20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸਿੱਖ ਮਿਸ਼ਨਰੀ ਪਬਲਿਕ ਸਕੂਲ ’ਚ ਵਿਗਿਆਨ ਤੇ ਗਣਿਤ ਪ੍ਰਦਰਸ਼ਨੀ

ਲੁਧਿਆਣਾ, 19 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ, ਸਲੇਮ ਟਾਬਰੀ ਵਿਖੇ ਵਿਗਿਆਨ ਅਤੇ ਗਣਿਤ ਪ੍ਰਦਰਸ਼ਨੀ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਨੇ ਵਿਗਿਆਨ, ਤਕਨਾਲੋਜੀ, ਵਾਤਾਵਰਨ ਅਤੇ ਰੋਜ਼ਾਨਾ ਜੀਵਨ ਨਾਲ ਸਬੰਧਿਤ ਵੱਖ-ਵੱਖ ਮਾਡਲ ਪੇਸ਼ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 20-10-2026
ਲੁਧਿਆਣਾ, 19 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ, ਸਲੇਮ ਟਾਬਰੀ ਵਿਖੇ ਵਿਗਿਆਨ ਅਤੇ ਗਣਿਤ ਪ੍ਰਦਰਸ਼ਨੀ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਨੇ ਵਿਗਿਆਨ, ਤਕਨਾਲੋਜੀ, ਵਾਤਾਵਰਨ ਅਤੇ ਰੋਜ਼ਾਨਾ ਜੀਵਨ ਨਾਲ ਸਬੰਧਿਤ ਵੱਖ-ਵੱਖ ਮਾਡਲ ਪੇਸ਼ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਕੂਲ ਦੇ ਮੁਖੀ ਡਾ. ਰਣਜੀਤ ਸਿੰਘ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ, ਰਚਨਾਤਮਿਕਤਾ ਅਤੇ ਆਤਮ ਵਿਸ਼ਵਾਸ ਪੈਦਾ ਕਰਦਿਆਂ ਹਨ। ਇਸ ਮੌਕੇ ਸਕੂਲ ਪ੍ਰਿੰਸੀਪਲ ਪ੍ਰਦੀਪ ਕੌਰ, ਹਰਪ੍ਰੀਤ ਕੌਰ ਸਮੇਤ ਅਧਿਆਪਕਾਂ ਨੇ ਵਿਦਿਆਰਥੀਆਂ ਦੇ ਮਾਡਲਾਂ ਦਾ ਮੁਲਾਂਕਣ ਕੀਤਾ। ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਈ.ਪੀ.ਐਫ. ਉੱਤਰੀ ਖੇਤਰੀ ਖੇਡ ਮੁਕਾਬਲੇ ’ਚ ਪੰਜਾਬ ਦੀ ਬਾਸਕਟਬਾਲ ਟੀਮ ਬਣੀ ਚੈਂਪੀਅਨ ਅਗਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਪੱਖੋਵਾਲ ਰੋਡ ਵਲੋਂ ਮਹਾਤਮਾ ਅਨੰਦ ਸਵਾਮੀ ਜੀ ਦਾ ਜਨਮ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।