ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ
ਲੁਧਿਆਣਾ, 20 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁੱਗਰੀ ਵਿਖੇ ਸਮਾਗਮ ਦੌਰਾਨ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ। ਰਹਿਰਾਸ ਸਾਹਿਬ ਜੀ ਦੇ ਪਾਠ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਜਪ੍ਰੀਤ ਸਿੰਘ ਨੇ ਰਸਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ।
ਅਜੀਤ ਡੈਸਕ
21-10-2026