20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਭਾਵਾਧਸ ਵਲੋਂ ਸਤਿਸੰਗ ਸਮਾਗਮ ਸੰਬੰਧੀ ਡੀ . ਸੀ ., ਨਿਗਮ ਕਮਿਸ਼ਨਰ ਸਮੇਤ ਅਫ਼ਸਰਾਂ ਨੂੰ ਦਿੱਤੇ ਗਏ ਸੱਦਾ ਪੱਤਰ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਮੁੱਖ ਸੰਚਲਾਕ ਨਰੇਸ਼ ਧੀਂਗਾਨ ਦੀ ਅਗਵਾਈ ‘ਚ ਭਾਵਾਧਸ ਦੇ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਹਿਮਾਸ਼ੂ ਜੈਨ, ਨਵ ਨਿਯੁਕਤ ਨਿਗਮ ਕਮਿਸ਼ਨਰ ਅੰਕੁਰ ਮਹਿੰਦਰੂ ਸਮੇਤ ਹੋਰ ਪੁਲਿਸ ਤੇ ਨਿਗਮ ਅਫ਼ਸਰਾਂ ਨੂੰ ਮਿਲਿਆ। ਇਸ ਮੌਕੇ ਨਰੇਸ਼ ਧੀਂਗਾਨ ਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਸਮੂਹ ਅਫ਼ਸਰਾਂ ਪ੍ਰਗਟ ਦਿਵਸ ਮੌਕੇ 25 ਅਕਤੂਬਰ ਨੂੰ ਕਰਾਏ ਜਾ ਰਹੇ 29ਵੇਂ ਰਾਜ ਪੱਧਰੀ ਸਤਿਸੰਗ ਸਮਾਗਮ ਸੰਬੰਧੀ ਸੱਦਾ ਪੱਤਰ ਵੀ ਦਿੱਤੇ ਗਏ।

ਅਜੀਤ ਡੈਸਕ 20-10-2026
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਮੁੱਖ ਸੰਚਲਾਕ ਨਰੇਸ਼ ਧੀਂਗਾਨ ਦੀ ਅਗਵਾਈ ‘ਚ ਭਾਵਾਧਸ ਦੇ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਹਿਮਾਸ਼ੂ ਜੈਨ, ਨਵ ਨਿਯੁਕਤ ਨਿਗਮ ਕਮਿਸ਼ਨਰ ਅੰਕੁਰ ਮਹਿੰਦਰੂ ਸਮੇਤ ਹੋਰ ਪੁਲਿਸ ਤੇ ਨਿਗਮ ਅਫ਼ਸਰਾਂ ਨੂੰ ਮਿਲਿਆ। ਇਸ ਮੌਕੇ ਨਰੇਸ਼ ਧੀਂਗਾਨ ਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਸਮੂਹ ਅਫ਼ਸਰਾਂ ਪ੍ਰਗਟ ਦਿਵਸ ਮੌਕੇ 25 ਅਕਤੂਬਰ ਨੂੰ ਕਰਾਏ ਜਾ ਰਹੇ 29ਵੇਂ ਰਾਜ ਪੱਧਰੀ ਸਤਿਸੰਗ ਸਮਾਗਮ ਸੰਬੰਧੀ ਸੱਦਾ ਪੱਤਰ ਵੀ ਦਿੱਤੇ ਗਏ। ਇਸ ਦੌਰਾਨ ਨਰੇਸ਼ ਧੀਂਗਾਨ ਤੇ ਉਨ੍ਹਾਂ ਦੀ ਟੀਮ ਵਲੋਂ ਨਵ ਨਿਯੁਕਤ ਨਿਗਮ ਕਮਿਸ਼ਨਰ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਤਿਸੰਗ ਸਮਾਗਮ ਸੰਬੰਧੀ ਜਾਣਕਾਰੀ ਦਿੰਦੇ ਹੋਏ ਨਰੇਸ਼ ਧੀਂਗਾਨ ਨੇ ਦੱਸਿਆ ਕਿ ਭਾਵਾਧਸ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਤਿਸੰਗ ਸਮਾਗਮ 25 ਅਕਤੂਬਰ ਦਿਨ ਐਤਵਾਰ ਨੂੰ ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਮਾਰਕੀਟ ਨੇੜੇ ਬਾਬਾ ਦੀਪ ਵਿਖੇ ਵਿਖੇ ਬਾਅਦ ਦੁਪਹਿਰ 1.00 ਵਜੇ ਕਰਾਇਆ ਜਾ ਰਿਹਾ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਆਗੂਆਂ ਤੋਂ ਇਲਾਵਾ ਦੇ ਹਰੇਕ ਵਰਗ ਵਲੋਂ ਸ਼ਿਰਕਤ ਕਰਕੇ ਜਿਥੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਜਾਵੇਗਾ। ਇਸ ਮੌਕੇ ਭਾਵਾਧਸ ਦੇ ਧਰਮ ਗੁਰੂ ਸ਼ਿਵ ਅਨਾਰਿਆ ਵਿਸ਼ੇਸ ਤੌਰ ‘ਤੇ ਸ਼ਿਰਕਤ ਕਰਨਗੇ। ਇਸ ਮੌਕੇ ਭਜਨ ਮੰਡਲੀਆਂ ਵਲੋਂ ਭਗਵਾਨ ਵਾਲਮੀਕਿ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ ਅਤੇ ਗੁਰੂ ਦਾ ਲੰਗਰ ਅਤੁੱਟ ਵਰਤੇਗਾ। ਇਸ ਮੌਕੇ ਰਾਜਵੀਰ ਚੌਟਾਲਾ, ਅਕਾਸ਼ ਲੌਹਟ, ਸੁਮਿਤ ਚੌਟਾਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਰਦਾਂ ਵਿਚ ਵਾਲ ਝੜਨ ਤੇ ਗੰਜੇਪਨ ਦੀਆਂ ਚਿੰਤਾਵਾਂ ਨੂੰ ਧਿਆਨ ਵਿਚ ਰੱਖ ਕੇ ਜ਼ੀ ਲੈਬੋਰਟਰੀਜ਼ ਲਿਮਟਿਡ ਨੇ ਲਾਂਚ ਕੀਤੀ ‘ ਕ... ਅਗਲੀ ਖ਼ਬਰ ਰਾਜਸ਼੍ਰੀ 50 ਵੀਕਲੀ ਲਾਟਰੀ ’ ਚ ਦੋ ਹਫ਼ਤਿਆਂ ਦੌਰਾਨ 21-21 ਲੱਖ ਰੁਪਏ ਦੇ ਤਿੰਨ ਜੇਤੂ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।