21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਨਸ਼ਿਆਂ ਦੀ ਸਮੱਸਿਆ ਪੰਜਾਬ ਲਈ ਗੰਭੀਰ ਚਿੰਤਾ ਦਾ ਵਿਸ਼ਾ-ਵੈਦ

ਲਾਡੋਵਾਲ, 20 ਅਕਤੂਬਰ (ਬਲਬੀਰ ਸਿੰਘ ਰਾਣਾ)-ਹਲਕਾ ਗਿੱਲ ਅਧੀਨ ਆਉਂਦੇ ਪਿੰਡ ਬਾੜੇਵਾਲ ਡੋਗਰਾਂ ਦੇ ਵਾਸੀ ਗੁਰਮੀਤ ਸਿੰਘ ਕਾਲਾ ਦੇ ਗ੍ਰਹਿ ਵਿਖੇ ਬੇਟ ਇਲਾਕੇ ਦੇ ਕਾਂਗਰਸੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਰੱਖੀ ਗਈ, ਜਿਸ ਵਿਚ ਹਲਕਾ ਗਿੱਲ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਬਤੌਰ ਮੁੱਖ ਮਹਿਮਾਨ ਹਾਜ਼ਰ ਸਨ। ਇਸ ਮੌਕੇ ਕੁਲਦੀਪ ਸਿੰਘ ਵੈਦ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਸਿਆਸੀ ਹਮਲੇ ਕੀਤੇ।

ਅਜੀਤ ਡੈਸਕ 21-10-2026
ਲਾਡੋਵਾਲ, 20 ਅਕਤੂਬਰ (ਬਲਬੀਰ ਸਿੰਘ ਰਾਣਾ)-ਹਲਕਾ ਗਿੱਲ ਅਧੀਨ ਆਉਂਦੇ ਪਿੰਡ ਬਾੜੇਵਾਲ ਡੋਗਰਾਂ ਦੇ ਵਾਸੀ ਗੁਰਮੀਤ ਸਿੰਘ ਕਾਲਾ ਦੇ ਗ੍ਰਹਿ ਵਿਖੇ ਬੇਟ ਇਲਾਕੇ ਦੇ ਕਾਂਗਰਸੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਰੱਖੀ ਗਈ, ਜਿਸ ਵਿਚ ਹਲਕਾ ਗਿੱਲ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਬਤੌਰ ਮੁੱਖ ਮਹਿਮਾਨ ਹਾਜ਼ਰ ਸਨ। ਇਸ ਮੌਕੇ ਕੁਲਦੀਪ ਸਿੰਘ ਵੈਦ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਸਿਆਸੀ ਹਮਲੇ ਕੀਤੇ। ਵੈਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਤਰੱਕੀ ਅਤੇ ਖ਼ੁਸ਼ਹਾਲੀ ਦੀਆਂ ਮੰਜ਼ਲਾਂ ’ਤੇ ਲੈ ਜਾਣ ਦੀ ਬਜਾਏ ਸੂਬੇ ਨੂੰ ਵਿਕਾਸ ਪੱਖੋਂ 20 ਸਾਲ ਪਿੱਛੇ ਲਿਜਾ ਕੇ ਸੁੱਟ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਸੱਤਾ ਸੌਂਪੀ ਸੀ, ਪਰ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਸੁਖ ਸਹੂਲਤਾਂ ਦੇਣ ਦੀ ਬਜਾਏ ਡੰਡਾ ਤੰਤਰ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿਚ ਨਸ਼ਿਆਂ ਦਾ ਪੂਰਾ ਬੋਲ ਬਾਲਾ ਹੈ, ਜਿਸ ਕਾਰਨ ਨੌਜਵਾਨ ਪੀੜ੍ਹੀ ਦਾ ਭਵਿੱਖ ਕਿਸੇ ਖ਼ਤਰੇ ਤੋਂ ਖਾਲੀ ਨਹੀਂ ਹੈ। ਵੈਦ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਪੰਜਾਬ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਨਸ਼ਾ ਵਿਕਰੇਤਾ ਬਗੈਰ ਕਿਸੇ ਖ਼ੌਫ਼ ਤੋਂ ਨਸ਼ੇ ਵੇਚ ਰਹੇ ਹਨ, ਜਿਨ੍ਹਾਂ ਦਾ ਸ਼ਿਕਾਰ ਨਸ਼ੇ ਬੰਦ ਕਰਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਵਰਗਿਆਂ ਨੂੰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੋਲੋਂ ਪੰਜਾਬ ਵਿਚੋਂ ਨਸ਼ੇ ਤਾਂ ਖ਼ਤਮ ਨਹੀਂ ਹੋਏ, ਸਗੋਂ ਪੰਜ ਸਾਲ ਦਾ ਪੂਰਾ ਕਾਰਜਕਾਲ ਖ਼ਤਮ ਹੋਣ ’ਤੇ ਆ ਗਿਆ ਹੈ। ਇਸ ਮੌਕੇ ਯੂਥ ਆਗੂ ਹਰਕਰਨ ਸਿੰਘ ਵੈਦ, ਬਲਾਕ ਪ੍ਰਧਾਨ ਅਤੇ ਸਾਬਕਾ ਸਰਪੰਚ ਬਾਦਸ਼ਾਹ ਸਿੰਘ ਦਿਓਲ, ਗੁਰਚਰਨ ਸਿੰਘ ਆਲੋਵਾਲ ਸਾਬਕਾ ਸਰਪੰਚ, ਸਾਬਕਾ ਬਲਾਕ ਸੰਮਤੀ ਮੈਂਬਰ ਵਰਿੰਦਰ ਕੁਮਾਰ ਲਾਡੋਵਾਲ, ਫੌਜੀ ਤਰਲੋਕ ਸਿੰਘ, ਗੁਰਮੀਤ ਸਿੰਘ ਬਾੜੇਵਾਲ, ਮਨਜੀਤ ਸਿੰਘ ਆਲੋਵਾਲ, ਪੰਚ ਜਮਲਾ ਲਾਡੋਵਾਲ, ਸੋਹਣ ਲਾਲ ਚੌਹਾਨ, ਮਨਜੀਤ ਸਿੰਘ ਸ਼ੋਅਲੇ ਪੱਤੀ, ਸਾਬਕਾ ਸਰਪੰਚ ਬਲਕਾਰ ਸਿੰਘ, ਡਾ. ਅਮਰੀਕ ਸਿੰਘ ਹੁਸੈਨਪੁਰਾ, ਕਸ਼ਮੀਰ ਸਿੰਘ ਸਹੋਤਾ ਮੰਝਫਗੂਵਾਲ ਤੋਂ ਇਲਾਵਾ ਹੋਰ ਕਾਂਗਰਸੀ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਨਾਬਾਲਗ ਲੜਕੀ ਦਾ ਸਰੀਰਕ ਸ਼ੋਸ਼ਣ ਅਤੇ ਬਲੈਕਮੇਲ ਕਰਨ ਦੇ ਮਾਮਲੇ ਵਿਚ ਨੌਜਵਾਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਪਹਿਲਵਾਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।