਭਾਈ ਬਰਜਿੰਦਰ ਸਿੰਘ ਖ਼ਾਲਸਾ, ਭਾਈ ਜਸਵੀਰ ਸਿੰਘ ਜੱਸ, ਭਾਈ ਗੁਰਵਿੰਦਰ ਸਿੰਘ ਬਿੰਜਲ ਅਤੇ ਭਾਈ ਪ੍ਰਭਲੀਨ ਸਿੰਘ ਸਿੰਘ (ਸਾਰੇ ਲੁਧਿਆਣੇ ਵਾਲੇ) ਦੇ ਜੱਥਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਹਾਜ਼ਰੀ ਭਰੀ। ਇਲਾਹੀ ਬਾਣੀ ਦੇ ਪ੍ਰਵਾਹ ਨਾਲ ਪੂਰਾ ਦਰਬਾਰ ਹਾਲ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਕੀਰਤਨ ਸਰਵਣ ਕਰਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੀ ਸਮਾਪਤੀ ‘ਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਗੁਰਦੀਪ ਸਿੰਘ ਕਾਲੜਾ ਤਜਿੰਦਰ ਸਿੰਘ ਦਰਸ਼ਨ ਸਿੰਘ ਅਤੇ ਜਗਮੋਹਨ ਸਿੰਘ ਨੇ ਸਾਰੇ ਕੀਰਤਨੀ ਜੱਥਿਆਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਅਤੇ ਵਿਸ਼ੇਸ਼ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਦੀਵਾਨ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ। ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਯਸ਼ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਬਲਵੀਰ ਸਿੰਘ, ਦਰਸ਼ਨ ਸਿੰਘ, ਗੁਰਦੀਪ ਸਿੰਘ ਕਾਲੜਾ, ਜਗਮੋਹਨ ਸਿੰਘ, ਹਰਪਾਲ ਸਿੰਘ, ਦਲਜੀਤ ਸਿੰਘ, ਕਰਤਾਰ ਸਿੰਘ, ਪਰਮਜੀਤ ਸਿੰਘ, ਤਰਲੋਕ ਸਿੰਘ ਸੱਚਦੇਵਾ, ਤਰਲੋਕ ਸਿੰਘ, ਬਲਵੀਰ ਸਿੰਘ ਜੋੜਾ ਘਰ ਵਾਲੇ, ਡਾਕਟਰ ਪ੍ਰੇਮ ਸਿੰਘ ਚਾਵਲਾ, ਰਘਵੀਰ ਸਿੰਘ, ਤਜਿੰਦਰ ਸਿੰਘ, ਕਿਰਪਾਲ ਸਿੰਘ ਕਾਲੜਾ ਸੰਗਤਾਂ ਵਿਚ ਹਾਜ਼ਰ ਹੋਏ।
ਪਿਛਲੀ ਖ਼ਬਰ ਹਲਕਾ ਸਾਹਨੇਵਾਲ ’ਚ ਕਾਂਗਰਸ ਦੀ ਹੋਈ ਮੀਟਿੰਗ ’ਚ ਪਾਰਟੀ ਦੀ ਮਜ਼ਬੂਤੀ ਲਈ ਕੀਤੀਆਂ ਵਿਚਾਰਾਂ ਅਗਲੀ ਖ਼ਬਰ ਪੰਜਾਬ ਵਿਚ ਅਮਨ ਕਾਨੂੰਨ ਦੀ ਹਾਲਤ ਬੇਹੱਦ ਮਾੜੀ , ਸਭ ਪਾਰਟੀਆਂ ਰਲ ਕੇ ਇਸ ਨੂੰ ਸੁਧਾਰਨ ਦੀ ਵਿਉਂਤ ਬਣਾਉਣ - ਸੁਰਿੰਦਰ ਮੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।